ਅੰਮ੍ਰਿਤਸਰ : ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਚਾਰਦੀਵਾਰੀ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਵਿੱਚ ਆ ਕੇ ਸੰਪੰਨ ਹੋਇਆ। ਰਸਤੇ ਵਿੱਚ ਨਗਰ ਕੀਰਤਨ ਨੂੰ ਸਮੂਹ ਸੰਗਤਾਂ ਦੇ ਵਿਸ਼ਾਲ ਨੇ ਸਵਾਗਤ ਕੀਤਾ ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਵੀ ਕੀਤੀ।
ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ: ਸਿੱਖਾਂ ਦੇ ਚੌਥੇ ਗੁਰੂ ਸਾਹਿਬ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਦੇ ਨਾਲ ਅੱਜ ਮਨਾਇਆ ਜਾ ਰਿਹਾ ਹੈ, ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਦੇ ਹੇਠ ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਸ਼ਹਿਰ ਦੀ ਚਾਰਦੀਵਾਰੀ ਵਿੱਚੋਂ ਹੁੰਦਾ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਆ ਕੇ ਸੰਪੰਨ ਹੋਇਆ। ਹਜ਼ਾਰਾਂ ਦੀ ਸੰਖਿਆ 'ਚ ਸ਼ਰਧਾਲੂਆਂ ਨੇ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਆ ਕੇ ਸੰਪੰਨ ਹੋਇਆ, ਹਜ਼ਾਰਾਂ ਦੀ ਸੰਖਿਆ 'ਚ ਸ਼ਰਧਾਲੂਆਂ ਨੇ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਸੀ ਅੱਜ ਬਹੁਤ ਖੁਸ਼ੀ ਹੈ, ਕਿ ਇਸ ਨਗਰ ਕੀਰਤਨ ਜਿਹੀ ਸ਼ਾਮਲ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।
- 'Main Punjab Bolda Haan': 'ਮੈਂ ਪੰਜਾਬ ਬੋਲਦਾ ' ਡਿਬੇਟ ਦੇ ਸੰਚਾਲਕ ਨੂੰ ਲੈਕੇ ਮੱਚਿਆ ਸਿਆਸੀ ਘਮਸਾਨ, ਵਿਰੋਧੀਆਂ ਨੇ ਸੰਚਾਲਕ ਨੂੰ ਦੱਸਿਆ ਸੀਐੱਮ ਮਾਨ ਦਾ ਖ਼ਾਸ
- Para Asian Games 2023: ਪੈਰਾ ਏਸ਼ੀਅਨ ਖੇਡਾਂ 'ਚ ਭਾਰਤ ਨੇ ਸਿਰਜਿਆ ਇਤਿਹਾਸ, ਜਿੱਤ ਦਰਜ ਕਰਦਿਆਂ 100 ਤਗਮੇ ਕੀਤੇ ਪਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ
- Road accident in Jalandhar: ਜਲੰਧਰ 'ਚ ਕਾਰ ਅਤੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ, ਇੱਕ ਦੀ ਮੌਤ ਦੋ ਗੰਭੀਰ ਜ਼ਖ਼ਮੀ
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪਰ ਅਤੇ ਸੰਗਤਾਂ ਨੂੰ ਵਧਾਈ ਦਿੱਤੀ ਤੇ ਗੁਰੂ ਰਾਹ ਦੇ ਰਸਤੇ 'ਤੇ ਚੱਲਣ ਦਾ ਆਦੇਸ਼ ਦਿੱਤਾ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਜਿਹੜੇ ਅੱਜ ਅਸੀਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸਾਨੂੰ ਮੌਕਾ ਮਿਲਿਆ ਹੈ।ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਵ ਮੌਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਇਆ ਹੈ।
ਗੁਰੂ ਘਰ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੀਆਂ ਸੰਗਤਾਂ: ਜੋ ਵੱਖ-ਵੱਖ ਬਜ਼ਾਰ ਅਤੇ ਇਲਾਕਿਆਂ 'ਚ ਹੁਦਾ ਹੋਇਆ ਮੁੜ ਸ੍ਰੀ ਅਕਾਲ ਤਖਤ 'ਤੇ ਆ ਕੇ ਸੰਪੰਨ ਹੋਏਗਾ, ਇਸ ਮੌਕੇ ਸੰਗਤਾਂ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਉਸ ਦਿਨ ਗੁਰੂ ਮਹਾਰਾਜ ਦੇ ਜਲੋ ਸਾਹਿਬ ਸਜਾਏ ਜਾਣਗੇ ਤੇ ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪ੍ਰਸ਼ਾਸਨ ਦਾ ਬਹੁਤ ਬਹੁਤ ਧੰਨਵਾਦ ਜਿਨਾਂ ਵੱਲੋਂ ਅੱਜ ਦੇ ਪਾਵਨ ਦਿਹਾੜੇ ਦੇ ਮੌਕੇ 'ਤੇ ਸ਼ਹਿਰ ਭਰ ਵਿੱਚ ਸ਼ਰਾਬ ਦੇ ਠੇਕੇ ਤੇ ਮੀਡੀਆ ਦਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ। ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਇਸ ਪਾਵਨ ਨੂੰ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ।