ਅੰਮ੍ਰਿਤਸਰ: ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਨਗਰ ਕੀਰਤਨ ਦੇ ਵਿੱਚ ਵੱਡੀਆਂ ਗਿਣਤੀ ਦੇ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ (Nagar Kirtan) ਦੇ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ।
ਇਹ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਸ਼ੁਰੂ ਹੋ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਵੀ ਨਗਰ ਕੀਰਤਨ ਦੇ ਵਿੱਚ ਸ਼ਿਰਕਤ ਕੀਤੀ ਅਤੇ ਗੱਤਕੇ ਦੇ ਜ਼ੌਹਰ ਵਿਖਾਏ।
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਦੇਸ਼ ਵਿਦੇਸ਼ ਤੋਂ ਵੀ ਸੰਗਤਾਂ ਪੁੱਜੀਆਂ ਹੋਈਆਂ ਸਨ। ਵਿਦੇਸ਼ਾਂ ਤੋਂ ਪਹੁੰਚੀ ਸਿੱਖ ਸੰਗਤ ਨੇ ਨਗਰ ਕੀਰਤਨ ਦੇ ਵਿੱਚ ਸ਼ਾਮਿਲ ਹੋ ਕੇ ਖੁਸ਼ੀ ਮਹਿਸੂਸ ਕੀਤੀ। ਨਾਲ ਹੀ ਉਨ੍ਹਾਂ ਕੀਤੇ ਗਏ ਪ੍ਰਬੰਧਾਂ ਉੱਪਰ ਵੀ ਸੰਤੁਸ਼ਟੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਬੜੇ ਭਾਗਾਂ ਵਾਲੇ ਹਨ ਜਿੰਨ੍ਹਾਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ।
ਇਹ ਵੀ ਪੜ੍ਹੋ:ਗੁਰੂ ਨਾਨਕ ਗੁਰਪੁਰਬ 2021: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਇੱਕ ਝਾਤ