ਅੰਮ੍ਰਿਤਸਰ: ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ, ਬੇਰੁਜ਼ਗਾਰਾਂ, ਕਿਸਾਨਾਂ ਤੇ ਹੋਰ ਵੱਖ-ਵੱਖ ਮਹਿੰਕਮਿਆ ਦੇ ਪ੍ਰਦਰਸ਼ਨ ਜਾਰੀ ਹਨ। ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵੱਲੋਂ ਵੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਉਦੇ ਹੋਏ, ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।
ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਲਬਾਗ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਅੱਜ ਅਸੀਂ ਵੱਡੀ ਇਕੱਤਰਤਾ ਕਰ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ, ਕਿ ਜੋ 2017 ਦੇ ਚੋਣ ਮੈਨੀਫੈਸਟੋ ਵਿੱਚ ਸਰਕਾਰ ਨੇ ਪੰਜਾਬ ਨੰਬਰਦਾਰ ਯੂਨੀਅਨ ਅਤੇ ਸੂਬਾ ਪ੍ਰਧਾਨ ਸਣੇ ਅਹੁਦੇਦਾਰਾਂ ਨਾਲ ਕੁਝ ਮੰਗਾਂ ਪ੍ਰਤੀ ਵਾਅਦਾ ਕੀਤਾ ਸੀ, ਕਿ ਨੰਬਰਦਾਰਾਂ ਦੀਆਂ ਹੱਕੀ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ।
ਪਰ ਸਾਢੇ ਚਾਰ ਸਾਲ ਬੀਤ ਗਏ ਹਨ, ਅਤੇ ਇਸ ਦੌਰਾਨ 7-8 ਵਾਰ ਮੀਟਿੰਗਾਂ ਉਪਰੰਤ ਵੀ ਹੱਲ ਨਹੀਂ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਹੱਕੀ ਮੰਗਾਂ ਪਿਤਾ ਪੁਰਖੀ ਨੰਬਰਦਾਰੀ ਪੇਸ਼ਾਵਰ ਵਿੱਚ ਦਿੱਤੀ ਜਾਵੇ। ਨੰਬਰਦਾਰਾਂ ਦਾ ਸਾਰੇ ਪੰਜਾਬ ਵਿੱਚੋਂ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣ ਅਤੇ ਨੰਬਰਦਾਰ ਮਾਣ ਭੱਤਾ 5000 ਰੁਪਏ ਕੀਤਾ ਜਾਵੇ।
ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਵੀ ਵਾਰ-ਵਾਰ ਨੰਬਰਦਾਰਾਂ ਨਾਲ ਕੀਤੇ ਵਾਅਦਿਆਂ ਬਾਰੇ ਜਾਣੂ ਕਰਵਾਇਆ ਹੈ, ਪਰ ਸਾਡੀਆਂ ਮੰਗਾਂ ਮੰਨਣ ਦੀ ਬਜਾਏ ਸਰਕਾਰ ਨੇ ਲਾਰੇ ਲੱਪਿਆਂ ਵਿੱਚ ਟਾਇਮ ਪਾਸ ਕਰ ਰਹੇ ਹਨ।
ਇਹ ਵੀ ਪੜ੍ਹੋ:ਧੂਰੀ ਦੇ ਇਸ ਵਿਧਾਇਕ ਨੇ ਕਿਸਾਨਾਂ ਦੇ ਹੱਕ ਵਿੱਚ ਕੀਤਾ ਅਨੋਖਾ ਮਾਰਚ