ਅੰਮ੍ਰਿਤਸਰ: ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਜੇਕਰ ਆਜ਼ਾਦੀ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਲਾਮ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਲਈ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਅੱਜ ਵੀ ਆਜ਼ਾਦ ਭਾਰਤ ਦੀ ਸੁਰੱਖਿਆ ਲਈ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ‘ਤੇ ਕੁਰਬਾਨੀਆਂ ਦੇ ਕੇ ਦੇਸ਼ ਨੂੰ ਸੁਰੱਖਿਅਤ ਰੱਖਿਆ ਹੈ। ਇਸ ਤਰ੍ਹਾਂ ਦੇਸ਼ ਦੀ ਸੁਰੱਖਿਆ ਕਰਦੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਦੇ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ (Martyr Inspector Raghbir Singh) ਨੂੰ ਪੰਜਾਬ ਸਰਕਾਰ (Government of Punjab) ਵੱਲੋਂ ਸਨਮਾਨਿਤ ਕੀਤਾ ਗਿਆ ਹੈ।
ਪਿੰਡ ਦੇ ਸਕੂਲ ਨਾਮ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ (Martyr Inspector Raghbir Singh) ਦੇ ਨਾਮ ਉੱਤੇ ਰੱਖਿਆ ਗਿਆ ਹੈ। ਅਤੇ ਨਾਲ ਹੀ ਸ਼ਹੀਦ ਦੇ ਸਨਮਾਨ ਲਈ ਯਾਦਗਾਰੀ ਗੇਟ ਵੀ ਬਣਾਇਆ ਗਿਆ ਹੈ। ਇਸ ਗੇਟ ਦਾ ਨਾਮ ਵੀ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸ ਮੌਕੇ ਪਿੰਡ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕੇ ਦੇ ਵਿਧਾਇਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ
ਮੀਡੀਆ ਨਾਲ ਗੱਲਬਾਤ ਦੌਰਾਨ ਸ਼ਹੀਦ ਦੇ ਪੁੱਤਰ ਅੰਮ੍ਰਿਤਬੀਰ ਸਿੰਘ ਨੇ ਦੱਸਿਆ ਕਿ ਅੱਜ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਦੇ ਨਾਮ ਉੱਤੇ ਸਕੂਲ ਦਾ ਨਾਮ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਇੱਕ ਯਾਦਗਾਰੀ ਗੇਟ ਬਣਾਉਣ ਅਤੇ ਉਨ੍ਹਾਂ ਦੇ ਨਾਮ ਦੇ ਉੱਤੇ ਸਠਿਆਲਾ ਮਾਰਗ ਦਾ ਨਾਮ ਰੱਖਣ ਸਬੰਧੀ ਹਲਕਾ ਵਿਧਾਇਕ ਵੱਲੋਂ ਭਰੋਸਾ ਦਿੱਤਾ ਗਿਆ ਹੈ।
ਸ਼ਹੀਦ ਦੀ ਪਤਨੀ ਬਲਜੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਨ ਅਤੇ ਇਸ ਦੇ ਨਾਲ ਹੀ ਅੱਜ ਦੇ ਪ੍ਰੋਗਰਾਮ ‘ਚ ਆਏ ਲੋਕਾਂ ਦੇ ਵੀ ਧੰਨਵਾਦੀ ਹਨ।
ਉਧਰ ਜਰਨਲ ਸਕੱਤਰ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਕਿਹਾ ਕਿ ਸ਼ਹੀਦਾਂ ਦੇ ਨਾਮ ਦੇ ਉੱਤੇ ਸਮਾਰਕ ਬਣਾਉਣ ਨਾਲ ਨੌਜਵਾਨਾਂ ਦੇ ਵਿੱਚ ਇੱਕ ਅਲਖ ਜਾਗੇਗੀ। ਜਿਸ ਨਾਲ ਨੌਜਵਾਨਾਂ ਦੇ ਵਿੱਚ ਦੇਸ਼ ਦੀ ਸੇਵਾ ਪ੍ਰੇਰਨਾ ਪੈਂਦਾ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਦੀ ਯਾਦ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ 10 ਹੋਰ ਸ਼ਹੀਦ ਪਰਿਵਾਰਾਂ ਨਾਲ ਸਬੰਧਤ ਲੋਕਾਂ ਨੂੰ ਸਨਮਾਨਤ ਕੀਤਾ ਗਿਆ ਹੈ। ਸ਼ਹੀਦ ਇੰਸਪੈਕਟਰ ਰਘਬੀਰ ਸਿੰਘ 2017 ਵਿੱਚ ਛੱਤੀਸਗੜ੍ਹ ਵਿੱਚ ਨਕਸੀ ਹਮਲੇ ਵਿੱਚ ਲੜਦੇ ਹੋਏ ਸ਼ਹੀਦ ਹੋਏ ਸਨ।
ਇਹ ਵੀ ਪੜ੍ਹੋ:ਅੱਜ ਹੈ ਭਾਰਤ ਮਾਤਾ ਦੇ ਮਹਾਨ ਸਪੁੱਤਰ ਸ਼ਹੀਦੇ ਆਜਮ ਭਗਤ ਸਿੰਘ ਦਾ ਜਨਮਦਿਨ