ਅੰਮ੍ਰਿਤਸਰ: ਇੱਕ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਿੰਨ ਦਿਨ ਪਹਿਲੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਰਿਲੀਜ਼ ਕੀਤਾ ਗਿਆ, ਦੂਜੇ ਪਾਸੇ ਸਿੱਖ ਯੂਥ ਆਫ਼ ਪੰਜਾਬ ਸੰਸਥਾ ਵੱਲੋਂ ਕਿਸਾਨੀ ਘੋਲ ’ਚ ਸ਼ਹੀਦ ਹੋਏ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਮੂਲ ਨਾਨਕਸ਼ਾਹੀ ਕੈਲੰਡਰ ਕਿਸਾਨਾਂ ਨੂੰ ਸਮਰਪਿਤ ਕੀਤਾ ਗਿਆ।
ਜਿਸ ਦੇ ਚੱਲਦੇ ਬੁੱਧਵਾਰ ਨੂੰ ਅੰਮ੍ਰਿਤਸਰ ਸ੍ਰੀ ਅਕਾਲ ਤਖਤ ਸਾਹਿਬ ਤੇ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ 553ਵਾਂ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ।
ਇਸ ਮੌਕੇ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕੈਲੰਡਰ 2003 ਵਿੱਚ ਪੰਥ ਨੇ ਪ੍ਰਵਾਨ ਕੀਤਾ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ ’ਚ ਇਸ ’ਤੇ ਮੋਹਰ ਲਗਾਈ ਗਈ ਸੀ ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਇਹ ਕੈਲੰਡਰ ਜਾਰੀ ਕੀਤਾ ਗਿਆ ਸੀ। ਲੇਕਿਨ 2010 ਵਿਚ ਬਿਕਰਮ ਸ਼ਾਹੀ ਕੈਲੰਡਰ ਸ਼ਾਮਿਲ ਕਰ ਲਿਆ ਅਤੇ 2015 ਵਿੱਚ ਇਹ ਕੈਲੰਡਰ ਨੂੰ ਐੱਸਜੀਪੀਸੀ ਦੀ ਐਗਜ਼ੀਕਿਊਟਿਵ ਕਮੇਟੀ ਵੱਲੋਂ ਬਿਕਰਮੀ ਕੈਲੰਡਰ ਕਰ ਦਿੱਤਾ ਗਿਆ, ਜੋ ਕਿ ਹੁਣ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ।
ਉਹ ਸਿਰਫ਼ ਨਾਮ ਦਾ ਹੀ ਮੂਲ ਨਾਨਕਸ਼ਾਹੀ ਕੈਲੰਡਰ ਹੈ ਉਸ ਵਿੱਚ ਮਿਤੀਆਂ ਬਿਕਰਮੀ ਕੈਲੰਡਰ ਅਨੁਸਾਰ ਰੱਖੀਆਂ ਗਈਆਂ ਹਨ ਜਿਸ ’ਤੇ ਗੱਲਬਾਤ ਕਰਦਿਆਂ ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਹੀ ਰਿਲੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਅਕਾਲੀ ਦਲ ਉੱਤੇ ਜੋਰ ਪਾਕੇ 3 ਤਰੀਕਾਂ ਬਿਕਰਮੀ ਕੈਲੰਡਰ ਦੇ ਹਿਸਾਬ ਨਾਲ ਰੱਖੀਆਂ ਜਾਣ ਲਈ ਕਿਹਾ ਗਿਆ ਸੀ।