ਅੰਮ੍ਰਿਤਸਰ : ਸੰਮਤ ਨਾਨਕਸ਼ਾਹੀ 555 ਕੈਲੰਡਰ ਅਕਾਲੀ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ, ਸ. ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਸ਼ਤਾਬਦੀ ਤੇ ਜੈਤੋ ਦੇ ਮੋਰਚੇ ਦੇਵ 100 ਸਾਲਾ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਦੌਰਾਨ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੱਲਬਾਤ ਕਰਦੇ ਹੋਏ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰੀ ਕੌਮ ਨੂੰ ਅੱਗੇ ਹੋ ਕੇ ਆਉਣਾ ਪਵੇਗਾ। ਇਕ ਸਵਾਲ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਕਿ ਜਿੱਥੇ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਉੱਥੇ ਹੀ ਹੋਰ ਵੀ ਕਈ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਕੇਂਦਰ ਉਨ੍ਹਾਂ ਵੱਲ ਵੀ ਧਿਆਨ ਦੇਣ ਅਤੇ ਉਨ੍ਹਾਂ ਨੂੰ ਰਿਹਾਅ ਕਰ ਦੇਣ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਭਾਈ ਗੁਰਦੀਪ ਸਿੰਘ ਖੇੜਾ ਨੇ ਇਹ ਗੱਲ ਉਜਾਗਰ ਕੀਤੀ ਸੀ ਤੇ ਕੇਵਲ ਬੰਦੀ ਸਿੰਘ ਹੀ ਨਹੀਂ, ਪੂਰੇ ਭਾਰਤ ਵਿੱਚ ਕਈ ਅਜਿਹੇ ਕੈਦੀ ਹਨ, ਜੋ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਹੁਣ ਵੀ ਜੇਲਾਂ ਵਿੱਚ ਬੰਦ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਵੱਲ ਦੀ ਸਰਕਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ।
ਨਾਨਕਸ਼ਾਹੀ ਕੈਲੰਡਰ 'ਚ ਸ਼ਾਮਲ ਕੀਤੇ ਗਏ ਹੋਰ ਮੁੱਖ ਪੁਰਬ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਗਿਆ ਕਿ ਸਾਕਾ ਪੰਜਾ ਸਾਹਿਬ ਦੇ ਮੁੱਖ ਦਿਨ ਨੂੰ ਇਸ ਵਾਰ ਇਸ ਨਾਨਕਸ਼ਾਹੀ ਕਲੈਡਰ ਵਿੱਚ ਸ਼ਾਮਿਲ ਕੀਤਾ ਗਿਆ। ਇਸ ਪੰਜਾ ਸਾਹਿਬ ਵਿੱਚ ਸਿੱਖਾਂ ਦੀ ਸ਼ਹਾਦਤ ਦੀ ਯਾਦਗਾਰ ਸੰਬਧੀ ਪਾਕਿਸਤਾਨ ਸਰਕਾਰ ਨੇ ਮੰਜੂਰੀ ਦਿੱਤੀ ਹੈ ਅਤੇ ਉੱਥੇ ਰੇਲਵੇ ਸ਼ਾਸਨ ਦੇ ਕੋਲ ਇਹ ਸ਼ਹਾਦਤੀ ਸਮਾਰਕ ਬਣਾਏ ਜਾਣਗੇ। ਇਸ ਤੋਂ ਇਲਾਵਾ, ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਆਨੰਦਪੁਰ ਸਾਹਿਬ ਛੱਡਣ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਇਸ ਵਾਰ ਜਲਦੀ ਰਿਲੀਜ਼ ਕੀਤਾ ਗਿਆ ਨਾਨਕਸ਼ਾਹੀ ਕੈਲੰਡਰ : ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਕਲੰਡਰ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਾ ਦਿੱਤੇ ਜਾਂਦੇ ਹਨ, ਤਾਂ ਜੋ ਸੰਗਤ ਨੂੰ ਸਾਰੇ ਸਾਲ ਵਿੱਚ ਮਨਾਏ ਜਾਣ ਵਾਲੇ ਅਤੇ ਗੁਰ ਇਤਿਹਾਸ ਨਾਲ ਜੁੜੇ ਹੋਰ ਪੁਰਬਾਂ ਦੀ ਜਾਣਕਾਰੀ ਮਿਲ ਸਕੇ। ਇਸ ਵਾਰ ਨਾਨਕਸ਼ਾਹੀ ਕੈਲੰਡਰ ਜਲਦੀ ਰਲੀਜ਼ ਕਰਨ ਦੇ ਉਤੇ ਗੱਲਬਾਤ ਕਰਦੇ ਹੋਏ ਗਰੇਵਾਲ ਨੇ ਕਿਹਾ ਕਿ ਅਗਲੀ ਸੰਗਰਾਂਦ 14 ਮਾਰਚ ਤੋਂ ਹੈ। ਕਈ ਸਿੱਖ ਜਥੇਬੰਦੀਆਂ ਵੱਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼ ਹੋਣ ਦਾ ਇੰਤਜ਼ਾਰ ਕੀਤਾ ਜਾਂਦਾ ਹੈ, ਤਾਂ ਜੋ ਉਹ ਗੁਰਪੁਰਬ ਮਨਾਉਣ ਲਈ ਸਹੀ ਤਰੀਕਾਂ ਦੀ ਚੋਣ ਕਰ ਸਕਣ। ਉਨ੍ਹਾਂ ਸਮੂਹ ਸੰਗਤਾਂ ਨੂੰ 555 ਨਾਨਕਸ਼ਾਹੀ ਕੈਲੰਡਰ ਜਾਰੀ ਹੋਣ ਉੱਤੇ ਵਧਾਈ ਦਿੱਤੀ।
ਕੌਮ ਨੂੰ ਇੱਕਠੇ ਹੋਣ ਦੀ ਅਪੀਲ : ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਹਰ ਮਹੀਨੇ 20,000 ਦੀ ਮਹੀਨਾਵਾਰ ਮਦਦ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਹਰਜਿੰਦਰ ਧਾਮੀ ਨੇ ਕੌਮ ਨੂੰ ਇੱਕ ਪਲੇਟਫਾਰਮ ਉੱਤੇ ਆਉਣ ਦੀ ਅਪੀਲ ਵੀ ਕੀਤੀ। ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਾਨਕਸ਼ਾਹੀ ਕੈਲੰਡਰ 555 ਜਾਰੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਰਜਿੰਦਰ ਮਹਿਤਾ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਹੁਦੇਦਾਰ ਮੌਜੂਦ ਸਨ। ਇਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਜਿਸ ਵਿੱਚ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੌਮ ਨੂੰ ਇਕਠੇ ਹੋਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: Pulwama Terror Attack Anniversary: ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਪੜੋ ਕਾਲੇ ਦਿਨ ਦੀ ਪੂਰੀ ਕਹਾਣੀ