ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਦੇਸ਼ ਦੇ ਚੌਕੀਦਾਰਾਂ ਨਾਲ ਰੇਡੀਓ ਦੇ ਜ਼ਰੀਏ ਗੱਲਬਾਤ ਕੀਤੀ। ਇਸ ਦੌਰਾਨ ਅੰਮ੍ਰਿਤਸਰ ਦੇ ਚੌਕੀਦਾਰ ਭਾਰਤੀ ਜਨਤਾ ਪਾਰਟੀ ਦੇ ਸਕੱਤਰ ਤਰੁਣ ਚੁੱਘ ਦੇ ਦਫ਼ਤਰ ਵਿਖੇ, ਨਰਿੰਦਰ ਮੋਦੀ ਦਾ ਭਾਸ਼ਣ ਸੁਣਨ ਪੁੱਜੇ।
ਇਸ ਦੌਰਾਨ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਸੁਣ ਕੇ ਉਨ੍ਹਾਂ ਨੂੰ ਨਵੀਂ ਊਰਜਾ ਮਿਲਦੀ ਹੈ। ਇਸ ਦੇ ਨਾਲ ਹੀਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਚੌਕੀਦਾਰ ਹਨ, ਜੋ ਦਿਨ ਰਾਤ ਜਾਗ ਕੇ ਆਪਣਾ ਫ਼ਰਜ਼ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਚੌਕੀਦਾਰ ਇਮਾਨਦਾਰ ਹੁੰਦਾ ਹੈ ਅਤੇ ਦੇਸ਼ ਦਾ ਪ੍ਰਧਾਨ ਮੰਤਰੀ ਵੀ ਇਮਾਨਦਾਰ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਸਰਕਾਰ ਤੇ ਜਮ ਕੇ ਨਿਸ਼ਾਨੇ ਵਿੰਨ੍ਹੇ। ਚੁੱਘ ਨੇ ਕਿਹਾ ਕਿ ਕਾਂਗਰਸ ਕੋਲ ਬੋਲਣ ਨੂੰ ਕੁਝ ਨਹੀਂ ਹੈ, ਉਹ ਇਸ ਲਈ ਬਦਨਾਮ ਕਰ ਰਹੀ ਹੈ।