ETV Bharat / state

‘ਪ੍ਰਧਾਨ ਮੰਤਰੀ ਕਿਸਾਨਾਂ ਦੀ ਕੋਈ ਵੀ ਗੱਲ ਸੁਣਨ ਨੂੰ ਨਹੀਂ ਤਿਆਰ’

ਨਵਜੋਤ ਕੌਰ ਸਿੱਧੂ ਵੱਲੋਂ ਵਿਧਾਨ ਸਭਾ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਇਲਾਕਾ ਵਾਸੀਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ ਹੈ 'ਤੇ ਲਗਾਤਾਰ ਹੀ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਇਨ੍ਹਾਂ ਵੱਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਪ੍ਰਧਾਨ ਮੰਤਰੀ ਕਿਸਾਨਾਂ ਦੀ ਕੋਈ ਵੀ ਗੱਲ ਸੁਣਨ ਨੂੰ ਨਹੀਂ ਤਿਆਰ

author img

By

Published : Nov 1, 2021, 5:56 PM IST

ਅੰਮ੍ਰਿਤਸਰ: ਲਗਾਤਾਰ ਹੀ ਨਵਜੋਤ ਕੌਰ ਸਿੱਧੂ (Navjot Kaur Sidhu) ਵੱਲੋਂ ਵਿਧਾਨ ਸਭਾ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਇਲਾਕਾ ਵਾਸੀਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ ਹੈ 'ਤੇ ਲਗਾਤਾਰ ਹੀ ਅੰਮ੍ਰਿਤਸਰ (Amritsar) ਵਿਧਾਨ ਸਭਾ ਹਲਕਾ ਪੂਰਬੀ ਵਿੱਚ ਇਨ੍ਹਾਂ ਵੱਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸੇ ਤਹਿਤ ਨਵਜੋਤ ਕੌਰ ਸਿੱਧੂ (Navjot Kaur Sidhu) ਵਿਧਾਨ ਸਭਾ ਹਲਕਾ (Assembly constituency) ਪੂਰਬੀ ਦੇ ਇਲਾਕਾ ਦਬੁਰਜੀ ਵਿੱਚ ਪਹੁੰਚੀ ਅਤੇ ਉਥੇ ਜ਼ਰੂਰਤਮੰਦ ਲੋਕਾਂ ਨੂੰ ਘਰੇਲੂ ਗੈਸ ਅਤੇ ਛੋਟੇ ਗੈਸ ਸਿਲੰਡਰ ਵੰਡੇ। ਉਥੇ ਹੀ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਲਗਾਤਾਰ ਹੀ ਪੰਜਾਬ ਵਿੱਚ ਬਿਜਲੀ ਦੇ ਮੁੱਦੇ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਪਿਛਲੇ ਦਿਨ੍ਹਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ (Charanjit Singh Channi) ਬਿਜਲੀ ਸਸਤੀ ਕਰਨ ਦਾ ਵੀ ਐਲਾਨ ਕਰ ਸਕਦੇ ਹਨ ਕਿਉਂਕਿ ਜਿਨ੍ਹਾਂ ਕੰਪਨੀਆਂ ਨਾਲ ਪਹਿਲਾਂ ਕਾਨਟ੍ਰੈਕਟ (Contract) ਸਾਈਨ ਹੋਏ ਸੀ ਉਨ੍ਹਾਂ ਕੰਪਨੀਆਂ ਤੋਂ ਕੰਟਰੈਕਟ ਤੋੜਨਾ ਬਹੁਤ ਔਖਾ ਸੀ ਪਰ ਹੁਣ ਆਸ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 2-3 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇ ਸਕਦੇ ਹਨ।

ਇਹ ਵੀ ਪੜ੍ਹੋ: ਅਭੁੱਲਣਯੋਗ ਹਨ 84 ਦਾ ਸਿੱਖ ਕਤਲੇਆਮ-ਸੁਖਬੀਰ ਬਾਦਲ

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਭਾਰਤ ਵਿੱਚ ਭਾਜਪਾ ਦੀ ਸਰਕਾਰ (BJP government) ਬਣੀ ਹੈ ਅਜਿਹੀ ਸਰਕਾਰ ਕਿਸੇ ਦੇਸ਼ ਵਿਚ ਵੀ ਨਾ ਬਣੇ। ਉਨ੍ਹਾਂ ਕਿਹਾ ਕਿ ਇਕ ਸਾਲ ਦਾ ਸਮਾਂ ਹੋ ਗਿਆ ਕਿਸਾਨਾਂ ਨੂੰ ਸੜਕਾਂ ਤੇ ਬੈਠੀਆਂ ਨੂੰ ਪਰ ਦੇਸ਼ ਦੇ ਪ੍ਰਧਾਨ ਮੰਤਰੀ ਉਨ੍ਹਾਂ ਦੀ ਕੋਈ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਅਤੇ ਨਾ ਹੀ ਕਿਸਾਨਾਂ ਦੇ ਨਾਲ ਕੋਈ ਮੁਲਾਕਾਤ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਮੁੱਦਾ ਸਿਰਫ਼ ਪੰਜਾਬ ਦਾ ਨਹੀਂ ਪੂਰੇ ਦੇਸ਼ ਦਾ ਨਹੀਂ ਹੁਣ ਇੰਟਰਨੈਸ਼ਨਲ ਮੁੱਦਾ ਬਣ ਚੁੱਕਾ ਅਤੇ ਵਿਦੇਸ਼ਾਂ ਵਿੱਚ ਵੀ ਕਿਸਾਨੀ ਮੁੱਦੇ ਨੂੰ ਲੈ ਕੇ ਕਈ ਵਾਰ ਰੋਸ ਪ੍ਰਦਰਸ਼ਨ ਦੇਖਣ ਨੂੰ ਮਿਲੇ ਪਰ ਭਾਰਤ ਦੇ ਪ੍ਰਧਾਨ ਮੰਤਰੀ ਕਿਸਾਨਾਂ ਨਾਲ ਕਿਸੇ ਵੀ ਤਰੀਕੇ ਦੇ ਗੱਲਬਾਤ ਕਰਨ ਨੂੰ ਤਿਆਰ ਨਹੀਂ, ਇਹ ਭਾਰਤ ਦੀ ਸਰਕਾਰ ਨਹੀਂ ਇਹ ਤਾਨਾਸ਼ਾਹੀ ਸਰਕਾਰ ਹੈ।

ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਜਾ ਰਹੇ ਐਲਾਨ ਨੂੰ ਦੱਸਿਆ ਲਾਲੀਪਾਪ

ETV Bharat Logo

Copyright © 2024 Ushodaya Enterprises Pvt. Ltd., All Rights Reserved.