ETV Bharat / state

ਸੁਖਬੀਰ ਬਾਦਲ ਨੇ ਪੰਜਾਬ ਨੂੰ ਲੁੱਟ ਕੇ ਖਾਧਾ : ਨਵਜੋਤ ਕੌਰ ਸਿੱਧੂ

ਨਵਜੋਤ ਕੌਰ ਸਿੱਧੂ ਇਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਸੁਖਬੀਰ ਬਾਦਲ 'ਤੇ ਜੰਮ ਕੇ ਨਿਸ਼ਾਨੇ ਸਾਧਦਿਆ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਕਿਹਾ ਕਿ ਬਿਕਰਮ ਸਿੰਘ ਸੁਖਬੀਰ ਬਾਦਲ (Sukhbir Badal) ਨੇ ਪੰਜਾਬ ਨੂੰ ਲੁੱਟ ਕੇ ਖਾਦਾ ਹੈ।

ਸੁਖਬੀਰ ਬਾਦਲ ਨੇ ਪੰਜਾਬ ਨੂੰ ਲੁੱਟ ਕੇ ਖਾਦਾ: ਨਵਜੋਤ ਕੌਰ ਸਿੱਧੂ

author img

By

Published : Nov 27, 2021, 9:22 PM IST

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ (Navjot Kaur Sidhu) ਅੱਜਕੱਲ੍ਹ ਆਪਣੇ ਪੂਰੇ ਹਲਕੇ ਵਿੱਚ ਸਰਗਰਮ ਹਨ ਉਥੇ ਹੀ ਉਨ੍ਹਾਂ ਵੱਲੋਂ ਇਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਸੁਖਬੀਰ ਬਾਦਲ 'ਤੇ ਜੰਮ ਕੇ ਨਿਸ਼ਾਨੇ ਸਾਧਦਿਆ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਬਿਕਰਮ ਸਿੰਘ ਸੁਖਬੀਰ ਬਾਦਲ (Sukhbir Badal) ਨੇ ਪੰਜਾਬ ਨੂੰ ਲੁੱਟ ਕੇ ਖਾਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਸਿਰਫ਼ ਆਪਣੀਆਂ ਜੇਬਾਂ ਦੇਖੀਆਂ ਹਨ, ਹੋਰ ਕੁੱਝ ਨਹੀਂ। ਇੱਥੋਂ ਤੱਕ ਕਿ ਬੀਬਾ ਨਵਜੋਤ ਕੌਰ ਸਿੱਧੂ (Navjot Kaur Sidhu) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਅੱਗ 'ਤੇ ਬਹੁਤ ਸਾਰੇ ਵਾਅਦੇ ਕਰ ਰਹੇ ਹਨ।

ਪਰ ਦਿੱਲੀ ਦੇ ਵਿੱਚ ਕੋਰੋਨਾ ਵਾਇਰਸ ਫੈਲਿਆ ਸੀ ਤਾਂ ਸਿੱਖ ਕੌਮ ਨੇ ਪੰਜਾਬ ਹੀ ਨਹੀਂ ਬਲਕਿ ਦਿੱਲੀ ਦਾ ਸਾਥ ਵੀ ਦਿੱਤਾ ਸੀ। ਉਸ ਟੈਮ 'ਤੇ ਮਾਡਲ ਕਿੱਥੇ ਸੀ, ਉੱਥੇ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਹੀ ਦਿੱਲੀ ਦੇ ਮਾਡਲ ਸਕੂਲਾਂ ਦੀ ਗੱਲ ਕਰਦੇ ਹਨ। ਪਰ ਰਿਜ਼ਲਟ ਪੰਜਾਬ ਦਾ ਬਿਹਤਰ ਆਇਆ ਸੀ, ਉਹਦੇ ਨਾਲ ਹੀ ਕਿਹਾ ਕਿ ਜੋ ਕੁਝ ਵਾਅਦੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਜਾ ਕੇ ਕਰ ਰਹੇ ਹਨ, ਉਹ ਪਹਿਲਾਂ ਦਿੱਲੀ ਵਿੱਚ ਲਾਗੂ ਕਰਨ।

ਸੁਖਬੀਰ ਬਾਦਲ ਨੇ ਪੰਜਾਬ ਨੂੰ ਲੁੱਟ ਕੇ ਖਾਦਾ: ਨਵਜੋਤ ਕੌਰ ਸਿੱਧੂ

ਬੀਬਾ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਲਗਾਤਾਰ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ 'ਤੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨਜ਼ਦੀਕ ਤਾਂ ਹਰੇਕ ਵਿਅਕਤੀ ਨੂੰ ਪਤਾ ਹੈ ਅਤੇ ਚਾਚਾ ਭਤੀਜਾ ਕੌਣ ਸੀ, ਇਹ ਵੀ ਸਭ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੇ ਡਰੱਗ ਕੇਸ ਨੂੰ ਲੈ ਕੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ, ਹੋਰ ਕਿਸੇ ਨੇ ਨਹੀਂ, ਉਨ੍ਹਾਂ ਕਿਹਾ ਕਿ ਜਗਦੀਸ਼ ਭੋਲੇ ਵੱਲੋਂ ਲਗਾਤਾਰ ਹੀ ਬਿਕਰਮ ਸਿੰਘ ਮਜੀਠੀਆ ਉੱਤੇ ਨਿਸ਼ਾਨੇ ਸਾਧੇ ਗਏ ਸਨ।

ਪੱਤਰਕਾਰਾਂ ਦੇ ਸਵਾਲਾਂ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਸੀ ਕਿ ਉਹ ਵੱਡੇ ਮਗਰਮੱਛਾਂ ਨੂੰ ਫੜਨ ਅਸੀਂ ਤਾਂ ਛੋਟੀਆਂ ਮੱਛੀਆਂ ਹਾਂ ਉਹਦੇ 2022 ਦੀ ਚੋਣਾਂ ਨੂੰ ਲੈ ਕੇ ਪੁੱਛੇ ਗਏ ਸਵਾਲ 'ਤੇ ਨਵਜੋਤ ਕੌਰ ਸਿੱਧੂ (Navjot Kaur Sidhu)ਨੇ ਕਿਹਾ ਕਿ ਸਾਡਾ ਕਿਸੇ ਵੀ ਪਾਰਟੀ ਦੇ ਨਾਲ ਮੁਕਾਬਲਾ ਨਹੀਂ ਹੈ, 2022 ਦੇ ਵਿੱਚ ਕਾਂਗਰਸ ਪਾਰਟੀ ਆਪਣੀ ਮਜ਼ਬੂਤੀ ਨਾਲ ਸਰਕਾਰ ਬਣਾਵੇਗੀ।

ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦੇ ਹੋਏ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਸੰਨਿਆਸ ਲੈ ਲੈਣਾ ਚਾਹੀਦਾ, ਕਿਉਂਕਿ 80 ਸਾਲ ਦੀ ਉਮਰ ਉਨ੍ਹਾਂ ਦੀ ਹੋ ਚੁੱਕੀ ਹੈ। ਅਗਰ ਮੈਂ 70 ਸਾਲ ਤੱਕ ਰਾਜਨੀਤੀ ਕਰਾਂਗੀ, ਤਾਂ ਮੈਂ 70 ਸਾਲ ਦੀ ਉਮਰ ਵਿੱਚ ਹੀ ਆਪਣੀ ਰਿਟਾਇਰਮੈਂਟ ਲੈ ਕੇ ਆਪਣੇ ਘਰ ਬਹਿ ਜਾਂਦੀ ਉਹ ਤਿੰਨਾਂ ਨੇ ਕਿਹਾ ਕਿ ਸਿਰਫ਼ ਸਿਰਫ਼ ਕੈਪਟਨ ਅਮਰਿੰਦਰ ਸਿੰਘ ਆਪਣੀ ਪਗੜੀ ਉਸ਼ਾਲ ਰਹੇ ਹਨ ਹੋਰ ਕੁਝ ਨਹੀਂ।

ਇਹ ਵੀ ਪੜੋ:- ਮੋਦੀ ਤੇ ਕੈਪਟਨ ਨੇ ਪੰਜਾਬ ਨੂੰ ਢਾਹ ਲਗਾਈ: ਚੰਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.