ਅੰਮ੍ਰਿਤਸਰ : ਪੰਜਾਬ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਐਕਸ਼ਨ ਮੂਡ ਅਪਣਾਇਆ ਹੈ। ਉਨ੍ਹਾਂ ਨੇ ਆਪਣੇ ਸਮਰੱਥਕਾਂ ਤੇ ਕੌਂਸਲਰਾਂ ਦੀ ਮੀਟਿੰਗ ਬੁਲਾਈ ਹੈ। ਜਿਸ ਤੋਂ ਵਿੱਚ ਉਨ੍ਹਾਂ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਕਲਾਸ ਲਾਈ ਹੈ।
ਸਿੱਧੂ ਨੇ ਵੱਖ-ਵੱਖ ਅਧਿਕਾਰੀਆਂ ਦੀ ਕੋਲੋਂ ਕੰਮਾਂ ਦਾ ਜਾਇਜ਼ਾ ਲਿਆ ਅਤੇ ਆਪਣੇ ਹਲਕੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੁਰੰਤ ਪੂਰੇ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ।
ਤੁਹਾਨੂੰ ਦੱਸ ਦਈਏ ਕਿ ਅਸਤੀਫ਼ਾ ਦੇਣ ਤੋਂ ਬਾਅਦ ਸਿੱਧੂ ਨੇ ਇਹ ਹਲਕੇ ਦੇ ਅਧਿਕਾਰੀਆਂ ਨਾਲ ਆਪਣੀ ਕੋਠੀ ਵਿੱਚ ਇਹ ਮੀਟਿੰਗ ਬੁਲਾਈ ਸੀ।
ਇਸ ਤੋਂ ਇਲਾਵਾ ਸਿੱਧੂ ਨੇ ਸਿੰਚਾਈ ਵਿਭਾਗ ਦੇ ਚੀਫ਼ ਇੰਜੀਨੀਅਰ ਨੂੰ ਵੀ ਆਪਣੇ ਨਿਵਾਸ ਸਥਾਨ 'ਤੇ ਸੱਦਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾ ਰੁੱਕੇ ਹੋਏ ਕੰਮਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਦੇਖੋ : 5 ਦਿਨਾਂ ਬਾਅਦ ਵੀ ਨਹੀਂ ਲੱਭੇ ਮਾਸੂਮ ਭਰਾ, ਪ੍ਰਸ਼ਾਸਨ ਦੇ ਹੱਥ ਖ਼ਾਲੀ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਜੇ ਕੁੱਝ ਦਿਨ ਹੋਰ ਆਪਣੇ ਸਮੱਰਥਕਾਂ ਨੂੰ ਆਪਣੀ ਕੋਠੀ ਵਿੱਚ ਹੀ ਮਿਲਣਗੇ। ਉਸ ਤੋਂ ਬਾਅਦ ਆਪਣੇ ਹਲਕੇ ਦਾ ਦੌਰਾ ਕਰਨਗੇ ਤੇ ਨਾਲ ਹੀ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਵੀ ਸੁਣਨਗੇ।