ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਚੱਲ ਰਹੇ ਕਲੇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਬਿੱਲ ਵੀ ਸਾਹਮਣੇ ਆਇਆ। ਜਿਸ ਨੂੰ ਲੈਕੇ ਕਾਫ਼ੀ ਸਿਆਸਤ ਭਖਦੀ ਨਜ਼ਰ ਆਈ। ਜਿਸ ਨੂੰ ਲੈਕੇ ਹਰ ਸਿਆਸੀ ਪਾਰਟੀ ਵਲੋਂ ਨਵਜੋਤ ਸਿੱਧੂ 'ਤੇ ਤੰਜ ਕੱਸਿਆ ਗਿਆ। ਇਸ ਨੂੰ ਲੈਕੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵਲੋਂ ਇਸ ਬਿੱਲ ਅਦਾਇਗੀ ਨੂੰ ਲੈਕੇ ਸਪੱਸ਼ਟੀਕਰਨ ਵੀ ਦਿੱਤਾ ਗਿਆ।
ਇਸ ਮੌਕੇ ਨਵਜੋਤ ਕੌਰ ਵਲੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਬਿਜਲੀ ਦੇ ਬਿੱਲ ਸਬੰਧੀ ਉਨ੍ਹਾਂ ਵਲੋਂ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਕਾਰਨ ਉਨ੍ਹਾਂ ਦਾ ਬਿੱਲ ਪੈਂਡਿੰਗ ਸੀ। ਉਨ੍ਹਾਂ ਦੱਸਿਆ ਕਿ ਬਿਜਲੀ ਦੇ ਬਿੱਲ ਦਾ ਭੁਗਤਾਨ ਕਰ ਦਿੱਤਾ ਗਿਆ ਹੈ।
ਨਵਜੋਤ ਕੌਰ ਸਿੱਧੂ ਦਾ ਕਹਿਣਾ ਕਿ ਜਿਨ੍ਹਾਂ ਪੰਜਾਬ ਨੂੰ ਲੁੱਟ ਕੇ ਖਾ ਲਿਆ, ਉਹ ਨਵਜੋਤ ਸਿੱਧੂ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲਦੇ ਪਰਿਵਾਰ ਵਲੋਂ ਸਰਕਾਰੀ ਖਰਚ 'ਤੇ ਆਪਣਾ ਇਲਾਜ ਕਰਵਾਇਆ ਜਾਂਦਾ ਰਿਹਾ ਹੈ, ਜਦਕਿ ਨਵਜੋਤ ਸਿੱਧੂ ਵਲੋਨ ਆਪਣੇ ਕੋਲੋਂ ਪੈਸੇ ਲਗਾ ਕੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਕਦੇ ਵੀ ਨਵਜੋਤ ਸਿੱਧੂ ਵਲੋਂ ਕਿਸੇ ਕੰਮ ਲਈ ਸਰਕਾਰੀ ਪੇਸੇ ਦੀ ਦੁਰਵਰਤੋਂ ਨਹੀਂ ਕੀਤੀ।
ਨਵਜੋਤ ਕੌਰ ਨੇ ਕਿਹਾ ਕਿ ਨਵਜੋਤ ਸਿੱਧੂ ਵਲੋਂ ਕਦੇ ਵੀ ਕਿਸੇ ਦੀ ਮਦਦ ਲਈ ਸਰਕਾਰ ਦੇ ਪੈਸੇ ਦੀ ਉਡੀਕ ਨਹੀਂ ਕੀਤੀ, ਸਗੋਂ ਆਪਣੀ ਜੇਬ੍ਹ ਤੋਂ ਪੈਸਾ ਲਗਾ ਕੇ ਲੋਕਾਂ ਦੀ ਮਦਦ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਨਵਜੋਤ ਸਿੱਧੂ ਆਪਣਾ ਕਰੋੜਾਂ ਦਾ ਕਾਰੋਬਾਰ ਛੱਡ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਬੈਠੇ ਹਨ। ਉਨ੍ਹਾਂ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਦੇ ਇਲਾਜ ਅਤੇ ਕਦੇ ਸਫ਼ਰ ਦੇ ਨਾਮ 'ਤੇ ਖਜਾਨੇ ਦੀ ਲੁੱਟ ਹੀ ਕੀਤੀ ਹੈ।
ਇਹ ਵੀ ਪੜ੍ਹੋ:ਬਿਜਲੀ ਮੁੱਦੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਮੁੜ ਟਵੀਟ ਬੰਬ