ਅੰਮ੍ਰਿਤਸਰ: ਕੈਬਨਿਟ ਮੰਤਰੀ ਦਾ ਅਹੁਦਾ ਤਿਆਗ ਚੁੱਕੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਲੰਮੇ ਸਮੇਂ ਬਾਅਦ ਵੀਰਵਾਰ ਨੂੰ ਪਬਲਿਕ 'ਚ ਪਹੁੰਚੇ। ਸਿੱਧੂ ਨੇ ਅੰਮ੍ਰਿਤਸਰ ਵਿੱਚ ਵੇਰਕਾ ਗੁਰਦੁਆਰੇ ਦੇ ਕੋਲ ਸਟਰੀਟ ਲਾਈਟਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਵਜੋਤ ਸਿੰਘ ਸਿੰਧੂ ਨਾਰਾਜ਼ ਚੱਲ ਰਹੇ ਹਨ। ਪਿਛਲੇ ਦਿਨੀਂ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਅਤੇ ਅਮਰਿੰਦਰ ਸਿੰਘ ਨੂੰ ਭੇਜਿਆ ਸੀ ਜੋ ਕਿ ਸਵੀਕਾਰ ਕਰ ਲਿਆ ਗਿਆ ਸੀ।