ETV Bharat / state

ਕਿਸਾਨ ਸਾਡੀ ਪੱਗ ਹਨ, ਕੇਂਦਰ ਸਰਕਾਰ ਨੇ ਸਾਡੀ ਪੱਗ ਨੂੰ ਹੱਥ ਪਾਇਆ: ਨਵਜੋਤ ਸਿੱਧੂ

author img

By

Published : Sep 23, 2020, 1:46 PM IST

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਫ਼ੋਟੋ।
ਫ਼ੋਟੋ।

ਅੰਮ੍ਰਿਤਸਰ: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਮੈਦਾਨ ਵਿੱਚ ਉੱਤਰ ਆਏ ਹਨ। ਉਨ੍ਹਾਂ ਇਸ ਬਿੱਲ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਰੋਸ ਪ੍ਰਦਰਸ਼ਨ ਕੀਤਾ।

ਵੇਖੋ ਵੀਡੀਓ

ਇਸ ਦੌਰਾਨ ਉਨ੍ਹਾਂ ਕਿਹਾ, "ਕਿਸਾਨ ਸਾਡੀ ਪੱਗ ਹਨ, ਸਾਡਾ ਵਜੂਦ ਹਨ ਤੇ ਕੇਂਦਰ ਸਰਕਾਰ ਨੇ ਸਾਡੀ ਪੱਗ ਨੂੰ ਹੱਥ ਪਾਇਆ ਹੈ ਜਿਸ ਲਈ ਅਸੀਂ ਲੜਾਈ ਲੜਾਂਗੇ।"

ਦੱਸ ਦਈਏ ਕਿ ਬੀਤੇ ਦਿਨ ਨਵਜੋਤ ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ਜਿੱਤੇਗਾ ਪੰਜਾਬ 'ਤੇ ਇੱਕ ਵੀਡੀਓ ਜਾਰੀ ਕਰਕੇ ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ 'ਚ ਸਾਰੀਆਂ ਪਾਰਟੀਆਂ ਨੂੰ ਇੱਕ ਹੋਣ ਦੀ ਅਪੀਲ ਕੀਤੀ ਸੀ। ਸਿੱਧੂ ਨੇ ਕਿਹਾ ਸੀ ਕਿ ਜੇ ਕਿਸਾਨ ਨਾ ਰਿਹਾ ਤਾਂ ਲੱਭਣਾ ਕੋਈ ਵੀ ਨਹੀਂ, ਇਸ ਕਰਕੇ ਇਸ ਇਨਕਲਾਬ ਨੂੰ ਹੁਲਾਰਾ ਦੇਣ ਦੀ ਲੋੜ ਹੈ।

ਉਨ੍ਹਾਂ ਇਸ ਵੀਡੀਓ ਵਿੱਚ 23 ਸਤੰਬਰ ਨੂੰ ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਸਾਢੇ 11 ਵਜੇ ਧਰਨਾ ਦੇਣ ਦਾ ਐਲਾਨ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.