ETV Bharat / state

ਨਵਜੋਤ ਸਿੱਧੂ ਵੱਲੋਂ ਅਟਾਰੀ ਸਰਹੱਦ ਰਾਹੀਂ 34 ਦੇਸ਼ਾਂ ਨਾਲ ਵਪਾਰ ਖੋਲ੍ਹਣ ਦੀ ਮੰਗ - Navjot Sidhus demand to open trade with 34 countries

ਭਾਰਤ ਦੀ ਤਰੱਕੀ ਲਈ ਨਵਜੋਤ ਸਿੱਧੂ ਵੱਲੋਂ ਅਟਾਰੀ ਸਰਹੱਦ ਰਾਹੀਂ 34 ਦੇਸ਼ਾਂ ਨਾਲ ਵਪਾਰ ਖੋਲ੍ਹਣ ਦੀ ਮੰਗ (Demand for trade with 34 countries) ਕੀਤੀ ਗਈ ਹੈ। ਉਨ੍ਹਾਂ ਕਿਹਾ ਦੇਸ਼ ਤਾਂ ਹੀ ਤਰੱਕੀ ਦੇ ਜੇਕਰ ਬਾਰਡਰ ਖੋਲ੍ਹੇ ਜਾਣਗੇ। ਇਸਦੇ ਨਾਲ ਹੀ ਨਵਜੋਤ ਸਿੱਧੂ ਵੱਲੋਂ ਸਕੈਨਰ ਲਗਾਉਣ ਦੀ ਮੰਗ (Navjot Sidhu demands installation of scanner) ਕੀਤੀ ਗਈ ਹੈ।

ਦੇਸ਼ ਦੀ ਤਰੱਕੀ ਲਈ ਨਵਜੋਤ ਸਿੱਧੂ ਦੀ ਕੇਂਦਰ ਨੂੰ ਸਲਾਹ

author img

By

Published : Dec 5, 2021, 9:32 AM IST

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ (President of Punjab Pradesh Congress Committee) ਅਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਏਸ਼ੀਆ ਦੇ ਸਭ ਤੋਂ ਵੱਡਾ ਮੇਲਾ ਪਾਇਟੈਕਸ ਮੇਲੇ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਨਵਜੋਤ ਸਿੰਘ ਦੇਸ਼ ਅਤੇ ਪੰਜਾਬ ਦੇ ਕਈ ਅਹਿਮ ਮਸਲਿਆਂ ਦੇ ਨਾਲ ਮੀਡੀਆ ਨਾਲ ਗੱਲਬਾਤ ਕੀਤੀ ਗਈ।

ਦੇਸ਼ ਦੀ ਤਰੱਕੀ ਲਈ ਨਵਜੋਤ ਸਿੱਧੂ ਨੇ ਬਾਰਡਰ ਖੋਲ੍ਹਣ ਦੀ ਕੀਤੀ ਮੰਗ

ਸਿੱਧੂ ਦੀ ਕੇਂਦਰ ਸਰਕਾਰ ਨੂੰ ਸਲਾਹ

ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਕਿ ਭਾਰਤ ਵੱਲੋਂ ਜੋ ਦੇਸ਼ਾਂ ਦੇ ਨਾਲ ਵਪਾਰ ਬੰਦ ਕੀਤਾ ਗਿਆ ਹੈ ਉਸ ਨੂੰ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਟਾਰੀ ਵਾਹਗਾ ਸਰਹੱਦ ਰਾਹੀਂ 34 ਦੇਸ਼ਾਂ ਨਾਲ ਵਪਾਰ ਕਰਨਾ ਚਾਹੀਦਾ (Must trade with 34 countries) ਇਸ ਲਈ ਬਾਰਡਰ ਖੋਲ੍ਹੇ ਜਾਣ। ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਹੀ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੋਈ ਵੀ ਸਕੈਨਰ ਅਜੇ ਤੱਕ ਬਾਰਡਰਾਂ ’ਤੇ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਜੇ ਹਰ ਕਿਸਾਨ ਨੂੰ ਅਸੀਂ ਉੱਨਤੀ ਵੱਲ ਲੈ ਕੇ ਜਾਣਾ ਹੈ ਤਾਂ ਬਾਰਡਰ ਖੋਲ੍ਹਣੇ ਪੈਣਗੇ ਤਾਂ ਹੀ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇਗਾ।

ਸਿੱਧੂ ਦੇ ਕੇਜਰੀਵਾਲ ਦੀਆਂ ਗਰੰਟੀਆਂ ਤੇ ਸਵਾਲ

ਨਵਜੋਤ ਸਿੰਘ ਸਿੱਧੂ ਵੱਲੋਂ ਕੇਜਰੀਵਾਲ ਦੀ ਗਾਰੰਟੀ ਤੇ ਬੋਲਦੇ ਹੋਏ ਕਿਹਾ ਕਿ ਦਿੱਲੀ ਦੇ ਮਾਡਲ ਦੀ ਗੱਲ ਕਰਨ ਵਾਲੇ ਕੇਜਰੀਵਾਲ ਪਹਿਲਾਂ ਦਿੱਲੀ ਦੇ ਵਿੱਚ ਸਾਰੀਆਂ ਚੀਜ਼ਾਂ ਲਾਗੂ ਕਰਨ ਤਾ ਹੀ ਉਹ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਗਰੰਟੀਆਂ ਦੇਣ। ਨਵਜੋਤ ਸਿੱਧੂ ਨੇ ਕਿਹਾ ਕਿ ਚੰਨੀ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਦੀ ਗੱਲ ਕਰ ਰਹੀ ਹੈ ਅਤੇ ਪੰਜਾਬ ਦੇ ਹਿੱਤ ਲਈ ਹਮੇਸ਼ਾਂ ਹੀ ਖੜੀ ਰਹੇਗੀ। ਸਿੱਧੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਕੇਜਰੀਵਾਲ ਵੱਲੋਂ ਸਾਡੇ ਪੰਜਾਬ ਦੀਆਂ ਧੀਆਂ ਨੂੰ ਹਜ਼ਾਰ ਰੁਪਇਆ ਦੇਣ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਹਮੇਸ਼ਾ ਆਪਣੀ ਅਣਖ ਕਰਕੇ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭੀਖ ਨਹੀਂ ਮੰਗਦੇ।

ਪੰਜਾਬ ਵਿੱਚ ਕਈ ਨਕਲੀ ਸਿੱਧੂ ਘੁੰਮ ਰਹੇ

ਬੀਤੇ ਕੁਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਵੱਲੋਂ ਮੋਗੇ ਦੀ ਧਰਤੀ ’ਤੇ ਇਕ ਬਿਆਨ ਦਿੱਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿਹਾ ਕਿ ਪੰਜਾਬ ਵਿੱਚ ਇੱਕ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ ਉਨ੍ਹਾਂ ਇਸ ’ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਈ ਨਵਜੋਤ ਸਿੰਘ ਸਿੱਧੂ ਵੀ ਘੁੰਮ ਰਹੇ ਹਨ ਜੋ ਕਿ ਸਿਰਫ ਤੇ ਸਿਰਫ਼ ਆਪਣਾ ਫਾਇਦਾ ਚੁੱਕਣਾ ਚਾਹੁੰਦੇ ਹਨ।

ਸਿੱਧੂ ਵੱਲੋਂ 2022 ਚ ਸਰਕਾਰ ਬਣਾਉਣ ਦਾ ਦਾਅਵਾ

ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਲਗਾਤਾਰ ਹੀ ਕਿਹਾ ਗਿਆ ਕਿ ਸਾਡੇ ਲੀਡਰਾਂ ਨੂੰ ਕੂੜਾ ਕਰਕਟ ਕਹਿਣ ਵਾਲੇ ਪਹਿਲਾਂ ਆਪਣੇ ਅੰਦਰ ਦੇਖਣ ਕਿਉਂਕਿ ਉਨ੍ਹਾਂ ਦਾ ਝਾੜੂ ’ਤੇ ਆਪ ਹੀ ਤੀਲਾ ਤੀਲਾ ਹੋਇਆ ਪਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਨਾਲ ਹਨ ਅਤੇ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ 2022 ਦੇ ਵਿੱਚ ਅਸੀਂ ਜ਼ਰੂਰ ਸਰਕਾਰ ਬਣਾਵਾਂਗੇ ਅਤੇ ਲੋਕਾਂ ਦੇ ਹਿੱਤ ਲਈ ਆਵਾਜ਼ ਵੀ ਜ਼ਰੂਰ ਚੁੱਕਾਂਗੇ। ਉੱਥੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਨਵਾਂ ਪੰਜਾਬ ਬਣਾਉਣ ਲਈ ਹਰ ਇਕ ਸੰਭਵ ਕੋਸ਼ਿਸ਼ ਨਵਜੋਤ ਸਿੰਘ ਸਿੱਧੂ ਕਰੇਗਾ ਅਤੇ ਉਸ ਵਿੱਚ ਕਿਸੇ ਹੱਦ ਤਕ ਸਫ਼ਲ ਵੀ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Assembly Election 2022: ਅਮਿਤ ਸ਼ਾਹ ਦੇ ਬਿਆਨ ਨੇ ਹਿਲਾਈ ਪੰਜਾਬ ਦੀ ਸਿਆਸਤ, ਕਿਹਾ-ਗੱਠਜੋੜ ਲਈ...

ETV Bharat Logo

Copyright © 2024 Ushodaya Enterprises Pvt. Ltd., All Rights Reserved.