ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਐਨ-95 ਮਾਸਕ ਵੰਡਣ ਲਈ ਸਿਵਲ ਹਸਪਤਾਲ ਪਹੁੰਚੇ। ਇਸ ਮੌਕੇ ਹੈਰਾਨੀ ਦੀ ਗੱਲ ਇਹ ਰਹੀ ਕਿ ਖ਼ੁਦ ਨਵਜੋਤ ਸਿੱਧੂ ਹੀ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਦਿਖਾਈ ਦਿੱਤੇ। ਸਿੱਧੂ ਖ਼ੁਦ ਬਿਨਾਂ ਮਾਸਕ ਤੇ ਗਲਵਜ਼ ਪਾਏ ਮਾਸਕ ਵੰਡ ਰਹੇ ਸਨ। ਇਸ ਦਾ ਵਿਰੋਧੀਆਂ ਵੱਲੋਂ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਕਰਫ਼ਿਊ ਲਗਾਇਆ ਗਿਆ ਹੈ ਤਾਂ ਜੋ ਇਹ ਭਿਆਨਕ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਕਈ ਸਮਾਜ ਸੇਵੀ ਸੰਸਥਾਵਾਂ ਤੇ ਆਗੂਆਂ ਵੱਲੋਂ ਇਸ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡੇ ਜਾ ਰਹੇ ਹਨ।
ਇਹ ਵੀ ਪੜ੍ਹੋ: ਮਜਨੂੰ ਕਾ ਟਿੱਲਾ ਗੁਰਦੁਆਰਾ 'ਚ ਫਸੇ ਪੰਜਾਬੀ, ਘਰ ਵਾਪਸੀ ਲਈ ਸਰਕਾਰ ਦੇ ਕੱਢੇ ਹਾੜੇ
ਉੱਥੇ ਹੀ ਵਿਧਾਇਕ ਨਵਜੋਤ ਸਿੰਘ ਸਿੱਧੂ ਵੀ ਸਿਵਲ ਹਸਪਤਾਲ ਵਿੱਚ ਮਾਸਕ ਵੰਡਣ ਲਈ ਗਏ ਪਰ ਖ਼ੁਦ ਸਾਰੇ ਇਹਤਿਆਤ ਭੁੱਲ ਗਏ। ਡਾਕਟਰਾਂ ਵੱਲੋਂ ਭਾਵੇਂ ਸਿੱਧੂ ਦਾ ਧੰਨਵਾਦ ਕੀਤਾ ਗਿਆ ਪਰ ਵਿਰੋਧੀਆਂ ਨੇ ਸਿੱਧੂ ਨੂੰ ਕਰੜੇ ਹੱਥੀ ਲੈਂਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।