ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਮੇਰਾ ਰਾਜ ਹੋਇਆ ਤਾਂ ਸਿੰਗਾਪੁਰ ਤੋਂ ਅਜਿਹੀ ਪ੍ਰਣਾਲੀ ਆਵੇਗੀ ਜੋ ਪੰਜਾਬ ਹੀ ਬਦਲ ਦੇਵੇਗੀ।
ਉਨ੍ਹਾਂ ਨੇ ਕਿਹਾ ਕਿ ਸਿੰਗਾਪੁਰ ਜਦੋਂ ਮਲੇਸ਼ੀਆਂ ਤੋਂ ਵੱਖ ਹੋਈ ਸੀ ਉਦੋਂ ਇਹ ਮੱਛੀ ਮਾਰਕੀਟ ਸੀ। ਉਨ੍ਹਾਂ ਨੇ ਸਿੰਗਾਪੁਰ ਦੇ ਆਗੂ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰ (Corruption) ਕਰਨ ਵਾਲੇ ਆਗੂਆਂ ਨੂੰ ਸੱਤ ਸਾਲ ਦੀ ਸਜਾ ਦਿੱਤੀ ਜਾਂਦੀ ਹੈ। ਇਸ ਕਰਕੇ ਸਿੰਗਾਪੁਰ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਹੈ।
ਨਵਜੋਤ ਸਿੱਧੂ ਨੇ ਕਿਹਾ ਹੈ ਪੰਜਾਬ ਨੂੰ ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਬਣਾਉਣ ਨੂੰ ਪੰਜ ਸਾਲ ਲੱਗਣੇ ਹਨ। ਉਨ੍ਹਾਂ ਨੇ ਕਿਹਾ ਜੇਕਰ ਮੈਂ ਲੋਕਾਂ ਦੀਆਂ ਆਸਾ ਉਤੇ ਪੂਰਾ ਉਤਰੇਗਾ ਤਾਂ ਹੀ ਲੋਕ ਮੈਨੂੰ ਕਮਾਂਡ ਸੰਭਾਲਣਗੇ।
ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਮੇਰੇ ਪਿਤਾ ਆਖਰੀ ਸਾਹਾਂ ਉਤੇ ਸੀ ਤਾਂ ਉਨ੍ਹਾਂ ਨੇ ਕਿਹਾ ਸਿੱਧੂ ਹਮੇਸ਼ਾ ਇਮਾਨਦਾਰ ਰਹੀ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਲੋਕਾਂ ਦੀਆਂ ਉਮੀਦਾਂ ਉਤੇ ਖੜ੍ਹਾ ਉਤਰਾਂਗਾ।
ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ 6 ਚੋਣਾਂ 50 ਲੱਖ ਰੁਪਏ ਵਿੱਚ ਜਿੱਤੀਆਂ ਹਨ।ਉਨ੍ਹਾਂ ਕਿਹਾ ਕਿ 2022 ਵਿੱਚ ਕਾਂਗਰਸ (Congress) ਦੀਆਂ ਚੋਣਾਂ ਇਮਾਨਦਾਰੀ ਦੇ ਆਧਾਰ 'ਤੇ ਹੋਣਗੀਆਂ।