ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (2022 Assembly Election) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਜਿਸ ਦੇ ਚੱਲਦੇ ਪੰਜਾਬ ’ਚ ਚੋਣ ਅਖਾੜਾ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਵੱਲੋਂ ਐਲਾਨੇ ਗਏ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਹਲਕੇ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਗੱਲ ਕੀਤੀ ਜਾਵੇ ਅੰਮ੍ਰਿਤਸਰ ਦੇ ਹਲਕਾ ਪੂਰਬੀ ’ਚ ਇਸ ਵਾਰ ਕਾਂਟੇ ਦੀ ਟੱਕਰ ਦਿਖਾਈ ਦੇ ਰਹੀ ਹੈ।
ਦੱਸ ਦਈਏ ਕਿ ਪੰਜਾਬ ਦੀ ਸਭ ਤੋਂ ਹੌਟ ਸੀਟ ਮੰਨੀ ਗਈ ਹੈ ਕਿਉਂਕਿ ਇੱਥੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਵਿੱਚ ਕਾਂਟੇ ਦੀ ਟੱਕਰ ਦਿਖਾਈ ਦੇ ਰਹੀ ਹੈ। ਇਸ ਸਬੰਧ ’ਚ ਹਲਕਾ ਪੂਰਬੀ ਦੇ ਲੋਕਾਂ ਤੋਂ ਉਨ੍ਹਾਂ ਦੇ ਹਲਕੇ ਦਾ ਹਾਲ ਜਾਣਿਆ ਨਾਲ ਇਹ ਵੀ ਜਾਣਿਆ ਵੀ ਉਹ ਇਸ ਵਾਰ ਕਿਸ ਪਾਰਟੀ ਦੇ ਉਮੀਦਵਾਰ ਨੂੰ ਆਪਣਾ ਵੋਟ ਪਾਉਣਗੇ।
'ਲਾਰਿਆਂ ਵਾਲੀ ਨਹੀਂ ਚਾਹੀਦੀ ਸਰਕਾਰ'
ਈਟੀਵੀ ਭਰ ਦੀ ਟੀਮ ਨੇ ਹਲਕਾ ਪੂਰਬੀ ਦੇ ਲੋਕਾਂ ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਲੋਕਾਂ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਬਦਲਾਅ ਚਾਹੀਦਾ ਹੈ।ਕਾਂਗਰਸ ਨੂੰ ਵੀ ਅਜ਼ਮਾ ਕੇ ਵੇਖ ਲਿਆ ਤੇ ਭਾਜਪਾ ਨੂੰ ਵੀ, ਇਸ ਵਾਰ ਉਹ ਉਮੀਦਵਾਰ ਅਤੇ ਸਰਕਾਰ ਚਾਹੁੰਦੇ ਹਨ ਜੋ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਸਕੇ ਝੂਠੇ ਲਾਰੇ ਨਾ ਲਾਵੇ ਤੇ ਨਾ ਹੀ ਕੋਈ ਝੂਠਾ ਵਾਅਦਾ ਕਰੇ।
'ਚੋਣਾਂ ਸਮੇਂ ਝੂਠੇ ਵਾਅਦੇ ਕਰਦੇ ਹਨ ਉਮੀਦਵਾਰ'
ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਪੰਜ ਸਾਲ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਇਲਾਕੇ ’ਚ ਫੇਰਾ ਤੱਕ ਨਹੀਂ ਸੀ ਪਾਇਆ ਅਤੇ ਹੁਣ ਜਦੋ ਚੋਣਾਂ ਸਿਰ ’ਤੇ ਆਈਆਂ ਤਾਂ ਇਲਾਕੇ ਦੇ ਚੱਕਰ ਕੱਢਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦਾ ਹਾਲ ਇੰਨਾ ਜ਼ਿਆਦਾ ਮਾੜਾ ਹੋ ਚੁੱਕਿਆ ਹੈ ਕਿ ਇੱਥੇ ਰਹਿਣਾ ਤੱਕ ਮੁਸ਼ਕਿਲ ਹੋ ਗਿਆ ਹੈ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀ ਕੋਈ ਸਾਰ ਲੈਣ ਵਾਲਾ ਨਹੀਂ ਹੈ। ਚੋਣਾਂ ਸਮੇਂ ਝੂਠੇ ਵਾਅਦੇ ਕਰਕੇ ਵੋਟਾਂ ਹਾਸਿਲ ਕਰ ਲੈਂਦੇ ਹਨ ਪਰ ਬਾਅਦ ਵਿਚ ਕੋਈ ਇਲਾਕੇ ਦਾ ਹਾਲ ਜਾਣਨ ਨਹੀਂ ਆਉਂਦਾ।
'ਇਸ ਵਾਰ ਮੁਕਾਬਲਾ ਬੜਾ ਜ਼ਬਰਦਸਤ ਹੈ'
ਉਨ੍ਹਾਂ ਕਿਹਾ ਕਿ ਹੁਣ ਇਸ ਵਾਰ ਮੁਕਾਬਲਾ ਬੜਾ ਜ਼ਬਰਦਸਤ ਹੈ, ਕਿਉਂਕਿ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਅਕਾਲੀ ਦਲ ਦੇ ਉਮੀਦਵਾਰ ਹਨ ਉਹ ਵੀ ਇਸ ਵਾਰ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਖੜ੍ਹੇ ਹੋਏ ਹਨ, ਪਰ ਸਾਨੂੰ ਉਹ ਉਮੀਦਵਾਰ ਚਾਹੀਦਾ ਹੈ ਜੋ ਲੋਕਾਂ ਦੀ ਮੁਸ਼ਕਿਲਾਂ ਦਾ ਹੱਲ ਕਰ ਸਕੇ ਅਤੇ ਲੋਕਾਂ ਦੇ ਦੁੱਖ-ਸੁੱਖ ਸੁਣੇ ਅਤੇ ਇਲਾਕੇ ਦੇ ਲੋਕਾਂ ਦੀ ਸੁੱਧ ਲਵੇ।
ਉੱਥੇ ਹੀ ਇਲਾਕੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਨੂੰ ਅਜ਼ਮਾ ਕੇ ਵੇਖ ਚੁੱਕੇ ਹਾਂ ਕਿਸੇ ਨੇ ਵੀ ਇਲਾਕੇ ਦੀ ਸਾਰ ਨਹੀਂ ਲਈ ਇਸ ਵਾਰ ਬਦਲਾਅ ਚਾਹੀਦਾ ਹੈ।
ਇਹ ਵੀ ਪੜੋ: ਅੰਮ੍ਰਿਤਸਰ ਹਲਕਾ ਪੂਰਬੀ ਤੋਂ ਨਵਜੋਤ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ