ਅੰਮ੍ਰਿਤਸਰ: ਸ਼ਹਿਰ ਵਿੱਚ ਸੁਲਤਾਨਵਿੰਡ ਨਹਿਰ ਕੋਸ ਇੱਕ ਨੌਜਵਾਨ ਤੇ ਔਰਤ ਵੱਲੋਂ ਨਵਜੰਮੀ ਬੱਚੀ ਨੂੰ ਨਹਿਰ ਦੇ ਕੰਢੇ ਦੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਤੇ ਔਰਤ ਬੱਚੀ ਨੂੰ ਦੱਬ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਮੋਗਾ ਕਤਲ ਮਾਮਲਾ: 4 ਜੀਆਂ ਦਾ ਹੋਇਆ ਅੰਤਿਮ ਸਸਕਾਰ, ਭੈਣ ਨੇ ਦਿੱਤੀ ਅੰਤਿਮ ਵਿਦਾਈ
ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਨਿਰਮਲ ਸਿੰਘ ਨਾਂਅ ਦੇ ਵਿਅਕਤੀ ਨੇ ਨੌਜਵਾਨ ਤੇ ਔਰਤ ਨੂੰ ਬੱਚੀ ਨੂੰ ਦੱਬਦਿਆਂ ਵੇਖਿਆ ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ।
ਪੁਲਿਸ ਨੇ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪੁੱਜ ਕੇ ਬੱਚੀ ਨੂੰ ਬਾਹਰ ਕੱਢ ਲਿਆ ਪਰ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।