ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਇੰਚਾਰਜ ਦਵਿੰਦਰ ਯਾਦਵ ਅੱਜ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦਵਿੰਦਰ ਯਾਦਵ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਸਮੇਤ ਅੰਮ੍ਰਿਤਸਰ ਦੀ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਨੇ ਕਿਹਾ ਕਿ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਮਿਲੀ ਹੈ,ਉਸ ਨੂੰ ਲੈ ਕੇ ਉਹ ਗੁਰੂ ਘਰ ਨਤਮਸਤਕ ਹੋਏ ਹਨ। ਉਹਨਾਂ ਕਿਹਾ ਕਿ ਅਰਦਾਸ ਕੀਤੀ ਹੈ ਕਿ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਮਿਲੀ ਹੈ ਉਹ ਉਸ ਤੇ ਸਫਲ ਹੋ ਸਕਣ ਅਤੇ ਅਰਦਾਸ ਕੀਤੀ ਗਈ ਹੈ।
ਕਾਂਗਰਸੀਆਂ ਨੇ ਦਿਖਾਈ ਇੱਕਜੁੱਟਤਾ: ਦਵਿੰਦਰ ਯਾਦਵ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹਨਾਂ ਦਾ ਇਹ ਪਹਿਲਾ ਪੰਜਾਬ ਦੌਰਾ ਹੈ, ਉਮੀਦ ਕਰਦਾ ਹਾਂ ਭਾਈਚਾਰਕ ਸਾਂਝ ਬਣੀ ਰਹੇ। ਦੱਸਣਯੋਗ ਹੈ ਕਿ ਇਸ ਦੌਰਾਨ ਕਾਂਗਰਸ ਇੱਕਜੁੱਟ ਦਿਖਾਈ ਦਿੱਤੀ ਹੈ। ਉਹਨਾਂ ਦੇ ਸਵਾਗਤ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ‘ਚ ਵਿਰੋਧੀ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੀ ਉਹਨਾਂ ਦੇ ਨਾਲ ਦਿਖਾਈ ਦਿੱਤੇ। ਦਵਿੰਦਰ ਯਾਦਵ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਅਤੇ ਸਾਰੇ ਵਰਕਰਾਂ ਦੀ ਭਾਵਨਾਂ ਨੂੰ ਧਿਆਨ ‘ਚ ਰੱਖਦੇ ਹੋਏ ਕੋਈ ਫੈਸਲਾ ਲਿਆ ਜਾਵੇਗਾ।
- ਕਾਂਗਰਸ ਦੇ ਬਲਾਕ ਪ੍ਰਧਾਨ ਨੂੰ ਗੋਲੀਆਂ ਨਾਲ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ, ਡੀਐਮਸੀ ਰੈਫਰ
- ਪੰਜਾਬ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ 2 FIR, ਹਾਈਕੋਰਟ ਦੇ ਹੁਕਮਾਂ 'ਤੇ ਕਾਰਵਾਈ, ਜਾਣੋ ਮਾਮਲਾ
- ਸਖਸ਼ ਨੇ ਅਵਾਰਾ ਕੁੱਤੇ 'ਤੇ ਕੀਤਾ ਬੇਰਹਿਮੀ ਨਾਲ ਹਮਲਾ; ਥਾਣੇ ਪਹੁੰਚੀ ਸ਼ਿਕਾਇਤ, ਕਾਰਵਾਈ ਨਾ ਕਰਨ ਦੇ ਇਲਜ਼ਾਮ
ਨਵਜੋਤ ਸਿੱਧੂ ਦੀਆਂ ਰੈਲੀਆਂ ਤੋਂ ਨਹੀਂ ਇਤਰਾਜ਼ : ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ 2024 'ਚ ਕਾਂਗਰਸ ਇਕੱਲੀ ਚੋਣਾਂ ਲੜਦੀ ਹੈ ਤਾਂ ਪੰਜਾਬ ਦੇ ਵਿੱਚੋਂ ਸੱਤ ਦੇ ਕਰੀਬ ਸੀਟਾਂ ਜ਼ਰੂਰ ਜਿੱਤੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਂਗਰਸ ਦੇ ਵਿੱਚ ਕੋਈ ਆਪਸ ਵਿੱਚ ਗੁੱਟਬਾਜ਼ੀ ਨਹੀਂ ਹੈ, ਸਭ ਇੱਕਜੁੱਟ ਹੋ ਕੇ ਕਾਂਗਰਸ ਨੂੰ ਮਜ਼ਬੂਤ ਕਰ ਰਹੇ ਹਨ। ਇਸ ਲਈ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਮੁੱਦੇ ਦੇ ਉੱਤੇ ਬੋਲਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਵਿਅਕਤੀ ਇਕੱਲਾ ਜਾ ਕੇ ਰੈਲੀ ਕਰਦਾ ਹੈ ਤੇ ਉਸ ਦੇ ਨਾਲ ਕਾਂਗਰਸ ਨੂੰ ਕਿਸੇ ਵੀ ਤਰੀਕੇ ਦਾ ਇਤਰਾਜ਼ ਨਹੀਂ ਕਿਉਂਕਿ ਸਭ ਦਾ ਮੁੱਦਾ ਕਾਂਗਰਸ ਨੂੰ ਮਜ਼ਬੂਤ ਕਰਨਾ ਹੈ।