ETV Bharat / state

SGPC ਦੇ ਨਵੇਂ ਪ੍ਰਧਾਨ ਵੱਲੋਂ ਮੋਦੀ ਸਰਕਾਰ ਨੂੰ ਕਿਸਾਨਾਂ ਦੀ MSP ਦੀ ਮੰਗ ਪੂਰਾ ਕਰਨ ਦੀ ਕੀਤੀ ਅਪੀਲ - SGPC ਦੇ ਨਵੇਂ ਪ੍ਰਧਾਨ

ਐਸਜੀਪੀਸੀ ਦੇ ਨਵੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੋਦੀ ਸਰਕਾਰ ਵੱਲੋਂ ਪਾਰਲੀਮੈਂਟ ’ਚ ਖੇਤੀ ਕਾਨੂੰਨਾਂ ਨੂੰ ਵਾਪਿਸ ਲਏ (Agriculture laws back in Parliament) ਜਾਣ ਦੇ ਫੈਸਲੇ ਉੱਪਰ ਤਸੱਲੀ ਪ੍ਰਗਟਾਈ ਹੈ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਐਮਐਸਪੀ ਤੇ ਗਰੰਟੀ ਦੇਣ ਦੀ ਮੰਗ (Demand for guarantee on MSP) ਨੂੰ ਵੀ ਮੰਨਣ ਦੀ ਅਪੀਲ ਕੀਤੀ ਹੈ।

ਐਸਜੀਪੀਸੀ ਦੇ ਨਵੇਂ ਪ੍ਰਧਾਨ ਦੀ ਮੋਦੀ ਸਰਕਾਰ ਨੂੰ ਅਪੀਲ

author img

By

Published : Nov 29, 2021, 8:34 PM IST

Updated : Dec 1, 2021, 6:41 PM IST

ਅੰਮ੍ਰਿਤਸਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਨਵੇਂ ਪ੍ਰਧਾਨ ਨਿਯੁਕਤ ਹੋਏ ਹਨ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਰਦਾਸ ਕਰਕੇ ਇਹ ਚੋਣ ਸ਼ੁਰੂ ਕੀਤੀ ਸੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਜੰਦਰ ਸਿੰਘ ਧਾਮੀ ਅਤੇ ਵਿਰੋਧੀ ਧਿਰ ਵੱਲੋਂ ਮਾਸਟਰ ਮਿੱਠੂ ਸਿੰਘ ਦਾ ਨਾਮ ਪੇਸ਼ ਕੀਤਾ ਗਿਆ। ਵੋਟਾਂ ਰਾਹੀਂ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਗਿਆ। ਹਰਜਿੰਦਰ ਸਿੰਘ ਧਾਮੀ ਨੂੰ 122 ਤੇ ਵਿਰੋਧੀ ਧਿਰ ਦੇ ਮਾਸਟਰ ਮਿੱਠੂ ਸਿੰਘ ਨੂੰ 19 ਵੋਟਾਂ ਪਈਆਂ। ਕੁੱਲ 142 ਵਿੱਚੋਂ ਇਕ ਵੋਟ ਰੱਦ ਹੋਈ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿਗ ਕਮੇਟੀ ਦੇ ਮੈਬਰਾਂ ਦੀ ਚੋਣ ਵੀ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਤੋਂ ਬਾਅਦ ਮੁਕੰਮਲ ਕੀਤੀ ਗਈ। ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੰਤ ਬਲਬੀਰ ਸਿੰਘ ਘੁੰਣਸ, ਭਾਈ ਗੋਬਿੰਦ ਸਿੰਘ ਲੌੰਗੋਵਾਲ ਆਦਿ ਮੈਂਬਰ ਸ਼ਾਮਲ ਸਨ।

SGPC ਦੇ ਨਵੇਂ ਪ੍ਰਧਾਨ ਵੱਲੋਂ ਮੋਦੀ ਸਰਕਾਰ ਨੂੰ ਕਿਸਾਨਾਂ ਦੀ MSP ਦੀ ਮੰਗ ਨੂੰ ਪੂਰਾ ਕਰਨ ਦੀ ਅਪੀਲ

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਹਰਜਿੰਦਰ ਧਾਮੀ ਨੇ ਨੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਨਾਲ ਨਿਵਾਜਿਆ ਗਿਆ ਹੈ। ਇਸ ਦੇ ਨਾਲ ਧਾਮੀ ਹੀ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸਿੱਖਾਂ ਨੂੰ ਆਪਣੀ ਆਸਥਾ ਪੂਰੀ ਕਰਨ ਦਾ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਸ਼ਰਧਾਲੂਆਂ ਨੂੰ ਬਿਨਾਂ ਪਾਸਪੋਰਟ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਇਸ ਦੇ ਨਾਲ ਹੀ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਕੇਂਦਰ ਸਰਕਾਰ (Central Government) ਵੱਲੋਂ ਪਾਰਲੀਮੈਂਟ ਚ ਖੇਤੀ ਕਾਨੂੰਨਾਂ ਨੂੰ ਰੱਦ (Repeal agriculture laws in Parliament) ਕਰਨ ਦੇ ਫੈਸਲੇ ਤੇ ਜਿੱਥੇ ਤਸੱਲੀ ਪ੍ਰਗਟਾਈ ਉੱਥੇ ਹੀ ਘੱਟੋ-ਘੱਟ ਸਮਰਥਨ ਮੁੱਲ 'ਤੇ ਲਿਖਤੀ ਗਾਰੰਟੀ ਦੇ ਕੇ ਕਿਸਾਨਾਂ ਨੂੰ ਘਰ ਵਾਪਸ ਭੇਜਣ ਦੀ ਵੀ ਗੱਲ ਕਹੀ ਹੈ।

ਇਸ ਮੌਕੇ ਉਨ੍ਹਾਂ ਸੀਬੀਐਸਈ ਬੋਰਡ (CBSE Board) ਵਿੱਚ ਪੰਜਾਬੀ ਭਾਸ਼ਾ (Punjabi language) ਨੂੰ ਲਾਜ਼ਮੀ ਵਿਸ਼ੇ ਵਜੋਂ ਸ਼ਾਮਲ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਧਾਮੀ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਸਾਨੂੰ ਸਾਡਾ ਕਮਜ਼ੋਰ ਪੱਖ ਦੱਸਣ ਤਾਂ ਜੋ ਅਸੀਂ ਇਸ ਨੂੰ ਸੁਧਾਰ ਸਕੀਏ। ਇਸ ਮੌਕੇ ਉਨ੍ਹਾਂ ਬੇਅਦਬੀ (beadbi) ਮਾਮਲੇ ਦੇ ਵਿੱਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਉਮਰ ਕੈਦ ਦਾ ਕਾਨੂੰਨ ਬਣਾਉਣ ਦੀ ਮੰਗ (Demand for life imprisonment law) ਕੀਤੀ। ਨਾਲ ਹੀ ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਸਿੱਖ ਭਾਈਚਾਰੇ ਦੇ ਕਕਾਰਾਂ ਆਦਿ ਨਾਲ ਹੋ ਰਹੀਆਂ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਸਖ਼ਤ ਕਾਰਵਾਈ ਮੰਗੀ ਹੈ।

ਇਹ ਵੀ ਪੜ੍ਹੋ: ਖੇਤੀ ਕਾਨੂੰਨ ਵਾਪਿਸ ਹੋਣ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

Last Updated : Dec 1, 2021, 6:41 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.