ETV Bharat / state

ਸ੍ਰੀ ਹਰਿਮੰਦਿਰ ਸਾਹਿਬ ਸੁਰੰਗ ਮਾਮਲੇ ਦਾ ਸੱਚ ਆਇਆ ਸਾਹਮਣੇ ! ਕੀ ਹੁਣ ਨਿਕਲੇਗਾ ਇਸ ਮਸਲੇ ਦਾ ਹੱਲ ? - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ੍ਰੀ ਹਰਿਮੰਦਿਰ ਸਾਹਿਬ ਦੇ ਨਜਦੀਕ ਖੁਦਾਈ ਦੌਰਾਨ ਨਿੱਕਲੀ ਇਮਾਰਤ ਨੂੰ ਲੈਕੇ ਹੁਣ ਇਸ ਮਾਮਲੇ ਦੇ ਵਿੱਚ ਨਵਾਂ ਮੋੜ ਆਉਂਦਾ ਦਿਖਾਈ ਦੇ ਰਿਹਾ ਹੈ। ਇਸ ਇਮਾਰਤ ਨੂੰ ਲੈਕੇ ਇੱਕ ਸਿੱਖ ਪਰਿਵਾਰ ਮੀਡੀਆ ਦੇ ਸਾਹਮਣੇ ਆਇਆ ਹੈ ਜਿੰਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਹ ਇਮਾਰਤ ਉਨ੍ਹਾਂ ਦੇ ਪਰਿਵਾਰ ਦੀ ਹੈ।

ਸ੍ਰੀ ਹਰਿਮੰਦਿਰ ਸਾਹਿਬ ਸੁਰੰਗ ਮਾਮਲੇ ਦਾ ਸੱਚ ਆਇਆ ਸਾਹਮਣੇ !

author img

By

Published : Jul 18, 2021, 7:49 AM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਦੇ ਨੇੜੇ ਤੇੜੇ ਹੋਰ ਵੀ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੇ ਪਾਸੇ ਇਕ ਜੋੜੇ ਘਰ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਇਸ ਉਸਾਰੀ ਦੇ ਦੌਰਾਨ ਕੁਝ ਕੀਮਤੀ ਬਿਲਡਿੰਗਾਂ ਵੀ ਨਿਕਲਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।

ਸ੍ਰੀ ਹਰਿਮੰਦਿਰ ਸਾਹਿਬ ਸੁਰੰਗ ਮਾਮਲੇ ਦਾ ਸੱਚ ਆਇਆ ਸਾਹਮਣੇ !

ਉਥੇ ਹੀ ਇਸ ਬਿਲਡਿੰਗ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸਦਭਾਵਨਾ ਦਲ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਵੀ ਉੱਥੇ ਪਹੁੰਚੇ ਸਨ ਜਿਨ੍ਹਾਂ ਨਾਲ ਸੇਵਾ ਦੇ ਪੁੰਜ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਬੰਦਿਆਂ ਵੱਲੋਂ ਖਿੱਚ ਧੂਹ ਵੀ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਉਸ ਪੁਰਾਤਨ ਇਮਾਰਤ ਦੇ ਮਾਲਕ ਵੀ ਸਾਹਮਣੇ ਆਏ ਹਨ ਜੋ ਕਿ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ ।

ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਇਮਾਰਤ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਉਸਾਰੀ ਦੌਰਾਨ ਕੱਢੀ ਜਾ ਰਹੀ ਹੈ ਇਹ ਮਹਾਰਾਜਾ ਰਣਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਇਹ ਇਮਾਰਤ ਬਹੁਤ ਪੁਰਾਤਨ ਹੋਣ ਕਾਰਨ ਇਸ ਨੂੰ ਸੰਭਾਲ ਵੀ ਕਰਨੀ ਚਾਹੀਦੀ ਹੈ।

ਗਿਆਨੀ ਯਾਦਵਿੰਦਰ ਦੇ ਮੁਤਾਬਕ ਉਨ੍ਹਾਂ ਦੇ ਪੜਦਾਦਾ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਵੀ ਕਰਵਾਈ ਜਾ ਰਹੀ ਸੀ ਜਿਸ ਦੇ ਤਹਿਤ ਉਨ੍ਹਾਂ ਦੇ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਰ ਇੱਕ ਪਾਸੇ ਲਿਖੇ ਹੋਏ ਹਨ ਇੱਥੋਂ ਤੱਕ ਕਿ ਜੋ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਦਰ ਜਾਂਦਿਆਂ ਪੁਲੀ ਦੇ ਉੱਤੇ ਘੜੀ ਵੀ ਲੱਗੀ ਹੈ ਉਹ ਵੀ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਹੀ ਲਗਵਾਈ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਦੀ ਡਿਊਟੀ ਲਗਾਈ ਗਈ ਸੀ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਉਤੇ ਗੋਲਡ ਦਾ ਕੰਮ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਜਾਨ ਵੀ ਇਕ ਸਮੇਂ ਬਚਾਈ ਗਈ ਸੀ ਉਥੇ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਨਾਮ ਗਿਆਨੀ ਇਸ ਕਰਕੇ ਪਿਆ ਕਿਉਂਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਇਹ ਉਪਾਧੀ ਦਿੱਤੀ ਸੀ। ਇਸ ਇਮਾਰਤ ਨੂੰ ਲੈਕੇ ਉਨ੍ਹਾਂ ਕਿਹਾ ਕਿ ਹੁਣ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਿਲਾਂਗੇ ਅਤੇ ਇਸ ਬਿਲਡਿੰਗ ਨੂੰ ਸੰਭਾਲਣ ਲਈ ਉਨ੍ਹਾਂ ਅੱਗੇ ਜ਼ਰੂਰ ਪ੍ਰਸਤਾਵ ਵੀ ਰੱਖਾਂਗੇ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਸੁਰੰਗ ਮਿਲਣ ਤੋਂ ਬਾਅਦ ਕੰਮ ਰੁਕਿਆ ਕੇ ਨਹੀਂ?

ETV Bharat Logo

Copyright © 2025 Ushodaya Enterprises Pvt. Ltd., All Rights Reserved.