ਅੰਮ੍ਰਿਤਸਰ: ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਅਰਸ਼ਦੀਪ ਸਿੰਘ ਅਤੇ ਰੌਬਿਨ ਬਰਾੜ ਨੇ ਯੂਥ ਅਕਾਲੀ ਦਲ ਆਗੂਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਰੱਸ ਭਿਨੀ ਬਾਣੀ ਦਾ ਆਨੰਦ ਮਾਣਿਆ।
ਪਾਰਟੀ ਹਾਈ ਕਮਾਨ ਵੱਲੋਂ ਇਸ ਜਿੰਮ੍ਹੇਵਾਰੀ ਦਾ ਉਨ੍ਹਾਂ ਵੱਲੋਂ ਜਿਥੇ ਧੰਨਵਾਦ ਕੀਤਾ ਗਿਆ ਹੈ। ਉਥੇ ਹੀ ਇਸ ਮਾਨ ਸਨਮਾਨ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁਹੰਚਣ ਉੱਤੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਚੇਚੇ ਤੌਰ ਉੱਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਕੌਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਨੇ ਕਿਹਾ ਕਿ ਉਨ੍ਹਾਂ ਲਈ ਬਹੁਤ ਹੀ ਮਾਨ ਦੀ ਗੱਲ ਹੈ ਕਿ ਪਾਰਟੀ ਹਾਈ ਕਮਾਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਉੱਤੇ ਵਿਸ਼ਵਾਸ ਜਿਤਾਉਂਦੇ ਇਹ ਅਹੁਦੇ ਦਾ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ ਅਤੇ ਇਸ ਜਿੰਮੇਵਾਰੀ ਨੂੰ ਤਹਿਦਿਲ ਤੋਂ ਨਿਭਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਅੱਜ ਦਰਬਾਰ ਸਾਹਿਬ ਤੋਂ ਇੱਕ ਮੁਹਿੰਮ ਦਾ ਆਗਾਜ਼ ਕਰ ਰਹੇ ਹਨ 'ਹਰੇਕ ਮਨੁੱਖ, ਲਾਵੇ ਰੁੱਖ'। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਦੀ ਸ਼ੁਰੂਆਤ ਨਾਲ ਉਨ੍ਹਾਂ ਨੇ ਇੱਕ ਉਪਰਾਲਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ:Weather Update: ਅੱਜ ਤੋਂ ਉਤਰ ਭਾਰਤ 'ਚ ਦਸਤਕ ਦੇ ਸਕਦੈ ਮੌਨਸੂਨ
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਯੂਥ ਪਾਰਟੀ ਦੀ ਰੀੜ ਦੀ ਹੱਡੀ ਹੁੰਦਾ ਹੈ ਅਤੇ ਉਸ ਨੂੰ ਮਜ਼ਬੂਤ ਕਰਨਾ ਪਾਰਟੀ ਦੀ ਪਹਿਲੀ ਜਿੰਮੇਵਾਰੀ ਬਣਦੀ ਹੈ ਜਿਸ ਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਵਿੰਗ ਦੀ ਜਿੰਮੇਵਾਰੀ ਰੌਬਿਨ ਬਰਾੜ ਨੂੰ ਸੌਂਪੀ ਗਈ ਹੈ। ਪਾਰਟੀ ਹਾਈ ਕਮਾਨ ਵੱਲੋਂ ਮਿਲੀ ਜਿੰਮੇਵਾਰੀ ਦਾ ਤਹਿਦਿਲੋ ਧੰਨਵਾਦ ਕੀਤਾ।