ਅੰਮ੍ਰਿਤਸਰ: ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਜਿੱਥੇ ਕਤਲ ਵਰਗੀਆਂ ਘਟਨਾਵਾਂ ਹਰ ਰੋਜ਼ ਵਾਪਰ ਰਹੀਆਂ ਹਨ,ਉੱਥੇ ਹੀ ਵਿਰੋਧੀ ਪਾਰਟੀਆਂ ਵੀ ਆਪ 'ਤੇ ਸਵਾਲ ਚੁੱਕੇ ਰਹੀਆਂ ਹਨ।
ਅਜਿਹਾ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਅੰਮ੍ਰਿਤਸਰ ਵਿੱਚ ਇਕ ਰਹੱਸਮਈ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ 5 ਮਹੀਨੇ ਪਹਿਲੇ ਨਵੇਂ ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਲੜਕਾ ਕੁਲਦੀਪ ਸਿੰਘ ਉਰਫ਼ ਸੰਨੀ ਦੇ ਨਾਨਾ ਨੇ ਦੱਸਿਆ ਕਿ ਮੁੰਡੇ ਦੀ ਉਮਰ 21 ਸਾਲ ਸੀ, ਉਨ੍ਹਾਂ ਕਿਹਾ ਕਿ ਲੜਕੇ ਦੇ ਮਾਤਾ ਪਿਤਾ ਦੋਵੇਂ ਹੀ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਖਰਚਾ ਚਲਾਉਂਦੇ ਹਨ ਅਤੇ ਮੁੰਡਾ ਵੀ ਪੱਲੇਦਾਰੀ ਦਾ ਕੰਮ ਕਰਦਾ ਹੈ।
5 ਕੁ ਮਹੀਨੇ ਪਹਿਲਾਂ ਉਸ ਦਾ ਵਿਆਹ ਗੁਰੂ ਕੀ ਵਡਾਲੀ ਵਿੱਚ ਰਹਿਣ ਵਾਲੀ ਲੜਕੀ ਰੇਨੂ ਨਾਲ ਹੋਈ ਤੇ ਦੋਵੇਂ ਆਪਣਾ ਜੀਵਨ ਸਹੀ ਤਰੀਕੇ ਨਾਲ ਬਿਤਾ ਰਹੇ ਸਨ, ਪਰ ਸ਼ੁੱਕਰਵਾਰ ਸਵੇਰੇ ਉਸ ਵੇਲੇ ਪਰਿਵਾਰ 'ਤੇ ਕਹਿਰ ਵਰ ਗਿਆ, ਜਦੋਂ ਪਤਾ ਚੱਲਿਆ ਕਿ ਦੋਹਾਂ ਲੜਕਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਜਾਣਕਾਰੀ ਮੁਤਾਬਕ ਸੰਨੀ ਦੇ ਨਾਨਾ ਨੇ ਦੱਸਿਆ ਕਿ ਲੜਕੇ ਦੇ ਮਾਂ ਬਾਪ ਲੜਕੇ ਨੂੰ ਫੋਨ ਕਰ ਰਹੇ ਸਨ, ਜਦੋਂ ਲੜਕੇ ਨੇ ਫੋਨ ਨਹੀਂ ਚੁੱਕਿਆ ਤਾਂ ਉਨ੍ਹਾਂ ਨੇ ਗੁਆਂਢੀਆਂ ਨੂੰ ਫੋਨ ਕਰਕੇ ਘਰ ਜਾਣ ਲਈ ਕਿਹਾ ਜਦੋਂ ਗੁਆਂਢੀਆਂ ਵੱਲੋਂ ਦਰਵਾਜ਼ਾ ਖੜਕਾਇਆ ਗਿਆ ਤਾਂ ਕੋਈ ਜਵਾਬ ਨਾ ਮਿਲਿਆ। ਜਦੋਂ ਦਰਵਾਜ਼ਾ ਤੋੜ ਕੇ ਗੁਆਂਢੀ ਅੰਦਰ ਦਾਖ਼ਲ ਹੋਏ ਤਾਂ ਉਨ੍ਹਾਂ ਨੇ ਕੁੜੀ ਦੀ ਲਟਕਦੀ ਹੋਈ ਲਾਸ਼ ਵੇਖੀ ਅਤੇ ਨਾਲ ਹੀ ਸੰਨੀ ਦੀ ਲਾਸ਼ ਜ਼ਮੀਨ 'ਤੇ ਪਈ ਸੀ।
ਲੜਕੇ ਦੇ ਨਾਨਾ ਨੇ ਦੱਸਿਆ ਕਿ ਇੰਝ ਜਾਪਦਾ ਹੈ, ਜਿਵੇਂ ਪਹਿਲਾਂ ਲੜਕੇ ਨੇ ਫਾਹਾ ਲਿਆ ਤੇ ਉਸ ਤੋਂ ਬਾਅਦ ਲੜਕੀ ਨੇ ਵੀ ਫਾਹਾ ਲੈ ਲਿਆ ਤੇ ਲੜਕੇ ਦੀ ਲਾਸ਼ ਨੂੰ ਪਹਿਲਾਂ ਉਸ ਨੇ ਥੱਲੇ ਲਾਇਆ, ਜਿਸ ਤੋਂ ਬਾਅਦ ਰੇਣੂ ਵੱਲੋਂ ਵੀ ਫਾਹਾ ਲੈ ਲਿਆ ਗਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਮੌਕੇ ਗੁਰੂ ਕੀ ਵਡਾਲੀ ਚੌਂਕੀ ਤੋਂ ਪਹੁੰਚੀ ਪੁਲਿਸ ਵੱਲੋਂ 174 ਦੀ ਕਾਰਵਾਈ ਕਰਕੇ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਸੌਂਪ ਦਿੱਤੀਆਂ ਜਾਣਗੀਆਂ।
ਕੁਲਦੀਪ ਸਿੰਘ ਉਰਫ਼ ਸੰਨੀ ਦੇ ਨਾਨਾ ਜੋ ਕਿ ਪੋਸਟਮਾਰਟਮ ਕਰਵਾਉਣ ਲਈ ਪੁਲਿਸ ਦੇ ਨਾਲ ਪਹੁੰਚੇ ਸਨ, ਸੰਦੇਸ਼ ਦਿੰਦੇ ਹੋਏ ਕਿਹਾ ਕਿ ਇਕ ਵੱਸਦਾ ਖੇਡ ਦਾ ਘਰ ਅੱਜ ਉਜੜ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਦੇਸ਼ ਤਾਂ ਕੀ ਕੋਈ ਘਟਨਾ ਚਾਹੇ ਜਿੰਨੀ ਮਰਜ਼ੀ ਵੱਡੀ ਹੋਵੇ। ਪਰ ਉਹ ਜ਼ਿੰਦਗੀ ਤੋਂ ਵੱਡੀ ਨਹੀਂ ਹੋ ਸਕਦੀ ਤੇ ਮਰਨ ਵਾਲਿਆਂ ਦੇ ਘਰਦਿਆਂ ਦੇ ਹਿੱਸੇ ਸਿਵਾਏ ਪਛਤਾਵੇ ਦੇ ਹੋਰ ਕੁਝ ਵੀ ਨਹੀਂ ਹਾਸਲ ਹੁੰਦਾ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਨਵੇਂ ਵਿਆਹੇ ਜੋੜੇ ਨੇ ਖੁਦਕੁਸ਼ੀ ਕੀਤੀ ਹੈ ਅਤੇ ਪਰ ਅਜੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ, ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ:- ਘੱਟ ਝਾੜ ਕਾਰਨ ਖੁਦਕੁਸ਼ੀ ਕਰ ਚੁੱਕੇ ਨੌਜਵਾਨ ਕਿਸਾਨ ਦੇ ਘਰ ਅਫ਼ਸੋਸ ਕਰਨ ਪਹੁੰਚੇ ਨਵਜੋਤ ਸਿੱਧੂ