ETV Bharat / state

ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵੱਲੋਂ ਕਰਵਾਈ ਜਾ ਰਹੀ ਨਾਮ ਚਰਚਾ ਨੂੰ ਲੈ ਕੇ ਹੰਗਾਮਾ, ਰੋਕਣ ਲਈ ਪਹੁੰਚੇ ਨਿਹੰਗ ਸਿੰਘ

ਬਲਾਤਕਾਰ ਅਤੇ ਕਤਲ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਪ੍ਰੇਮੀਆਂ ਵੱਲੋਂ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਦੇ ਉੱਪਰ ਇਕ ਨਾਮ ਚਰਚਾ ਕੀਤੀ ਜਾ ਰਹੀ ਸੀ ਜਿਸ ਸਬੰਧੀ ਨਿਹੰਗ ਸਿੰਘ ਜਥੇਬੰਦੀਆਂ ਨੇ ਰੋਕ ਦਿੱਤਾ ਹੈ। ਜਿਸ ਤੋਂ ਬਾਅਦ ਵੱਡਾ ਹੰਗਾਮਾ ਵੇਖਣ ਨੂੰ ਮਿਲਿਆ।

Nihang Singhs Stoped Naam Charcha
Etv Bharat
author img

By

Published : Oct 30, 2022, 1:15 PM IST

Updated : Oct 30, 2022, 1:31 PM IST

ਅੰਮ੍ਰਿਤਸਰ: ਬਲਾਤਕਾਰ ਅਤੇ ਕਤਲ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਪ੍ਰੇਮੀਆਂ ਵੱਲੋਂ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਦੇ ਉੱਪਰ ਇਕ ਨਾਮ ਚਰਚਾ ਕੀਤੀ ਜਾ ਰਹੀ ਸੀ। ਜਦੋਂ ਇਸ ਸਬੰਧੀ ਨਿਹੰਗ ਸਿੰਘ ਜਥੇਬੰਦੀਆਂ ਨੂੰ ਉਨ੍ਹਾਂ ਦੀ ਜਾਣਕਾਰੀ ਹੋਈ ਤਾਂ ਨਿਹੰਗ ਸਿੰਘ ਜਥੇਬੰਦੀਆਂ ਨੇ ਮੌਕੇ 'ਤੇ ਜਾ ਕੇ ਨਾਮ ਚਰਚਾ ਰੋਕੀ ਹੈ, ਹਾਲਾਂਕਿ ਨਿਹੰਗ ਸਿੰਘ ਜਥੇਬੰਦੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਡੇਰਾ ਪ੍ਰੇਮੀ ਉੱਥੋਂ ਰਫੂਚੱਕਰ ਹੋ ਗਏ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਕਿ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਉੱਪਰ ਡੇਰਾ ਪ੍ਰੇਮੀਆਂ ਵੱਲੋਂ ਸਤਸੰਗ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੇ। ਉਨ੍ਹਾਂ ਵੱਲੋਂ ਇੱਥੇ ਸਤਿਸੰਗ ਕਰ ਰਹੇ ਡੇਰਾ ਪ੍ਰੇਮੀਆਂ ਨੂੰ ਇੱਥੋਂ ਭਜਾ ਦਿੱਤਾ। ਉਨ੍ਹਾਂ ਕਿਹਾ ਕਿਉਂਕਿ ਇਨ੍ਹਾਂ ਦਾ ਜੋ ਡੇਰਾ ਮੁਖੀ ਰਾਮ ਰਹੀਮ ਉਹ ਆਪਣੇ ਆਪ ਨੂੰ ਸੰਤ ਕਹਿੰਦਾ ਸੀ, ਪਰ ਉਹ ਬਲਾਤਕਾਰ ਤੇ ਕਤਲ ਦੇ ਸੰਗੀਨ ਮਾਮਲਿਆਂ ਵਿੱਚ ਜੇਲ੍ਹ ਵਿੱਚ ਹੈ ਅਤੇ ਮਾਣਯੋਗ ਅਦਾਲਤ ਵੱਲੋਂ ਦੋਸ਼ੀ ਹੈ।

ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵੱਲੋਂ ਕਰਵਾਈ ਜਾ ਰਹੀ ਨਾਮ ਚਰਚਾ ਨੂੰ ਲੈ ਕੇ ਹੰਗਾਮਾ, ਰੋਕਣ ਲਈ ਪਹੁੰਚੇ ਨਿਹੰਗ ਸਿੰਘ

ਰੋਨਾਲਡੀਨੋ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਅਜੋਕੀ ਹਰਗਿਜ਼ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅੰਮ੍ਰਿਤਸਰ ਕੀ ਅੰਮ੍ਰਿਤਸਰ ਤੋਂ ਇਲਾਵਾ ਪੰਜਾਬ ਵਿੱਚ ਕਿਤੇ ਵੀ ਡੇਰਾ ਸਿਰਸਾ ਦੇ ਪ੍ਰੇਮੀਆਂ ਵੱਲੋਂ ਸਤਿਸੰਗ ਨਹੀਂ ਕਰਨ ਦਿੱਤਾ ਜਾਵੇਗਾ।

ਦੂਜੇ ਪਾਸੇ ਜਦੋਂ ਇਸ ਸਬੰਧੀ ਲੁਹਾਰਕਾ ਰੋਡ ਪੁਲਿਸ ਚੌਕੀ ਦੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਕਿਸੇ ਵੀ ਗੱਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾਵੇਗੀ। ਉਸ ਤੋਂ ਬਾਅਦ ਹੀ ਮੀਡੀਆ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ 'ਤੇ ਭੜਕੇ ਮਜੀਠੀਆ, ਕਿਹਾ-"ਸਪੱਸ਼ਟ ਕਰਨ ਜਦੋਂ ਉਹ ਪ੍ਰਧਾਨ ਬਣੇ ਸੀ, ਉਦੋਂ ਵੀ ਲਿਫ਼ਾਫ਼ਾ ਪ੍ਰਥਾ ਚੱਲ ਰਹੀ ਸੀ"

Last Updated : Oct 30, 2022, 1:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.