ਅੰਮ੍ਰਿਤਸਰ: ਸੁਲਤਾਨ ਵਿੰਡ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਿਰਾਏ ਦਾ ਮਕਾਨ (Rented house) ਲੈਕੇ ਰਹਿ ਰਹੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਮਾਲਕਾਂ ਦੇ ਨਾਲ ਝਗੜਾ ਚੱਲ ਰਿਹਾ ਹੈ। ਜਿਸ ਸਬੰਧੀ ਕੋਰਟ ਵਿੱਚ ਕੇਸ ਵੀ ਲੱਗਾ ਹੋਇਆ ਹੈ ਅਤੇ ਹੁਣ ਉਨ੍ਹਾਂ ਦੇ ਮਕਾਨ ਦੇ ਉੱਪਰ ਨਿਹੰਗ ਸਿੰਘਾਂ ਵੱਲੋਂ ਨਾਜਾਇਜ਼ ਤੌਰ ਉੱਤੇ ਕਬਜ਼ਾ (Forcible possession of the house) ਕੀਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਵੀ ਕੀਤਾ ਜਾ ਰਿਹਾ ਹੈ।
ਪੀੜਤ ਪਰਿਵਾਰ ਨੇ ਦੱਸਿਆ ਕਿ ਮਕਾਨ ਮਾਲਕਾਂ ਵਲੋਂ ਨਿਹੰਗ ਸਿੰਘਾਂ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਪੱਕਾ ਡੇਰਾ ਲਗਵਾ ਕੇ ਬਿਠਾ ਦਿੱਤਾ ਗਿਆ ਹੈ ਅਤੇ ਨਿਹੰਗ ਸਿੰਘਾਂ ਵੱਲੋਂ ਉਨ੍ਹਾਂ ਨੂੰ ਮਕਾਨ ਵਿੱਚੋਂ ਬਾਹਰ ਕੱਢ ਦਿੱਤਾ (Kicked out of the house) ਗਿਆ ਅਤੇ ਹੁਣ ਉਨ੍ਹਾਂ ਕੋਲ ਰਾਤ ਕੱਟਣ ਲਈ ਸਿਰ ਢੱਕਣ ਦੀ ਵੀ ਜਗ੍ਹਾ ਨਹੀਂ ਹੈ।ਨਿਹੰਗ ਸਿੰਘਾਂ ਵੱਲੋਂ ਜਬਰੀ ਉਨ੍ਹਾਂ ਦਾ ਸਾਮਾਨ ਵੀ ਘਰ ਤੋਂ ਬਾਹਰ ਸੁੱਟ ਦਿੱਤਾ ਗਿਆ ਹੈ ਇਸ ਸੰਬੰਧੀ ਪੁਲਸ ਵੱਲੋਂ ਮਾਮਲਾ ਤਾਂ ਦਰਜ ਕੀਤਾ ਗਿਆ ਲੇਕਿਨ ਪੁਲਸ ਇਸ ਮਾਮਲੇ ਵਿੱਚ ਅਜੇ ਤਕ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕਰ ਪਾਈ ਅਤੇ ਮਜਬੂਰਨ ਅੱਜ ਉਨ੍ਹਾਂ ਨੂੰ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਪੁਲਸ ਕਮਿਸ਼ਨਰ (Police Commissioners Office) ਦੇ ਘਰ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਪੀੜਤ ਪਰਿਵਾਰ ਦੇ ਵਕੀਲ (Advocate for the victims family) ਨੇ ਦੱਸਿਆ ਇੰਦਰਜੀਤ ਸਿੰਘ ਨਾਮਕ ਵਿਅਕਤੀ ਦਾ ਮਕਾਨ ਨੂੰ ਲੈ ਕੇ ਮਕਾਨ ਮਾਲਕਾਂ ਦੇ ਨਾਲ ਝਗੜਾ ਚੱਲ ਰਿਹਾ ਹੈ ਜਿਸ ਸੰਬੰਧੀ ਅਦਾਲਤ ਵਿਚ ਕੇਸ ਵੀ ਝੱਲ ਰਿਹਾ ਪਰ ਕੁੱਝ ਨਿਹੰਗ ਸਿੰਘਾਂ ਵੱਲੋਂ ਜਾ ਕੇ ਜਬਰੀ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਹੁਣ ਪੀੜਤ ਪਰਿਵਾਰ ਇੰਦਰਜੀਤ ਕੋਲ ਰਹਿਣ ਨੂੰ ਵੀ ਜਗ੍ਹਾ ਨਹੀਂ ਹੈ ਅਤੇ ਉਹ ਆਪਣੀਆਂ ਬੱਚੀਆਂ ਨੂੰ ਲੈ ਕੇ ਰਾਤ ਗੁਜ਼ਾਰਨ ਲਈ ਭਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੀ ਇਸ ਉੱਤੇ ਕੋਈ ਉਚਿਤ ਕਾਰਵਾਈ ਨਹੀਂ ਕਰ ਰਿਹਾ।
ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਫਿਰ ਮਿਲ ਸਕਦੀ ਹੈ ਪੈਰੋਲ, ਪਰਿਵਾਰ ਨੇ ਦਿੱਤੀ ਅਰਜ਼ੀ, ਜੇਲ੍ਹ ਮੰਤਰੀ ਨੇ ਕਮਿਸ਼ਨਰ ਤੋਂ ਮੰਗੀ ਰਿਪੋਰਟ
ਦੂਜੇ ਪਾਸੇ ਅੰਮ੍ਰਿਤਸਰ ਹਲਕਾ ਉੱਤਰੀ (ACP of Lakka North) ਦੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਉਹ ਇੱਥੇ ਪਹੁੰਚੇ ਹਨ ਅਤੇ ਪਰਿਵਾਰ ਨਾਲ ਗੱਲਬਾਤ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਪਰਿਵਾਰ ਸੁਲਤਾਨਵਿੰਡ ਇਲਾਕੇ ਦਾ ਰਹਿਣ ਵਾਲਾ ਹੈ ਇਸ ਲਈ ਇਨ੍ਹਾਂ ਦਾ ਉਸ ਇਲਾਕੇ ਵਿੱਚ ਜੋ ਸਬੰਧਤ ਥਾਣਾ ਹੋਵੇਗਾ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕੁਝ ਵੀ ਜਾਣਕਾਰੀ ਨਹੀਂ ਅਤੇ ਪੁਲਿਸ ਕਮਿਸ਼ਨਰ ਦਫ਼ਤਰ ਉੱਤਰੀ ਹਲਕੇ ਦੇ ਅਧੀਨ ਆਉਂਦਾ ਹੈ ਇਸ ਲਈ ਉਹ ਪਰਿਵਾਰ ਗੱਲਬਾਤ ਸੁਣਨ ਪਹੁੰਚੇ ਅਤੇ ਪਰਿਵਾਰ ਨੂੰ ਵਿਸ਼ਵਾਸ ਦਿਵਾਉਂਦੇ ਹਨ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।