ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਨਾਲ ਸਬੰਧਿਤ ਕੌਮੀ ਮੁੱਦਿਆਂ ਦਾ ਹੱਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ਵਿੱਚ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਉਹਨਾਂ ਕਿਹਾ ਕਿ ਕੌਮੀ ਮੁੱਦਿਆਂ ਦੇ ਹੱਲ ਲਈ ਇੱਕ-ਦੂਜੇ ਨਾਲ ਝਗੜਾ ਕਰਨ ਦੀ ਬਜਾਏ ਮਿਲਜੁਲ ਕੇ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ 'ਚ ਹਰ ਮਸਲੇ ਦਾ ਹੱਲ ਕਢਿਆ ਜਾ ਸਕਦਾ ਹੈ।
ਰਹਿਤ ਮਰਿਆਦਾ ਤਹਿਤ ਸੁਝਾਏ ਜਾਣ ਪੰਥਕ ਮਸਲੇ : ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਸਾਰੀਆਂ ਸਿੱਖ ਸੰਸਥਾਵਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸਿੱਖ ਰਹਿਤ ਮਰਿਯਾਦਾ ਨੂੰ ਇੰਨ ਬਿਨ ਲਾਗੂ ਕੀਤੀ ਜਾਣੀ ਚਾਹੀਦੀ ਹੈ। ਇਸ ਤਰ੍ਹਾਂ ਸਿੱਖ ਕੌਮ ਨੂੰ ਉਹਨਾਂ ਦੇ ਮਸਲੇ ਗੁਰੂ ਘਰ ਦੀ ਹਜ਼ੂਰੀ ਵਿੱਚ ਜਲਦੀ ਸੁਲਝਾਉਣ ਦੇ ਵਸੀਲੇ ਹਾਸਿਲ ਹੋਣਗੇ। ਜੇਕਰ ਸਿੱਖ ਰਹਿਤ ਮਰਿਆਦਾ ਦੀ ਪਾਲਣਾ ਨਹੀਂ ਕੀਤੀ ਜਾਵੇਗੀ ਤਾਂ ਆਉਣ ਵਾਲੇ ਸਮੇਂ ਵਿੱਚ ਔਖਾ ਹੋਵੇਗਾ।
- 13 August Rashifal: ਕਿਵੇਂ ਦਾ ਰਹੇਗਾ ਤੁਹਾਡਾ ਅੱਜ ਦਾ ਪੂਰਾ ਦਿਨ? ਪੜਾਈ, ਪ੍ਰੇਮ, ਵਿਆਹ, ਵਪਾਰ ਉੱਤੇ ਕਿਵੇਂ ਰਹੇਗੀ ਗ੍ਰਹਿ ਦਸ਼ਾ? ਪੜ੍ਹੋ, ਅੱਜ ਦਾ ਰਾਸ਼ੀਫਲ
- sian champions trophy 2023 Final: ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾਇਆ, ਰਿਕਾਰਡ ਚੌਥੀ ਵਾਰ ਖਿਤਾਬ 'ਤੇ ਕੀਤਾ ਕਬਜ਼ਾ
- Daily Hukamnama: ੨੯ ਸਾਵਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਆਪਸੀ ਸਾਂਝ ਨਾਲ ਸੁਲਝੇ ਜਾ ਸਕਦੇ ਹਨ ਮਸਲੇ : ਉਥੇ ਹੀ ਇੱਕ ਸਵਾਲ ਦੇ ਜਵਾਬ 'ਚ ਜਥੇਦਾਰ ਨੇ ਕਿਹਾ ਕਿ ਕੌਮੀ ਮਸਲਿਆਂ 'ਤੇ ਦੀਰਘ ਵਿਚਾਰਾਂ ਕਰਨ ਲਈ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸਤੰਬਰ ਦੇ ਪਹਿਲੇ ਹਫਤੇ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਬੇਲੋੜੇ ਮਸਲੇ ਪੈਦਾ ਕਰਨ ਨਾਲੋਂ ਆਪਸੀ ਪਿਆਰ ਨਾਲ ਸਾਰੇ ਮਸਲੇ ਹਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਬੇਅਦਬੀਆਂ ਨੂੰ ਰੋਕਣ ਲਈ ਗੁਰੂ ਘਰਾਂ ਵਿਚ 24 ਘੰਟੇ ਪਹਿਰੇਦਾਰੀ ਨੂੰ ਸਤਰਕ ਹੋ ਕੇ ਕਰਨ ਦੀ ਅਪੀਲ ਵੀ ਕੀਤੀ।
ਗੁਰੂ ਘਰ ਵਿੱਚ ਹਰ ਕੋਈ ਇੱਕ ਸਮਾਨ : ਇਸ ਦੌਰਾਨ ਵੀਆਈਪੀ ਕਲਚਰ 'ਤੇ ਬੋਲਦਿਆਂ ਉਹਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੀ ਸੰਗਤ ਵਿੱਚ ਕੋਈ ਵੀਆਈਪੀ ਨਹੀਂ ਹੁੰਦਾ, ਗੁਰੂ ਘਰ ਵਿੱਚ ਸਭ ਇਕ ਸਮਾਨ ਹੁੰਦੇ ਹਨ। ਗੁਰੂ ਘਰ ਹਮੇਸ਼ਾਂ ਤੋਂ ਬਰਾਬਰੀ ਤੇ ਇੱਕ ਸਮਾਨਤਾ ਦਾ ਸੰਦੇਸ਼ ਦਿੰਦਾ ਆ ਰਿਹਾ ਹੈ। ਜੇਕਰ ਕਿਸੇ ਵਿਅਕਤੀ ਨਾਲ ਵੀਆਈਪੀ ਵਾਂਗ ਸਲੂਕ ਕੀਤਾ ਜਾਂਦਾ ਹੈ ਤਾਂ ਇਹ ਗਲਤ ਹੈ।