ਅੰਮ੍ਰਿਤਸਰ: ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ (NRIs Punjabi Milni) ਅੱਜ ਸ਼ੁਕਰਵਾਰ ਨੂੰ ਐਨਆਰਆਈ ਪੰਜਾਬੀ ਨਾਲ ਮਿਲਨੀ ਦਾ ਪ੍ਰੋਗਰਾਮ ਰੱਖਿਆ ਹੈ। ਇਸ ਦੇ ਸਬੰਧ ਵਿੱਚ ਸਵੇਰੇ 10 ਵਜੇ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਪ੍ਰਵਾਸੀ ਭਾਰਤੀ ਵੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਦੇ ਹਨ।
ਪ੍ਰਵਾਸੀ ਪੰਜਾਬੀਆਂ ਦੇ ਕੇਸਾਂ ਦਾ ਨਿਪਟਾਰਾ ਹੋਵੇਗਾ: ਪੰਜਾਬੀ NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿੱਚ ‘ਐਨਆਰਆਈ ਪੰਜਾਬੀਆਂ ਨਾਲ ਮਿਲਨੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿੱਥੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਹੱਲ ਵੀ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਲਈ ਰਜਿਸਟ੍ਰੇਸ਼ਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਪ੍ਰਵਾਸੀ ਭਾਰਤੀ ਵੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਦੇ ਹਨ।
ਸਾਲ ਵਿੱਚ ਦੋ ਵਾਰ ਹੋਵੇਗੀ ਮੀਟਿੰਗ: ਮੰਤਰੀ ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਿਸ਼ੇਸ਼ ਨੀਤੀ ਬਣਾ ਰਹੀ ਹੈ। ਪੰਜਾਬ ਸਰਕਾਰ ਪ੍ਰਵਾਸੀ (NRIs Punjabi Milni Today) ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ ਹਰ ਸਾਲ ਦਸੰਬਰ ਅਤੇ ਅਪ੍ਰੈਲ ਮਹੀਨੇ ਵਿੱਚ ਦੋ ਵਾਰ ਅਜਿਹੀਆਂ ਮੀਟਿੰਗਾਂ ਕਰੇਗੀ।
ਪੰਜਾਬ ਵਿੱਚ ਇਹ 5ਵੀਂ ਮੀਟਿੰਗ: ਪੰਜਾਬ ਵਿੱਚ ਇਸ ਤਰ੍ਹਾਂ ਦੀ ਇਹ 5ਵੀਂ ਮੀਟਿੰਗ ਹੈ। ਸ਼ਿਕਾਇਤਾਂ ਮਿਲਣ ਤੋਂ ਬਾਅਦ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਨੂੰ ਉਨ੍ਹਾਂ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਜਾ ਕੇ ਮਿਲਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 16 ਦਸੰਬਰ ਨੂੰ ਜਲੰਧਰ ਵਿੱਚ 160, ਐਸ.ਏ.ਐਸ ਨਗਰ ਵਿੱਚ 19 ਦਸੰਬਰ ਨੂੰ 74 ਕੇਸ, 23 ਦਸੰਬਰ ਨੂੰ ਲੁਧਿਆਣਾ ਵਿੱਚ 170 ਅਤੇ ਮੋਗਾ ਵਿੱਚ 26 ਦਸੰਬਰ ਨੂੰ 120 ਕੇਸਾਂ ਦੀ ਸੁਣਵਾਈ ਹੋਈ।
ਜਿਆਦਾਕਰ ਜ਼ਮੀਨ ਦੀ ਸਮੱਸਿਆ: ਜ਼ਿਆਦਾਤਰ ਐੱਨ.ਆਰ.ਆਈਜ਼ ਦੀ ਜ਼ਮੀਨ ਨੂੰ ਲੈ ਕੇ ਸਮੱਸਿਆ ਹੈ। ਕਿਸੇ ਵੀ ਅਧਿਕਾਰੀ ਜਿਸ ਨੇ ਐੱਨ.ਆਰ.ਆਈਜ਼ ਦੀ ਜ਼ਮੀਨ 'ਤੇ ਕਬਜ਼ਾ ਕੀਤਾ ਹੈ। ਉਸ ਉਤੇ ਕਾਰਵਾਈ ਕੀਤੀ ਜਾਵੇਗੀ। ਪ੍ਰਵਾਸੀ ਭਾਰਤੀਆਂ ਨੂੰ ਕੋਈ ਸਮੱਸਿਆ ਨਾ ਆਵੇ, ਇਸ ਲਈ ਹਰ ਜ਼ਿਲ੍ਹੇ ਵਿੱਚ ਇੱਕ ਅਦਾਲਤ ਬਣਾਈ ਜਾਵੇਗੀ ਜਿਸ ਵਿੱਚ ਸਿਰਫ਼ ਐਨ.ਆਰ.ਆਈਜ਼ ਦੀ ਸੁਣਵਾਈ ਹੋਵੇਗੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਕਿਹਾ ਸੀ ਕਿ ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਨ੍ਹਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ: PM ਮੋਦੀ ਦੀ ਮਾਂ ਹੀਰਾ ਬਾ ਦਾ 100 ਸਾਲ ਦੀ ਉਮਰ 'ਚ ਦੇਹਾਂਤ, ਸੀਐਮ ਭਗਵੰਤ ਮਾਨ ਨੇ ਜਤਾਇਆ ਦੁੱਖ