ਅੰਮ੍ਰਿਤਸਰ: ਵਿਰਾਸਤੀ ਮਾਰਗ ਵਿੱਚ ਬੀਤੇ ਸ਼ਨੀਰਵਾਰ ਅਤੇ ਸੋਮਵਾਰ ਨੂੰ ਹੋਏ ਧਮਾਕੇ ਤੋਂ ਬਾਅਦ ਪੁਲਿਸ ਤ ਪ੍ਰਸ਼ਾਸਨ ਵੱਲੋਂ ਸੁਰੱਖਿਆ ਤੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਬੀਤੇ ਦਿਨ ਸੋਮਵਾਰ ਨੂੰ ਦੇਰ ਰਾਤ ਐਨਆਈਏ ਦੀ ਟੀਮ ਨੇ ਵੀ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਉੱਥ ਹੀ ਅੱਜ ਮੰਗਲਵਾਰ ਨੂੰ ਵੀ ਐਨਐਸਜੀ ਦੀ ਟੀਮ ਵੀ ਪੁੱਜੀ ਅਤੇ ਉਨ੍ਹਾਂ ਵਲੋਂ ਵੀ ਸੈਂਪਲ ਲਏ ਗਏ ਹਨ। ਉਸ ਦੀ ਰਿਪੋਰਟ ਆਉਣ ਉੱਤੇ ਇਸ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਕਿਸੇ ਵੀ ਅਫਵਾਹ ਜਾਂ ਫੇਕ ਨਿਊਜ਼ ਤੋਂ ਸਾਵਧਾਨ ਰਹੋ: ਏਡੀਸੀਪੀ ਮਹਿਤਾਬ ਸਿੰਘ ਨੇ ਕਿਹਾ ਕਿ ਕੋਈ ਵੀ ਫੈਕ ਨਿਊਜ਼ ਆਵੇ ਜਾਂ ਕੋਈ ਅਫਵਾਹ ਫੈਲ ਰਹੀ ਹੈ, ਤਾਂ ਨੂੰ ਇਕ ਵਾਰ ਜ਼ਰੂਰ ਸਾਡੇ ਨਾਲ ਕਲੀਅਰ ਕੀਤਾ ਜਾਵੇ। ਜਨਤਾ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਫਵਾਹਾਂ ਵੱਲ ਧਿਆਨ ਨਾ ਦੇਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਬੰਬ ਸਕਵਾਇਡ ਟੀਮ ਤੇ ਐੱਫਐਸਐਲ ਦੀ ਟੀਮ, ਐਂਟੀ ਸਕਵਾਇਡ ਟੀਮਾਂ ਵੀ ਜਾਂਚ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਸਾਡੇ ਵੱਲੋ ਜਾਂਚ ਪੂਰੀ ਤਰ੍ਹਾਂ ਚਲ ਰਹੀ ਹੈ, ਜਦੋਂ ਵੀ ਨਤੀਜੇ ਸਾਹਮਣੇ ਆਉਣਗੇ, ਤੁਹਾਡੇ ਸਾਮ੍ਹਣੇ ਨਸ਼ਰ ਕੀਤੇ ਜਾਣਗੇ।
- MP ਦੇ ਖਰਗੋਨ 'ਚ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੀ ਯਾਤਰੀ ਬੱਸ, 22 ਮੌਤਾਂ, ਕਈ ਜਖ਼ਮੀ
- Heritage Street Blast: ਹੈਰੀਟੇਜ ਸਟਰੀਟ ਧਮਾਕਾ ਮਾਮਲੇ ਵਿੱਚ NIA ਦੀ ਐਂਟਰੀ, ਦੇਰ ਰਾਤ ਕੀਤਾ ਘਟਨਾ ਵਾਲੀ ਥਾਂ ਦਾ ਮੁਆਇਨਾ
- ਅਤੀਕ ਅਹਿਮਦ ਦੀ 100 ਕਰੋੜ ਦੀ ਜਾਇਦਾਦ ਹੋਵੇਗੀ ਜ਼ਬਤ, ਈਡੀ ਵੱਲੋਂ ਕੀਤੀ ਜਾਵੇਗੀ ਕਾਰਵਾਈ
ਦੂਜੇ ਦਿਨ ਵੀ ਕੱਢਿਆ ਫਲੈਗ ਮਾਰਚ: ਅੰਮ੍ਰਿਤਸਰ ਹੈਰੀਟੇਜ ਸਟਰੀਟ ਵਿੱਚ ਹੋਏ ਧਮਾਕਿਆ ਤੋਂ ਬਾਅਦ ਅੱਜ ਦੂਜੇ ਦਿਨ ਵੀ ਪੁਲਿਸ ਵੱਲੋ ਫਲੈਗ ਮਾਰਚ ਕੱਢਿਆ ਗਿਆ। ਪੈਰਾ ਮਿਲਟਰੀ ਫੋਰਸ ਤੇ ਪੰਜਾਬ ਪੁਲਿਸ ਦੇ ਨਾਲ ਆਰਏਐੱਫ ਦੀ ਕੰਪਨੀ ਵਲੋਂ ਹੈਰੀਟੇਜ ਸਟਰੀਟ ਦੇ ਆਲੇ ਦੁਆਲੇ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਏਡੀਸੀਪੀ ਮਹਿਤਾਬ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਫਲੈਗ ਮਾਰਚ ਕੱਢਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਫਲੈਗ ਮਾਰਚ ਦਾ ਮਕਸਦ ਆਮ ਜਨਤਾ ਨੂੰ ਇਹ ਦੱਸਣਾ ਹੈ ਕਿ ਪੰਜਾਬ ਦਾ ਮਾਹੌਲ ਬਿਲਕੁਲ ਸ਼ਾਂਤੀ ਪੂਰਵਕ ਹੈ।
ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ: ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਮਾਰਗ 'ਤੇ 32 ਘੰਟਿਆਂ ਦੌਰਾਨ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ (NIA) ਅਤੇ ਰਾਸ਼ਟਰੀ ਸੁਰੱਖਿਆ ਗਾਰਡ (NSG) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। NSG ਦੀ ਟੀਮ ਨੇ ਘਟਨਾ ਵਾਲੀ ਥਾਂ 'ਤੇ ਸੀਨ ਨੂੰ ਰੀਕ੍ਰਿਏਟ ਕਰਨ ਦੇ ਨਾਲ-ਨਾਲ ਪੂਰੇ ਇਲਾਕੇ ਦਾ ਮੁਆਇਨਾ ਕੀਤਾ। ਇਸ ਦੇ ਨਾਲ ਹੀ, ਗ੍ਰਹਿ ਮੰਤਰਾਲਾ (MHA) ਵੀ ਇਸ ਮਾਮਲੇ ਵਿੱਚ ਸਖ਼ਤ ਕਦਮ ਚੁੱਕਣ ਦੇ ਮੂਡ ਵਿੱਚ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਡੀਜੀਪੀ ਤੋਂ ਪੂਰੇ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ। ਜਿਸ ਨੂੰ ਅੱਜ ਸ਼ਾਮ ਤੱਕ ਡੀਜੀਪੀ ਨੂੰ ਭੇਜਿਆ ਜਾਣਾ ਹੈ।