ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਲਗਾਤਾਰ ਡੇਂਗੂ ਦੇ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਵੇਲੇ ਅੰਮ੍ਰਿਤਸਰ ਵਿੱਚ ਚਾਰ ਸੌ ਦੇ ਕਰੀਬ ਕੇਸ ਸਾਹਮਣੇ ਆਏ ਹਨ । ਉੱਥੇ ਹੀ ਸਿਵਲ ਹਸਪਤਾਲ ਵਿਚ 17 ਦੇ ਕਰੀਬ ਕੇਸ ਡੇਂਗੂ ਦੇ ਪਾਏ ਗਏ ਹਨ।
ਇਸ ਸਬੰਧੀ ਸਿਹਤ ਵਿਭਾਗ ਨੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਪ੍ਰਸ਼ਾਸਨ ਵੱਲੋਂ ਵੀ ਸਖ਼ਤੀ ਕੀਤੀ ਗਈ ਹੈ। ਹਸਪਤਾਲ ਦੇ ਅਧਿਕਾਰੀਆਂ ਵੱਲੋਂ ਵੀ ਡੇਂਗੂ ਦੇ ਮਰੀਜ਼ਾਂ ਦਾ ਬੜਾ ਸਚਾਰੂ ਢੰਗ ਨਾਲ ਇਲਾਜ ਕੀਤਾ ਜਾ ਰਿਹਾ ਹੈ। ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕਾਂ ਵਿੱਚ ਦਹਿਸ਼ਤ ਬਣੀ ਹੋਈ ਹੈ।
ਉੱਥੇ ਹੀ ਡੇਂਗੂ ਦੇ ਵਧਦੇ ਕੇਸਾਂ ਨੂੰ ਲੈ ਕੇ ਸਿਵਲ ਪ੍ਰਸ਼ਾਸਨ ਵੱਲੋਂ ਚਿੰਤਾ ਜ਼ਾਹਰ ਕੀਤੀ ਜਾ ਰਹੀ ਹੈ। ਲੋਕਾਂ ਵਿਚ ਵੀ ਡੇਂਗੂ ਦੇ ਕੇਸਾਂ ਲੈ ਕੇ ਕਾਫੀ ਦਹਿਸ਼ਤ ਵੇਖਣ ਨੂੰ ਮਿਲ ਰਹੀ ਹੈ।
ਸਿਵਲ ਹਸਪਤਾਲ ਦੇ ਐਸਐਮਓ (SMO) ਚੰਦਰਮੋਹਨ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਵੇਲੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਵਿੱਚ 17 ਡੇਂਗੂ ਦੇ ਮਰੀਜ਼ ਦਾਖਲ ਹੋਏ ਹਨ ਜਿਨ੍ਹਾਂ ਦਾ ਸਿਵਲ ਹਸਪਤਾਲ ਸੁਚਾਰੂ ਢੰਗ ਨਾਲ ਇਲਾਜ ਕੀਤਾ ਜਾ ਰਿਹਾ। ਲੋਕਾਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪੂਰੇ ਬਾਹਵਾਂ ਦੇ ਕੱਪੜੇ ਪਾ ਕੇ ਰੱਖਣ। ਆਪਣੇ ਆਲੇ ਦੁਆਲੇ ਗੰਦਾ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਘਰਾਂ ਦੇ ਵਿੱਚ ਲੱਗੇ ਕੂਲਰ ਸਾਫ਼ ਕਰਕੇ ਰੱਖਣ ਤਾਂ ਹੀ ਡੇਂਗੂ ਤੋਂ ਬਚਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ:- ਡੇਂਗੂ ਦੇ ਕਹਿਰ ਕਾਰਨ ਸਿਹਤ ਵਿਭਾਗ ‘ਚ ਮੱਚਿਆ ਹੜਕੰਪ