ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ 'ਚ ਸਰਕਾਰ ਨੇ ਫੈਕਟਰੀ, ਜਨਤਕ, ਵਿਦਿਅਕ ਅਦਾਰੇ ਤੇ ਧਾਰਮਿਕ ਸਥਾਨਾਂ ਨੂੰ ਬੰਦ ਕਰ ਦਿੱਤਾ ਤੇ ਲੋਕਾਂ ਦੀ ਆਵਾਜਈ 'ਤੇ ਰੋਕ ਲਗਾ ਦਿੱਤੀ ਜਿਸ ਕਾਰਨ ਸਚਖੰਡ ਸਾਹਿਬ 'ਚ ਸ਼ਰਧਾਲੂਆਂ ਦੀ ਗਿਣਤੀ ਨਾਮਾਤਰ ਹੋ ਗਈ। ਅਨਲੌਕ 1.0 ਦੇ ਤਹਿਤ ਕੇਂਦਰ ਸਰਕਾਰ ਨੇ 8 ਜੂਨ ਨੂੰ ਸਾਰੇ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਹੈ। ਇਸ ਦੌਰਾਨ ਹੁਣ ਦੁਬਾਰਾ ਤੋਂ ਦਰਬਾਰ ਸਾਹਿਬ 'ਚ ਸ਼ਰਧਾਲੂਆਂ ਦੀ ਆਮਦ ਵੱਧ ਗਈ ਹੈ।
ਸ਼ਰਧਾਲੂਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਰਕਾਰ ਨੇ ਲੌਕਡਾਊਨ ਲਗਾਇਆ ਸੀ ਜਿਸ 'ਚ ਸਰਕਾਰ ਨੇ ਕੱਠ ਵਾਲੇ ਸਥਾਨਾਂ ਨੂੰ ਬੰਦ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ 2 ਮਹੀਨੇ ਦੇ ਲੌਕਡਾਊਨ ਤੋਂ ਬਾਅਦ ਹੁਣ ਦੁਬਾਰਾ ਤੋਂ ਸਧਾਰਨ ਸਥਿਤੀ ਹੋ ਰਹੀ ਹੈ। ਲੋਕਾਂ ਦੇ ਕੰਮ ਕਾਰ ਖੁੱਲ੍ਹ ਗਏ ਹਨ ਲੋਕ ਕੰਮਾਂ 'ਤੇ ਜਾ ਰਹੇ ਹਨ।
ਇਹ ਵੀ ਪੜ੍ਹੋ:ਧਾਰਮਿਕ ਸਥਾਨਾਂ ਦੇ ਖੁਲ੍ਹੱਣ 'ਤੇ ਪਟਿਆਲਾ ਦੇ ਪ੍ਰਚੀਨ ਕਾਲੀ ਮਾਤਾ ਮੰਦਰ ਪੁਹੰਚੇ ਸ਼ਰਧਾਲੂ
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੇ ਨਾਲ ਕੁਝ ਜ਼ਰੂਰੀ ਹਿਦਾਇਤਾਂ ਵੀ ਜਾਰੀ ਕੀਤੀਆਂ ਹਨ ਜਿਸ 'ਚ ਸ਼ਰਧਾਲੂਆਂ ਨੂੰ ਸਮਾਜਿਕ ਦੂਰੀ, ਮਾਸਕ ਪਾਉਣਾ, ਆਦਿ ਦੀ ਵਰਤੋਂ ਕਰਨੀ ਲਾਜ਼ਮੀ ਹੈ। ਇਸ ਤੋਂ ਇਲਾਵਾ ਅਜੇ ਧਾਰਮਿਕ ਸਥਾਨਾਂ 'ਚ ਲੰਗਰ ਤੇ ਪ੍ਰਸਾਦ ਸੇਵਾ ਸ਼ੁਰੂ ਨਹੀਂ ਕੀਤੀ ਜਿਸ ਦਾ ਸ਼ਰਧਾਲੂਆ ਵੱਲੋਂ ਵੀ ਇਤਰਾਜ਼ ਵੀ ਜਤਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਮਹਾਂਮਾਰੀ 'ਚ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਲਈ ਸੁੱਚਜੇ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਸਾਹਿਬ 'ਚ ਅੰਦਰ ਆਉਂਦੇ ਸਮੇਂ ਸ਼ਰਧਾਲੂਆਂ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ। ਫਿਰ ਹੀ ਅੰਦਰ ਜਾਣ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਬਿਮਾਰੀਆਂ ਲੱਥਦੀਆਂ ਹਨ ਨਾ ਕੀ ਲੱਗਦੀਆਂ ਹਨ।