ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ (Prakash Purab of Sri Guru Ramdas Ji) ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਜਿੱਥੇ ਸੁੰਦਰ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ ਉਥੇ ਹੀ ਰਾਤ ਵੇਲੇ ਖੂਬਸੂਰਤ ਦੀਪਮਾਲਾ ਵੀ ਕੀਤੀ ਗਈ ਹੈ। ਜਿਸ ਰੋਸ਼ਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਵੱਖਰਾ ਹੀ ਦ੍ਰਿਸ਼ ਵੇਖਣ ਨੂੰ ਮਿਲ ਰਿਹਾ ਹੈ।
ਇਸ ਸੰਬਧੀ ਦੂਸਰੇ ਸ਼ਹਿਰਾਂ ਅਤੇ ਸੂਬਿਆਂ ਤੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਸੰਗਤਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਜਿਸਦੇ ਚਲਦੇ ਇੱਥੇ ਵੱਖ-ਵੱਖ ਫੁੱਲਾਂ ਦੀ ਸਜਾਵਟ ਕੀਤੀ ਹੋਈ ਹੈ। ਲਾਇਟਿੰਗ ਅਤੇ ਰੋਸ਼ਨੀ ਨੇ ਮਨ ਮੋਹ ਲਿਆ ਹੈ। ਇਥੇ ਨਤਮਸਤਕ ਹੋ ਕੇ ਮਨ ਨੂੰ ਅਲੌਕਿਕ ਸਾਂਤੀ ਮਿਲ ਰਹੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਥੇ ਸੰਸਾਰ ਭਰ ਦੀਆ ਸੰਗਤਾਂ ਦੇ ਆਸਥਾ ਦਾ ਪ੍ਰਤੀਕ ਹੈ ਉਥੇ ਹੀ ਗੁਰਪੁਰਬ ਮੌਕੇ ਕੀਤੀ ਸਜਾਵਟ ਦੇਸ਼ਾ ਵਿਦੇਸ਼ਾਂ ਤੋ ਆਇਆ ਸੰਗਤਾਂ ਦਾ ਮਨ ਮੋਹ ਲੈਂਦੀ ਹੈ। ਇੱਥੇ ਦਰਸ਼ਨ ਕਰ ਮਨ ਨੂੰ ਬਹੁਤ ਚੰਗਾ ਲੱਗਦਾ ਹੈ।
ਇਹ ਵੀ ਪੜ੍ਹੋ: ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਹੋ ਰਹੀ ਹੈ ਨਤਮਸਤਕ