ETV Bharat / state

28 ਮਈ ਨੂੰ ਪਟਵਾਰੀ ਕਰਨਗੇ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਹਾਰਾ

'ਦੀ ਰੈਵੀਨਿਊ ਪਟਵਾਰ ਯੂਨੀਅਨ' ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾਂ ਨੇ ਕਿਹਾ ਕਿ 28 ਮਈ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪਟਵਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

28 ਮਈ ਨੂੰ ਪਟਵਾਰੀ ਕਰਨਗੇ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਹਾਰਾ
28 ਮਈ ਨੂੰ ਪਟਵਾਰੀ ਕਰਨਗੇ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਹਾਰਾ
author img

By

Published : May 18, 2021, 4:56 PM IST

ਅੰਮ੍ਰਿਤਸਰ: ਸੂਬੇ ਭਰ ’ਚ ਪਟਵਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਟਵਾਰੀਆਂ ਵੱਲੋਂ ਸਮੇਂ ਸਮੇਂ ’ਤੇ ਪੰਜਾਬ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾ ਰਹੀ ਹੈ।

28 ਮਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਇਸ ਦੇ ਤਹਿਤ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾ ਨੇ ਦੱਸਿਆ ਕਿ ਪੰਜਾਬ ਯੂਨੀਅਨ ਦੇ ਆਦੇਸ਼ਾਂ ਮੁਤਾਬਿਕ ਮਸੂਹ ਪਟਵਾਰੀ ਅਤੇ ਕਾਨੂੰਗੋ 28 ਮਈ ਨੂੰ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਜੇਕਰ ਪਟਵਾਰੀਆਂ ਦੀਆਂ ਹੱਕੀ ਮੰਗਾਂ ਨੂੰ ਨਾ ਮੰਨੀਆਂ ਗਈਆਂ ਤਾਂ ਸਮੂਹ ਪਟਵਾਰੀ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ।

ਇਸ ਮੌਕੇ ਕੁਲਵਿੰਦਰ ਸਿੰਘ ਉਦੋਕੇ ਜਨਰਲ ਸਕੱਤਰ, ਵਰਿੰਦਰਪਾਲ ਸਿੰਘ ਖਜ਼ਾਨਚੀ, ਅੰਗਰੇਜ਼ ਸਿੰਘ, ਪ੍ਰਿੰਸਜੀਤ ਸਿੰਘ, ਦਵਿੰਦਰ ਸਿੰਘ, ਹਰਜਿੰਦਰ ਸਿੰਘ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਦਫਤਰ ਸਕੱਤਰ, ਤਰਸੇਮ ਸਿੰਘ ਫੱਤੂੜਭੀਲਾ ਐਗਜ਼ੈਕਟਿਵ ਮੈਂਬਰ, ਬਲਵਿੰਦਰ ਸਿੰਘ ਸੰਗਠਨ ਸਕੱਤਰ, ਹਰਪ੍ਰੀਤ ਸਿੰਘ ਨਾਗੋਕੇ ਪ੍ਰੈਸ ਸਕੱਤਰ,ਗੁਰਦੇਵ ਸਿੰਘ ਸਹਾਇਕ ਖਜ਼ਾਨਚੀ ਆਦਿ ਸ਼ਾਮਿਲ ਹੋਏ।

ਇਹ ਵੀ ਪੜੋ: ਸੱਚ ਬੋਲਣ ਵਾਲਾ ਹਰ ਸ਼ਖਸ ਦੁਸ਼ਮਣ ਬਣ ਜਾਂਦਾ ਹੈ: ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.