ਅੰਮ੍ਰਿਤਸਰ: 6 ਜੂਨ 1984 ਦਾ ਸਾਕਾ ਵਾਪਰਿਆ ਦੁਖਾਂਤ ਦੀ ਬਰਸੀ ਹਰ ਸਾਲ 6 ਜੂਨ ਨੂੰ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਮਨਾਈ ਜਾਂਦੀ ਹੈ। ਇਸ ਵਿੱਚ ਵੀ ਸਿੱਖ ਸੰਗਤ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਕਈ ਨਾਮੀਂ ਚਿਹਰੇ ਆ ਕੇ ਨਤਮਸਤਕ ਹੁੰਦੇ ਹਨ ਅਤੇ ਅਰਦਾਸ ਬੇਨਤੀ ਕਰਦੇ ਹਨ। ਇਸ ਦੇ ਚਲਦੇ ਅੱਜ ਪਾਲੀ ਬਾਲੀਵੁੱਡ ਅਦਾਕਾਰ ਦੀਪ ਸਿੱਧੂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
ਅਕਾਲ ਤਖ਼ਤ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਦੀਪ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 6 ਜੂਨ ਸਾਕੇ ਨੂੰ ਕੋਈ ਵੀ ਇਨਸਾਨ ਨਹੀਂ ਭੁੱਲ ਸਕਦਾ। ਉਨ੍ਹਾਂ ਕਿਹਾ ਕਿ ਕਦੀ ਵੀ ਉਨ੍ਹਾਂ ਵੱਲੋਂ ਖ਼ਾਲਿਸਤਾਨ ਦੀ ਮੰਗ ਨਹੀਂ ਕੀਤੀ ਗਈ ਹਾਲਾਂਕਿ ਉਨ੍ਹਾਂ ਵੱਲੋਂ ਇਹ ਵੀ ਕਿਹਾ ਕਿ ਖੁਦਮੁਖਤਿਆਰੀ ਦੀ ਗੱਲ ਉਨ੍ਹਾਂ ਵੱਲੋਂ ਕਿਸਾਨੀ ਅੰਦੋਲਨ ਵਿੱਚ ਕੀਤੀ ਗਈ ਹੈ ਅਤੇ ਜੋ ਵੀ ਸਰਕਾਰਾਂ ਵੱਲੋਂ ਕਦਮ ਚੁੱਕੇ ਜਾ ਰਹੇ ਹਨ ਉਸੇ ਤਰ੍ਹਾਂ ਗਿੱਧੇ ਜ਼ਰੂਰ ਗਲਤ ਹਨ।
ਦੀਪ ਸਿੱਧੂ ਨੇ ਕਿਹਾ ਕਿ ਸੰਨੀ ਦਿਓਲ ਉਨ੍ਹਾਂ ਨੂੰ ਬੇਹੱਦ ਦੁੱਖ ਹੈ ਲੇਕਿਨ ਜਦੋਂ ਗੁਰਦਾਸਪੁਰ ਵਿੱਚ ਵੋਟਾਂ ਮੰਗਣ ਜਾਂਦੇ ਸੀ ਤੇ ਉਹ ਉਨ੍ਹਾਂ ਦੇ ਨਾਲ ਸਨ ਇਸ ਕਰਕੇ ਉਨ੍ਹਾਂ ਨੂੰ ਹਮੇਸ਼ਾਂ ਹੀ ਆਪਣੇ ਹਲਕੇ ਦੀ ਆਵਾਜ਼ ਵਿੱਚ ਚੁੱਕਣੀ ਚਾਹੀਦੀ ਹੈ। ਉੱਥੇ ਉਨ੍ਹਾਂ ਕਿਹਾ ਕਿ ਛੱਬੀ ਜਨਵਰੀ ਵਾਲੇ ਦਿਨ ਹੋਈ ਘਟਨਾ ਨੂੰ ਲੈ ਕੇ ਰਾਜਨੀਤੀ ਨਹੀਂ ਖੇਡਣੀ ਚਾਹੀਦੀ ਅਤੇ ਸਾਨੂੰ ਉਸ ਦਾ ਮਿਲ ਕੇ ਹੀ ਹੱਲ ਵੀ ਕੱਢਣਾ ਚਾਹੀਦਾ ਹੈ।
ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 37 ਸਾਲ ਬਾਅਦ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕਰਵਾਏ ਗਏ ਜਿਨ੍ਹਾਂ ਨੂੰ ਉਸ ਸਮੇਂ ਗੋਲੀ ਲੱਗੀ ਸੀ ਉਸ ਉੱਤੇ ਬੋਲਦੇ ਹੋਏ ਦੀਪ ਸਿੱਧੂ ਨੇ ਕਿਹਾ ਕਿ ਸਾਡੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਉਸ ਵੇਲੇ ਕੋਈ ਵੀ ਉਚਿਤ ਕਦਮ ਨਹੀਂ ਚੁੱਕਿਆ ਗਿਆ ਜਿਸ ਕਰਕੇ ਅੱਜ ਸਾਨੂੰ ਇਹ ਦਿਨ ਵੇਖਣ ਲਈ ਮਿਲ ਰਹੇ ਹਨ ਉੱਥੇ ਨਾਲ ਕਿਹਾ ਕਿ ਅਕਾਲੀ ਦਲ ਆਪਣਾ ਮਿਆਰ ਗੁਆ ਚੁੱਕੀ ਹੈ ਅਤੇ ਹੁਣ ਉਹ ਆਪਣਾ ਰਸੂਖ ਲੱਭ ਰਹੀ ਹੈ।