ਅੰਮ੍ਰਿਤਸਰ: ਮਹਾਸ਼ਿਵਰਾਤਰੀ ਪੂਰੇ ਦੇਸ਼ ਵਿੱਚ ਮਨਾਈ ਜਾ ਰਹੀ ਹੈ। ਮਹਾਸ਼ਿਵਰਾਤਰੀ ਦਾ ਤਿਉਹਾਰ ਮਹਾਦੇਵ ਨੂੰ ਪ੍ਰਸੰਨ ਕਰਨ ਅਤੇ ਪੂਜਾ ਕਰਨ ਲਈ ਬਹੁਤ ਖਾਸ ਮੰਨਿਆ ਜਾਂਦਾ ਹੈ। ਅੱਜ ਹਰ ਘਰ ਅਤੇ ਹਰ ਗਲੀ ਵਿੱਚ ਹਰ-ਹਰ ਮਹਾਦੇਵ ਦੀ ਗੂੰਜ ਸੁਣਾਈ ਦੇ ਰਹੀ ਹੈ। ਹਿੰਦੂ ਕੈਲੰਡਰ ਅਨੁਸਾਰ ਮਹਾਸ਼ਿਵਰਾਤਰੀ ਦਾ ਤਿਉਹਾਰ ਹਰ ਸਾਲ ਫੱਗਣ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਨੂੰ ਮਨਾਇਆ ਜਾਂਦਾ ਹੈ। ਅੱਜ ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ ਮੌਕੇ ਮੰਦਰਾਂ ਵਿੱਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ।
ਸ਼ਿਵ-ਪਾਰਵਤੀ ਵਿਆਹ: ਇਸ ਸ਼ੁਭ ਦਿਹਾੜੇ ਮੌਕੇ ਭੋਲੇ ਨਾਥ ਅਤੇ ਮਾਤਾ ਪਾਰਵਤੀ ਨਾਲ ਵਿਆਹ ਹੋਇਆ ਸੀ। ਇਸ ਮੌਕੇ ਮੰਦਰਾਂ 'ਚ ਸ਼ਰਧਾਲੂਆਂ ਦਾ ਭਾਰੀ ਇਕੱਠ ਵੇਖਣ ਨੂੰ ਮਿਲ ਰਿਹਾ ਹੈ। ਹਰ ਕੋਈ ਭਗਵਾਨ ਸ਼ਿਵ ਦਾ ਆਸ਼ੀਰਵਾਦ ਲੈਣ ਲਈ ਘੰਟਿਆਂ ਬੱਧੀ ਲਾਈਨਾਂ 'ਚ ਲੱਗ ਕੇ ਮੱਥਾ ਟੇਕਣ ਦਾ ਇੰਤਜ਼ਾਰ ਕਰ ਰਿਹਾ ਹੈ।
ਪ੍ਰਾਚੀਨ ਸ਼ਿਵਾਲਾ ਮੰਦਰ: ਮਹਾਂਸ਼ਿਵਰਾਤਰੀ ਮੌਕੇ ਅੰਮ੍ਰਿਤਸਰ ਦੇ ਪ੍ਰਾਚੀਨ ਸ਼ਿਵਾਲਾ ਮੰਦਰ 'ਚ ਸ਼ਰਧਾਲੂ ਦੂਰੋਂ-ਦੂਰੋਂ ਮੱਥਾ ਟੇਕਣ ਆ ਰਹੇ ਹਨ। ਮੰਦਰ ਭੋਲੇ ਨਾਥ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਹੈ। ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਵੇਖਦੇ ਹੋਏ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਵੇ।
-
ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ…
— Bhagwant Mann (@BhagwantMann) February 18, 2023 " class="align-text-top noRightClick twitterSection" data="
ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ… pic.twitter.com/38YaEttAk5
">ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ…
— Bhagwant Mann (@BhagwantMann) February 18, 2023
ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ… pic.twitter.com/38YaEttAk5ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ…
— Bhagwant Mann (@BhagwantMann) February 18, 2023
ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ… pic.twitter.com/38YaEttAk5
ਸ਼ਰਧਾਲੂਆਂ ਦਾ ਕੀ ਕਹਿਣਾ: ਸ਼ਿਵਜੀ ਦੇ ਦਰਸ਼ਨ ਕਰਨ ਆਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਬਹੁਤ ਬੇਸਬਰੀ ਨਾਲ ਮਹਾਂਸ਼ਿਵਰਾਤਰੀ ਦਾ ਇੰਤਜ਼ਾਰ ਕਰਦਾ ਹਾਂ। ਇਸ ਮੌਕੇ ਹਰ ਕਿਸੇ 'ਚ ਵੱਖਰਾ ਉਤਸ਼ਾਹ ਵੇਖਣ ਨੂੰ ਮਿਲਦਾ ਹੈ। ਇਸ ਦੇ ਨਾਲ ਹੀ ਸ਼ਿਵਜੀ ਮਹਾਰਾਜ ਤੋਂ ਮੂੰਹੋਂ-ਮੰਗੀਆਂ ਮੁਰਾਦਾਂ ਵੀ ਮਿਲਦੀਆਂ ਹਨ। ਸਵੇਰ ਤੋਂ ਹੀ ਮੰਦਰਾਂ 'ਚ ਭਗਤਾਂ ਦੀਆਂ ਲੰਬੀਆਂ-ਲੰਬੀਆਂ ਕਾਤਰਾਂ ਲੱਗ ਜਾਂਦੀਆਂ ਹਨ ਅਤੇ ਹਰ ਕੋਈ ਆਪਣੀ ਵਾਰ ਦਾ ਇੰਤਜ਼ਾਰ ਕਰਦਾ ਹੈ।
ਇਹ ਵੀ ਪੜ੍ਹੋ: Maha Shivratri 2023: ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ 'ਤੇ ਮੰਦਰਾਂ 'ਚ ਲੱਗੀਆਂ ਸ਼ਰਧਾਲੂਆਂ ਦੀਆਂ ਰੌਣਕਾਂ
ਸੀਐਮ ਮਾਨ ਨੇ ਕੀਤਾ ਟਵੀਟ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ, ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ, ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ।’