ਅੰਮ੍ਰਿਤਸਰ : ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਦੇ ਲੋਕ ਇਸ ਵੇਲੇ ਹੜ੍ਹ ਪ੍ਰਭਾਵਿਤ ਹਨ। ਇਸੇ ਦੌਰਾਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਕਰਮਚਾਰੀ ਵੀ ਹੜ੍ਹ ਦੀ ਸਥਿਤੀ ਵਿੱਚ ਲੋਕਾਂ ਦੀ ਮਦਦ ਲਈ ਅਤੇ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਲਗਾਤਾਰ ਡਿਊਟੀ ਨਿਭਾ ਰਹੇ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਕਸਬਾ ਜੰਡਿਆਲਾ ਗੁਰੂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫਤਰ ਵਿਖੇ ਤਾਇਨਾਤ ਅਧਿਕਾਰੀ ਅਤੇ ਕਰਮਚਾਰੀ ਸ਼ਨੀਵਾਰ ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਡਿਊਟੀ ਤੇ ਕੰਮ ਕਰਦੇ ਦਿਖਾਈ ਦਿੱਤੇ।
ਕੈਬਨਿਟ ਮੰਤਰੀ ਦੇ ਨਿਰਦੇਸ਼ਾਂ ਉਤੇ ਐਤਵਾਰ ਨੂੰ ਵੀ ਖੁੱਲ੍ਹਾ ਰਿਹਾ ਪੀਐਸਪੀਸੀਐਲ ਦਫਤਰ : ਜ਼ਿਕਰਯੋਗ ਹੈ ਕਿ ਕਿ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਬੀਤੇ ਦਿਨੀਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ ਕਿ ਹੜ੍ਹਾਂ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਬਿਜਲੀ ਵਿਭਾਗ ਦੇ ਸਾਰੇ ਦਫ਼ਤਰ ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਦੋਂ ਪੱਤਰਕਾਰਾਂ ਦੀ ਟੀਮ ਨੇ ਜੰਡਿਆਲਾ ਗੁਰੂ ਸਥਿਤ ਪੀਐਸਪੀਸੀਐਲ ਦਫ਼ਤਰ ਦਾ ਦੌਰਾ ਕੀਤਾ ਤਾਂ ਇਸ ਮੌਕੇ ਸਮੂਹ ਕਰਮਚਾਰੀ ਦਫਤਰ ਵਿੱਚ ਕੰਮਕਾਜ ਕਰਦੇ ਨਜ਼ਰ ਆਏ।
- ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਵੇਗੀ ਗੱਲਬਾਤ, NCB ਦਫ਼ਤਰ ਦਾ ਵੀ ਨੀਂਹ ਪੱਥਰ ਰੱਖਣਗੇ ਅਮਿਤ ਸ਼ਾਹ
- Today Punjab Weather: ਨਹੀਂ ਟੱਲ ਰਿਹਾ ਪੰਜਾਬ ਤੇ ਹਰਿਆਣਾ ਤੋਂ ਮੀਂਹ ਦਾ ਖ਼ਤਰਾ, ਹੁਣ ਤੱਕ ਇੱਕ ਹਜ਼ਾਰ ਤੋਂ ਉੱਤੇ ਪਿੰਡ ਹੋਏ ਤਬਾਹ
- Ranjit Bawa New Song: ਯੂਟਿਊਬ 'ਤੇ ਟ੍ਰੈਂਡ ਕਰ ਰਿਹਾ ਹੈ ਰਣਜੀਤ ਬਾਵਾ ਦਾ ਨਵਾਂ ਗੀਤ 'ਨੀ ਮਿੱਟੀਏ', ਹੁਣ ਤੱਕ ਮਿਲੇ ਇੰਨੇ ਵਿਊਜ਼
ਐਸਡੀਓ ਸੁਖਜੀਤ ਸਿੰਘ ਤੇ ਕਲਰਕ ਗੁਲਸ਼ਨ ਕੁਮਾਰ : ਇਸ ਮੌਕੇ ਗੱਲਬਾਤ ਦੌਰਾਨ ਐਸਡੀਓ ਸੁਖਜੀਤ ਸਿੰਘ ਅਤੇ ਕਲਰਕ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਦਫ਼ਤਰ ਲੋਕਾਂ ਦੀ ਸਹੂਲਤ ਲਈ ਖੋਲ੍ਹਿਆ ਗਿਆ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਰ੍ਹਾਂ ਹੋਰਨਾਂ ਮੁਲਾਜ਼ਮਾਂ ਨੇ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਡਿਊਟੀ ਲਗਾਉਣ ਦੀ ਗੱਲ 'ਤੇ ਸਹਿਮਤੀ ਜਤਾਈ ਹੈ ਅਤੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਈ ਇਲਾਕੇ ਹੜ੍ਹਾਂ ਦੀ ਮਾਰ ਹੇਠ ਹਨ। ਅਜਿਹੇ ਹਾਲਾਤ 'ਚ ਉਹ ਵੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਡਿਊਟੀ ਨਿਭਾ ਕੇ ਸਰਕਾਰ ਅਤੇ ਲੋਕਾਂ ਦਾ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼ਨੀਵਾਰ ਐਤਵਾਰ ਨੂੰ ਲੋਕਾਂ ਦੇ ਦਫ਼ਤਰੀ ਕੰਮ ਘੱਟ ਹੁੰਦੇ ਹਨ ਪਰ ਫੀਲਡ ਦੇ ਕੰਮਾਂ ਲਈ ਮੁਲਾਜ਼ਮ ਆਪੋ ਆਪਣੇ ਕੰਮ ਨੂੰ ਨਿਪਟਾ ਰਹੇ ਹਨ ਤਾਂ ਜੋ ਹਨੇਰੀ ਜਾਂ ਬਰਸਾਤ ਦੇ ਮੌਸਮ ਵਿੱਚ ਹਾਲਾਤ ਨੂੰ ਕਾਬੂ ਹੇਠ ਰਖਿਆ ਜਾ ਸਕੇ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੋਮਵਾਰ ਤੋਂ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋ ਰਿਹਾ ਹੈ ਅਤੇ ਜੋ ਪਹਿਲਾਂ ਸਮਾਂ ਬਦਲਿਆ ਗਿਆ ਸੀ। ਉਹ ਵੀ ਠੀਕ ਸੀ, ਉਸ ਨਾਲ ਕਾਫੀ ਹੱਦ ਤੱਕ ਬਿਜਲੀ ਦੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀ ਸਰਕਾਰ ਦੇ ਦਿਸ਼ਾ ਨਿਰਦੇਸ਼ ਦੀ ਪਾਲਣਾ ਕਰਨਗੇ ਅਤੇ ਇਸ ਨਾਲ ਖਪਤਕਾਰਾਂ ਨੂੰ ਫਾਇਦਾ ਹੋਵੇਗਾ।