ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib) ਦੇ ਗੁਰਤਾ ਗੱਦੀ ਦਿਵਸ (Gurta Gaddi Day)ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬਹੁਤ ਹੀ ਸ਼ਰਦਾ ਅਤੇ ਖੁਸ਼ੀ ਦੇ ਨਾਲ ਮਨਾਇਆ ਗਿਆ। ਸਵੇਰੇ ਤੋਂ ਹੀ ਸ਼ਰੱਧਾਲੁਆਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾਲੂ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰੂਆਂ ਦਾ ਆਸ਼ੀਰਵਾਦ ਲੈ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਿੱਖ ਸੰਗਤਾਂ ਵਿੱਚ ਭਾਰੀ ਸ਼ਰਧਾ ਅਤੇ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਬਦ ਗੁਰੂ ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੋ ਕਿ ਸਮੁੱਚੀ ਮਾਨਵਤਾ ਦੇ ਹਿਰਦਿਆਂ ਨੂੰ ਸ਼ਾਂਤੀ ਪ੍ਰਦਾਨ ਕਰਦੇ ਹਨ। ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਗੁਰਤਾਗੱਦੀ ਦਿਵਸ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਵੀ ਨਤਮਸਤਕ ਹੋਣ ਪਹੁੰਚ ਰਹੀ ਹੈ। ਉਨ੍ਹਾਂ ਵੱਖ-ਵੱਖ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਰਹੀ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੀਏ।
ਸੱਚਖੰਡ ਵਿਖੇ ਨਤਮਸਤਕ ਹੋਣ ਦੇ ਬਾਅਦ ਸ਼ਰਧਾਲੁਆਂ ਨੇ ਦੱਸਿਆ ਕਿ ਅੱਜ ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਨ ਹੈ ਅਤੇ ਉਹ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਾਂ, ਜੋ ਸਾਨੂੰ ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਆਉਣ ਦਾ ਮੌਕਾ ਬਣਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਹਿਲਾਂ ਪਵਿਤਰ ਸਰੋਵਰ ਵਿੱਚ ਇਸਨਾਨ ਕੀਤਾ। ਉਸਦੇ ਬਾਅਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ: ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: "ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ"