ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਿਛਲੇ 6 ਦਿਨਾਂ ਵਿੱਚ ਹੋਏ ਬੰਬ ਧਮਾਕਿਆਂ ਦੇ ਪਿੱਛੇ 5 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਦੇ ਡੀਜੀਪੀ ਵੱਲੋਂ ਵੀ ਇਸ ਬਾਬਤ ਪ੍ਰੈਸ ਕਾਨਫਰੰਸ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ।
4 ਦਿਨਾਂ ਪੁਲਿਸ ਰਿਮਾਂਡ ਉਤੇ ਮੁਲਜ਼ਮ: ਉਥੇ ਹੀ ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿਚ ਪੇਸ਼ ਕੀਤਾ ਗਿਆ। ਜਿੱਥੇ ਇਕ ਵਾਰ ਫਿਰ ਇਹਨਾ 5 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ਉਤੇ ਭੇਜਿਆ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਦਾਲਤ ਵਿੱਚ ਪੇਸ ਕੀਤਾ ਗਿਆ ਸੀ ਉਸੇ ਸਮੇਂ ਵੀ ਅਦਾਲਤ ਨੇ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਉਤੇ ਭੇਜਿਆ ਸੀ ਜੋ ਰਿਮਾਂਡ ਅੱਜ 18 ਮਈ ਨੂੰ ਖ਼ਤਮ ਹੋ ਗਿਆ ਸੀ। ਅਦਾਲਤ ਨੇ ਇਕ ਵਾਰ ਫਿਰ 4 ਦਿਨਾਂ ਰਿਮਾਂਡ ਉਤੇ ਭੇਜਿਆ ਹੈ।
ਹੋਰ ਖੁਲਾਸੇ ਹੋਣ ਦੀ ਉਮੀਦ: ਹਾਲਾਂਕਿ ਜਦੋਂ ਪੁਲਿਸ ਨੂੰ ਜਦੋਂ ਇਨ੍ਹਾਂ ਦੇ ਰਿਮਾਂਡ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ ਪੁਲਿਸ ਮੁਲਾਜ਼ਮ ਚੁੱਪੀ ਧਾਰ ਕੇ ਉਥੋਂ ਜਾਂਦੇ ਬਣੇ। ਹੁਣ ਪੁਲਿਸ ਵੱਲੋਂ ਇਹਨਾ ਤੋਂ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿ ਇਹਨਾਂ ਤੋਂ ਹੋਰ ਵੀ ਖੁਲਾਸੇ ਹੋ ਸਕਣ ਅਤੇ ਕਿਸ ਚੀਜ਼ ਦਾ ਇਹਨਾਂ ਵੱਲੋਂ ਧਮਾਕੇ ਵਿੱਚ ਕੀ ਇਸਤੇਮਾਲ ਕੀਤਾ ਗਿਆ ਸੀ ਇਸ ਦਾ ਵੀ ਪਤਾ ਲਗਾਇਆ ਜਾ ਸਕੇ।
ਦਰਬਾਰ ਸਾਹਿਬ ਦੇ ਨਜ਼ਦੀਕ ਲਗਾਏ ਜਾ ਰਹੇ ਕੈਮਰੇ: ਉਥੇ ਦੂਜੇ ਪਾਸੇ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਮਿਲ ਕੇ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ ਜੋ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਕਦੀ ਵੀ ਕੋਈ ਘਟਨਾ ਨਾ ਵਾਪਰੇ।
6 ਦਿਨਾਂ ਵਿੱਚ ਹੋਏ 2 ਧਮਾਕੇ: ਇਥੇ ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਤੇ ਪਿਛਲੇ ਛੇ ਦਿਨਾਂ ਤੋਂ 2 ਬੰਬ ਧਮਾਕੇ ਕੀਤੇ ਗਏ ਸਨ ਜਿਸ ਤੋਂ ਬਾਅਦ ਇਕ ਹੋਰ ਬੰਬ ਧਮਾਕਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਟਾਸਕ ਫੋਰਸ ਵੱਲੋਂ ਮਿਲ ਕੇ ਇਹਨਾ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।