ETV Bharat / state

ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਫਿਰ ਉੱਠੀ ਮੰਗ - ਰ੍ਹੇਆਮ ਖੁੱਲ੍ਹੀਆਂ ਹੁੰਦੀਆਂ ਹਨ

ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਦੇਸ਼-ਵਿਦੇਸ਼ ਤੋਂ ਪਹੁੰਚਦੀ ਹੈ। ਇਸ ਦੌਰਾਨ ਜਦੋਂ ਸੰਗਤ ਸ੍ਰੀ ਦਰਬਾਰ ਸਾਹਿਬ ਆਉਂਦੀ ਹੈ ਤਾਂ ਰਸਤੇ ਵਿੱਚ ਕਈ ਤਰ੍ਹਾਂ ਦੀਆਂ ਮੀਟ-ਆਂਡੇ ਅਤੇ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਸ਼ਰ੍ਹੇਆਮ ਖੁੱਲ੍ਹੀਆਂ ਹੁੰਦੀਆਂ ਹਨ।

ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਫਿਰ ਉੱਠੀ ਮੰਗ

author img

By

Published : Jun 12, 2022, 6:09 PM IST

ਅੰਮ੍ਰਿਤਸਰ : ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਦੇਸ਼-ਵਿਦੇਸ਼ ਤੋਂ ਪਹੁੰਚਦੀ ਹੈ। ਇਸ ਦੌਰਾਨ ਜਦੋਂ ਸੰਗਤ ਸ੍ਰੀ ਦਰਬਾਰ ਸਾਹਿਬ ਆਉਂਦੀ ਹੈ ਤਾਂ ਰਸਤੇ ਵਿੱਚ ਕਈ ਤਰ੍ਹਾਂ ਦੀਆਂ ਮੀਟ-ਆਂਡੇ ਅਤੇ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਸ਼ਰ੍ਹੇਆਮ ਖੁੱਲ੍ਹੀਆਂ ਹੁੰਦੀਆਂ ਹਨ। ਇਨ੍ਹਾਂ ਦੁਕਾਨਾਂ ਨੂੰ ਬੰਦ ਕਰਵਾਉਣ ਲਈ ਲਗਾਤਾਰ ਹੀ ਸਿੱਖ ਜੱਥੇਬੰਦੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਈ ਵਾਰ ਪੱਤਰ ਲਿਖੇ ਜਾ ਚੁੱਕੇ ਹਨ ਕਿ ਇਨ੍ਹਾਂ ਦੁਕਾਨਾਂ ਨੂੰ ਬੰਦ ਕਰਵਾ ਕੇ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ।

ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਫਿਰ ਉੱਠੀ ਮੰਗ

ਜਿਸ ਦੇ ਚਲਦੇ ਇੱਕ ਵਾਰ ਫਿਰ ਸਮਾਜ ਸੁਧਾਰ ਸੰਸਥਾ ਪੰਜਾਬ ਵੱਲੋਂ ਅੰਮ੍ਰਿਤਸਰ ਵਿਰਾਸਤੀ ਮਾਰਗ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਵਿੱਚ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਪੱਤਰ ਲਿਖਿਆ ਜਾਵੇਗਾ ਅਤੇ ਉਸ ਪੱਤਰ ਦੇ ਹੇਠਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਦਸਤਖਤ ਕਰਵਾਏ ਜਾਣਗੇ ਅਤੇ ਸ਼ਰਧਾਲੂਆਂ ਦੀ ਰਾਏ ਲਈ ਜਾਏਗੀ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਰਾਬ ਦੇ ਠੇਕੇ ਅਤੇ ਪਾਨ ਬੀੜੀ ਦੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ ਜਾਂ ਨਹੀਂ?

ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਵੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ ਇਕ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀਹ ਦਿੱਤਾ ਗਿਆ ਸੀ ਪਰ ਅੱਜ ਤੱਕ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਨਹੀਂ ਮਿਲ ਸਕੀਆ। ਹੁਣ ਇੱਕ ਵਾਰ ਫੇਰ ਸਮਾਜ ਸੁਧਾਰ ਸੰਸਥਾ ਪੰਜਾਬ ਵੱਲੋਂ ਇਹ ਮੁਹਿੰਮ ਦੀ ਨਵੇਂ ਤਰੀਕੇ ਨਾਲ ਦਸਤਖ਼ਤ ਮੁਹਿੰਮ ਕਰਕੇ ਸ਼ੁਰੂਆਤ ਕੀਤੀ ਗਈ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਕਦੋਂ ਧਰਤ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲਦਾ ਹੈ।

ਇਹ ਵੀ ਪੜ੍ਹੋ : ਪੁਲਿਸ ਸਟੇਸ਼ਨ ਦੇ ਬਾਹਰ ਟੈਂਕੀ ‘ਤੇ ਚੜ੍ਹਿਆ ਨਿਹੰਗ, ਜਾਣੋ ਮਾਮਲਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.