ETV Bharat / state

Heroin and drug money: ਕਰੋੜਾਂ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ ਨਬਾਲਿਗ ਤਸਕਰ ਕਾਬੂ - ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰਲੇ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਦੀ ਉਮਰ ਮਹਿਜ਼ 17 ਸਾਲ ਹੈ ਅਤੇ ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

One arrested with heroin and drug money in Amritsar
Heroin and drug money: ਕਰੋੜਾਂ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ ਨਬਾਲਿਗ ਤਸਕਰ ਕਾਬੂ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤਸਕਰ
author img

By

Published : Feb 9, 2023, 7:08 PM IST

Updated : Feb 9, 2023, 9:07 PM IST

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ 15 ਕਿਲੋ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਬਾਲਗ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਨਸ਼ਾ ਤਸਕਰ ਸਰਹੱਦੀ ਖੇਤਰ ਤੋਂ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਪੰਜਾਬ ਵਿੱਚ ਪਹੁੰਚਾਉਣ ਜਾ ਰਿਹਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਲੱਗ ਰਿਹਾ ਹੈ ਕਿ ਇਹ ਨਸ਼ੇ ਦੀ ਖੇਪ ਡਰੋਨ ਰਾਹੀਂ ਸੁੱਟੀ ਗਈ ਸੀ।

  • In an intelligence-led operation #CI Amritsar arrested a juvenile and recovered 15 kg heroin along with Rs 8.4 lakhs drug money from him at naka on Ram Tirath Road, Amritsar.

    Mastermind of the trans-border narcotics smuggling racket Resham Singh is on the run & being nabbed 1/2 pic.twitter.com/NM6Hun5cDm

    — DGP Punjab Police (@DGPPunjabPolice) February 9, 2023 " class="align-text-top noRightClick twitterSection" data=" ">

ਮੋਟਰਸਾਈਕਲ ਵੀ ਬਰਾਮਦ: ਦੱਸ ਦਈਏ ਗ੍ਰਿਫ਼ਤਾਰ ਨਸ਼ਾ ਤਸਕਰ ਦੀ ਉਮਰ 17 ਸਾਲ ਹੈ ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਇੱਕ ਹੀਰੋ ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ਉਪਰੰਤ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਰਾਮ ਤੀਰਥ ਰੋਡ ਅੰਮ੍ਰਿਤਸਰ ਉੱਤੇ ਨਾਕਾ ਲਗਾ ਕੇ ਨਾਬਾਲਗ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜੋ ਆਪਣੇ ਸਾਥੀ ਰੇਸ਼ਮ ਸਿੰਘ ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਦੇ ਨਾਲ ਪਿੰਡ ਕੱਕੜ ਦੇ ਖੇਤਰ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਪਹੁੰਚਾਉਣ ਜਾ ਰਿਹਾ ਸੀ।

ਮਾਸਟਰਮਾਈਂਡ ਫਰਾਰ: ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਰੇਸ਼ਮ ਸਿੰਘ, ਜੋ ਮੁੱਢਲੀ ਜਾਂਚ ਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਜਾਪਦਾ ਹੈ, ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗ੍ਰਿਫ਼ਤਾਰ ਨਾਬਾਲਗ ਦੇ ਪਿਤਾ ਅਤੇ ਦਾਦਾ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੈਦ ਕੱਟ ਰਹੇ ਹਨ।

ਇਹ ਵੀ ਪੜ੍ਹੋ: Dr. Gurpreet Kaur in Ludhiana: CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਂ ਬਗਲਾਮੁਖੀ ਮੰਦਿਰ 'ਚ ਹੋਈ ਨਤਮਸਤਕ

ਦੱਸ ਦਈਏ ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਪਿੰਡ ਠੱਠਾ ਲੋਪੋਕੇ, ਅੰਮ੍ਰਿਤਸਰ ਵਿੱਚ ਵਿਸ਼ੇਸ਼ ਚੈਕਿੰਗ ਦੌਰਾਨ 5 ਕਿਲੋਗ੍ਰਾਮ ਹੈਰੋਇਨ, 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ 10 ਦਿਨਾਂ ਬਾਅਦ ਸਾਹਮਣੇ ਆਈ ਹੈ।

Last Updated : Feb 9, 2023, 9:07 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.