ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਬੀਤੀ ਦੇਰ ਰਾਤ ਇੱਕ ਸੜਕ ਹਾਦਸਾ ਵਾਪਰ ਗਿਆ ਜਿਸ 'ਚ ਮੌਕੇ 'ਤੇ ਹੀ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪ੍ਰਤੱਖਦਰਸ਼ੀਆਂ ਦੇ ਵੀ ਹੋਸ਼ ਉੱਡ ਗਏ। ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਜੀਟੀ ਰੋਡ ਦੇ ਪੁਲ ਉੱਪਰ ਇਕ ਵਿਅਕਤੀ ਮੋਟਰਸਾਈਕਲ 'ਤੇ ਗ਼ਲਤ ਦਿਸ਼ਾ ਵਿੱਚ ਜਾ ਰਿਹਾ ਸੀ ਕਿ ਅਚਾਨਕ ਅੱਗੋਂ ਤੇਜ਼ ਰਫਤਾਰ ਆਉਂਦੀ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਮੋਟਰਸਾਈਕਲ ਸਵਾਰ ਪੁੱਲ ਤੋਂ ਹੇਠਾਂ ਜਾ ਡਿੱਗਿਆ ਜਿਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਉਥੇ ਹੀ, ਮੌਕੇ ਤੋਂ ਕਾਰ ਚਾਲਕ ਫ਼ਰਾਰ ਹੋ ਗਿਆ।
- ਬਾਬਰੀ ਮਸਜਿਦ 'ਤੇ ਸ਼ਰਦ ਪਵਾਰ ਦਾ ਬਿਆਨ, ਕਿਹਾ-ਨਰਸਿਮਹਾ ਰਾਓ ਨੇ ਵਿਜੇ ਰਾਜੇ ਸਿੰਧੀਆ ਦੀਆਂ ਗੱਲਾਂ 'ਤੇ ਕੀਤਾ ਵਿਸ਼ਵਾਸ
- No Confidence Motion: ਰਾਹੁਲ ਦੇ ਭਾਸ਼ਣ ਦੌਰਾਨ ਸੋਨੀਆ ਨੂੰ ਕਿਉਂ ਕਰ ਰਹੀ ਸੀ ਵਾਰ-ਵਾਰ ਇਸ਼ਾਰੇ
- ਬਾਬਰੀ ਮਸਜਿਦ 'ਤੇ ਸ਼ਰਦ ਪਵਾਰ ਦਾ ਬਿਆਨ, ਕਿਹਾ-ਨਰਸਿਮਹਾ ਰਾਓ ਨੇ ਵਿਜੇ ਰਾਜੇ ਸਿੰਧੀਆ ਦੀਆਂ ਗੱਲਾਂ 'ਤੇ ਕੀਤਾ ਵਿਸ਼ਵਾਸ
ਦੋਸਤ ਨੇ ਪਰਿਵਾਰ ਨੂੰ ਦਿੱਤੀ ਮੌਤ ਦੀ ਜਾਣਕਾਰੀ : ਮੌਕੇ 'ਤੇ ਮੌਜੂਦ ਲੋਕਾਂ ਨੇ ਮ੍ਰਿਤਕ ਦਾ ਮੋਬਾਈਲ ਲੱਭ ਕੇ ਉਸ ਦੇ ਫੋਨ ਤੋਂ ਪਰਿਵਾਰਿਕ ਮੈਂਬਰਾਂ ਨੂੰ ਹਾਦਸੇ ਦੀ ਜਾਣਕਾਰੀ ਦਿੱਤੀ। ਇੱਕ ਮਿੱਤਰ ਮੌਕੇ ਉੱਤੇ ਪਹੁੰਚਿਆ। ਮ੍ਰਿਤਕ ਦੇ ਦੋਸਤ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪ੍ਰਭਜੀਤ ਸਿੰਘ ਭਿੱਖੀਵਿੰਡ ਦਾ ਰਹਿਣ ਵਾਲਾ ਸੀ। ਉਸ ਦੀ ਕਾਫੀ ਪੁਰਾਣੀ ਦੋਸਤੀ ਸੀ, ਪਰ ਕਾਫੀ ਸਮੇਂ ਤੋਂ ਸੰਪਰਕ ਵਿੱਚ ਨਹੀਂ ਸੀ। ਅੱਜ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਦੁੱਖ ਪਹੁੰਚਿਆ ਹੈ। ਉਸ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਹੋਲੀ ਸਿਟੀ ਦੇ ਨੇੜੇ ਟਾਂਸਪੋਰਟ ਦਾ ਕੰਮ ਕਰਦਾ ਸੀ। ਜਲੰਧਰ ਰਹਿੰਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਪ੍ਰਭਜੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਰੱਖਿਆ ਗਿਆ ਹੈ। ਪ੍ਰਭਜੀਤ ਸਿੰਘ ਦਾ ਦੋਸਤ ਸਰਬਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਉਹ ਵਿਆਹਿਆ ਹੋਇਆ ਹੈ ਅਤੇ ਉਸ ਦੇ ਦੋ ਬੱਚੇ ਵੀ ਹਨ।
ਤੇਜ਼ ਰਫ਼ਤਾਰ ਅਤੇ ਗ਼ਲਤ ਪਾਸਿਓਂ ਮੋਟਰਸਾਈਕਲ ਚਲਾਉਣਾ ਬਣਿਆ ਮੌਤ ਦਾ ਕਾਰਨ : ਉਥੇ ਹੀ, ਦੂਜੇ ਪਾਸੇ ਮੌਕੇ 'ਤੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਮੋਟਰਸਾਇਕਲ ਸਵਾਰ ਗ਼ਲਤ ਸਾਈਡ ਤੋਂ ਆ ਰਿਹਾ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਮੌਕੇ ਉੱਤੇ ਪਹੁੰਚੇ ਅੰਮ੍ਰਿਤਸਰ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਹੋਣਗੇ ਉਸ ਦੇ ਅਧਾਰ 'ਤੇ ਅੱਗੇ ਜਾਣਕਾਰੀ ਦਿੱਤੀ ਜਾਵੇਗੀ। ਮੁੱਢਲੀ ਜਾਣਕਾਰੀ ਮੁਤਾਬਿਕ ਇਹ ਹੀ ਸਾਹਮਣੇ ਆਇਆ ਹੈ ਕਿ ਗ਼ਲਤ ਪਾਸਿਓਂ ਆਉਣਾ ਅਤੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾਉਣਾ ਹੀ ਹਾਦਸੇ ਦੀ ਵਜ੍ਹਾਂ ਹੈ।