ਅੰਮ੍ਰਿਤਸਰ: ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਆਪਣੀ ਅੰਮ੍ਰਿਤਸਰ (Amritsar) ਫੇਰੀ ਦੌਰਾਨ ਐਕਸ਼ਨ ਮੌਡ ਵਿੱਚ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਇੰਪਰੂਵਮੈਂਟ ਟਰੱਸਟ (Improvement Trust Amritsar) ਅੰਮ੍ਰਿਤਸਰ ਦੇ ਚੇਅਰਮੈਨ ਦਿਨੇਸ਼ ਬੱਸੀ (Chairman Dinesh Bassi) ਥਾਂ ਉੱਤੇ ਦਮਨਦੀਪ ਸਿੰਘ ਉਪਲ (Damandeep Singh Uppal) ਨੂੰ ਟਰੱਸਟ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਦਮਨਦੀਪ ਸਿੰਘ ਉਪਲ ਵਾਰਡ ਨੰਬਰ 26 ਤੋਂ ਕੌਂਸਲਰ ਹਨ, ਜੋ ਕਿ ਵਿਧਾਇਕ ਨਵਜੋਤ ਸਿੰਘ ਸਿੱਧੂ (MLA Navjot Singh Sidhu) ਦੀ ਦੇ ਹਲਕੇ ਪੂਰਬੀ ਅਧੀਨ ਆਉਂਦੀ ਹੈ। ਇਹ ਐਲਾਨ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਤੇ ਹੋਰਨਾਂ ਦੀ ਮੌਜੂਦਗੀ ਵਿੱਚ ਕੀਤਾ ਹੈ।
ਕੌਸਲਰ ਦਮਨਦੀਪ ਸਿੰਘ ਉਪਲ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦੇ ਬਹੁਤ ਨਜ਼ਦੀਕੀ ਮੰਨਿਆ ਜਾਂਦਾ ਹੈ ਅਤੇ ਉਹ ਹਰ ਮੁਸ਼ਕਲ ਦੌਰ ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu) ਨਾਲ ਖੜ੍ਹੇ ਨਜ਼ਰ ਆਏ ਹਨ। ਅਤੇ ਇਸ ਬਾਅਦ ਦਿਨੇਸ਼ ਬੱਸੀ ਦੇ ਚਿਹਰੇ ਦੇ ਮੂੰਹ ‘ਤੇ ਮਾਯੂਸੀ ਸਾਈ ਹੋਈ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਦਿਨੇਸ਼ ਬੱਸੀ ਨੇ ਕਿਹਾ ਕਿ ਪਾਰਟੀ ਦਾ ਫੈਸਲਾ ਮੈਨੂੰ ਮਨਜੂਰ ਹੈ, ਉਨ੍ਹਾਂ ਨੇ ਕਿਹਾ ਕਿ ਕੌਂਸਲਰ (Counselor) ਪੜਿਆ-ਲਿਖਿਆ, ਮੇਹਨਤੀ ਤੇ ਇਮਾਨਦਾਰ ਹੈ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅਤੇ ਪੰਜਾਬ ਕਾਂਗਰਸ ਹਾਈ ਕਮਾਂਡ (Punjab Congress High Command) ‘ਤੇ ਇਲਜ਼ਾਮ ਲਗਾਏ ਹਨ, ਕਿ ਉਹ ਮੈਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਲਈ ਅਜਿਹਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੈਂ ਆਪਣੇ ਹਾਲਕੇ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਹਾਈਕਮਾਂਡ ਨੇ ਮੈਨੂੰ ਧੜੇਬੰਦੀ ਦੇ ਨਾਲ ਪਾਰਟੀ ਤੋਂ ਸਾਈਡ ਕਰਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਹਾਈਕਮਾਂਡ ਆਪਣੀ ਅਜਿਹੀ ਹਰਕਤਾਂ ਤੋਂ ਬਾਜ਼ ਨਾ ਆਈ ਤਾਂ 2022 ਦੀਆਂ ਚੋਣਾਂ ਵਿੱਚ ਕਾਂਗਰਸ ਲਈ ਪੰਜਾਬ ਦੀਆਂ ਚੋਣਾਂ ਜਿੱਤਾਂ ਬਹੁਤ ਮੁਸ਼ਕਲ ਹੋ ਜਾਵੇਗਾ।
ਇਹ ਵੀ ਪੜ੍ਹੋ:ਮੁੱਖ ਮੰਤਰੀ ਚਰਨਜੀਤ ਚੰਨੀ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਣ ਪੁੱਜੇ