ਅੰਮ੍ਰਿਤਸਰ: ਪੰਜਾਬ ਦੇ ਐਸੋਸਿਏਟਿਡ ਅਤੇ ਪ੍ਰਾਇਵੇਟ ਸਕੂਲਾਂ (Associated and private schools of Punjab) ਵੱਲੋਂ ਅੰਮ੍ਰਿਤਸਰ ਕੰਵਰ ਗਰਮ ਜੀਟੀ ਰੋਡ ਵਿੱਚ ਇੱਕ ਵਿਸ਼ਾਲ ਸਮਾਗਮ ਕੀਤਾ ਗਿਆ। ਜਿਸ ਵਿੱਚ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister Om Prakash Soni) ਨੇ ਵੀ ਸ਼ਿਰਕਤ ਕੀਤੀ। ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਤੋਂ ਆਏ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਓਮ ਪ੍ਰਕਾਸ ਸੋਨੀ ਦਾ ਨਿੱਘਾ ਸਵਾਗਤ ਕੀਤਾ।
ਸਮਾਗਮ ਵਿੱਚ ਆਏ 1500 ਸਕੂਲ ਮੁੱਖਿਆਂ ਅਤੇ ਅਧਿਆਪਕਾਂ ਨੂੰ ਸੰਬੋਧਿਤ ਕਰਦਿਆਂ ਸਟੇਜ ਸੰਚਾਲਕ ਮਨੋਜ ਸ਼ਰੀਨ ਕਰੋਨਾ ਦੀ ਮਹਾਂਮਾਰੀ ਦੌਰਾਨ ਸਕੂਲ ਮੁਖਿਆਂ ਅਤੇ ਉਹਨਾਂ ਦੇ ਸਟਾਫ ਵੱਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਵਡਮੁਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਐਸੋਸਿਏਟਿਡ ਸਕੂਲਾਂ ਦੇ ਪ੍ਰਧਾਨ ਜਤਿੰਦਰ ਸ਼ਰਮਾ ਨੇ ਆਪਣੇ ਸਕੂਲਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਕੁੱਝ ਅਹਿਮ ਮੰਗਾਂ ਉਪ ਮੁੱਖ ਮੰਤਰੀ ਓ.ਪੀ. ਸੋਨੀ ਅੱਗੇ ਰੱਖੀਆਂ। ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਨੁਮਾਇਦੇਆਂ ਨੇ ਸਕੂਲਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਸਾਂਝਾਂ ਕੀਤਾ।
ਓ.ਪੀ. ਸੋਨੀ ਨੇ ਸਕੂਲ ਮੁਖੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਕੂਲਾਂ ਨੂੰ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਜਿਹੜੀਆਂ ਸਕੂਲ ਦੇ ਮੁਖੀਆਂ ਨੇ ਮੰਗਾਂ ਰੱਖੀਆਂ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕ ਇੱਕ ਗੁਰੂ ਹੁੰਦਾ ਹੈ, ਇਸਦਾ ਸਮਾਜ ਵਿਚ ਬਹੁਤ ਵੱਡਾ ਰੁਤਬਾ ਹੁੰਦਾ ਹੈ। ਇਸ ਕਰਕੇ ਪੰਜਾਬ ਸਰਕਾਰ ਇਨ੍ਹਾਂ ਦੇ ਨਾਲ ਹੈ।
ਜ਼ਿਲ੍ਹਾ ਪ੍ਰਧਾਨ ਐਸੋਸਿਏਟਿਡ ਅਤੇ ਪ੍ਰਾਇਵੇਟ ਸਕੂਲਜ਼ ਅੰਮ੍ਰਿਤਸਰ ਜਤਿੰਦਰ ਸ਼ਰਮਾ ਨੇ ਓ.ਪੀ ਸੋਨੀ ਨੂੰ ਸਮਤੀ ਚਿੰਨ ਭੇਂਟ ਕੀਤਾ ਅਤੇ ਆਏ ਹੋਏ ਸਕੂਲ ਮੁਖੀਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਚੰਨੀ ਤੇ ਪਰਗਟ ਨੇ ਹਾਕੀ ਗਰਾਊਂਡ 'ਚ ਪਾਈਆਂ ਧੂਮਾ