ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ (Power Minister) ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਡਾ.ਬੀ.ਆਰ.ਅੰਬੇਦਕਰ ਦਾ ਸੰਵਿਧਾਨ ਭਾਰਤ ਨੂੰ ਇੱਕ ਲੋਕਤੰਤਰੀ ਦੇਸ਼ ਬਣਾਉਂਦਾ ਹੈ, ਪਰ ਭਾਜਪਾ ਆਪਣੇ ਕੋਝੇ ਸਿਆਸੀ ਏਜੰਡੇ ਨਾਲ ਲੋਕਤੰਤਰ ਨੂੰ ਖਤਮ ਕਰਨ (BJP started to destroy democracy) ਉੱਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 'ਆਪ' ਪਾਰਟੀ ਦੀ ਵੱਡੇ ਬਹੁਮਤ ਨਾਲ ਜਿੱਤ ਯਕੀਨੀ ਬਣਾ ਕੇ ਭਾਜਪਾ ਦੇ ਨਾਲ-ਨਾਲ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ, ਪਰ ਇਸ ਦੇ ਬਾਵਜੂਦ ਭਾਜਪਾ ਲੋਕਾਂ ਦੇ ਫਤਵੇ ਨੂੰ ਅਪਮਾਨਿਤ ਕਰਦੀ ਹੋਈ ਅਨੈਤਿਕ ਰਾਜਨੀਤੀ ਕਰਨ ਉੱਤੇ ਉਤਰ ਆਈ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਅਤੇ ਪੰਜਾਬ ਵਿੱਚ ਕੇਂਦਰੀ ਏਜੰਸੀਆਂ (Central Agencies in Punjab) ਨਾਲ ‘ਆਪ’ ਆਗੂਆਂ ਨੂੰ ਡਰਾਉਣ-ਧਮਕਾਉਣ ਵਿੱਚ ਨਾਕਾਮ ਰਹਿਣ ਤੋਂ ਬਾਅਦ ਸਰਕਾਰ ਡੇਗਣ ਲਈ ‘ਆਪ’ ਵਿਧਾਇਕਾਂ ਨੂੰ ਪੈਸੇ ਦੀ ਪੇਸ਼ਕਸ਼ ਕਰ ਰਹੀ ਹੈ। ਪਰ ਕੇਜਰੀਵਾਲ ਦੇ ਕੱਟੜ ਸਿਪਾਹੀਆਂ ਨੇ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਬੁਰੀ ਤਰ੍ਹਾਂ ਫੇਲ੍ਹ ਕਰ ਦਿੱਤਾ ਹੈ। ਹਾਲਾਂਕਿ ਭਾਜਪਾ ਆਪਣੇ 'ਆਪ੍ਰੇਸ਼ਨ ਲੋਟਸ' (Operation Lotus) ਮਿਸ਼ਨ ਵਿੱਚ ਹਾਲ ਹੀ ਵਿੱਚ ਗੋਆ ਸਮੇਤ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਸਫਲ ਹੋਈ ਹੈ।
ਉਨ੍ਹਾਂ ਪੰਜਾਬ ਦੇ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੁਆਰਾ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੱਦ ਕਰਨ ਦੇ ਕਦਮ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਲੋਕਤੰਤਰੀ ਪ੍ਰਣਾਲੀ ਦੀ ਉਲੰਘਣਾ ਹੈ (governors decision is an insult to democracy) ਅਤੇ ਭਾਜਪਾ ਦੇਸ਼ ਦੀ ਬਿਹਤਰੀ ਲਈ 'ਆਪ' ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ 'ਆਪ' ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵੱਧ ਰਹੀ ਪ੍ਰਸਿੱਧੀ ਤੋਂ ਭਾਜਪਾ ਚਿੰਤਿਤ ਹੈ। ਉਨ੍ਹਾਂ ਭਾਜਪਾ ਉੱਤੇ ਵਰ੍ਹਦਿਆਂ ਕਿਹਾ ਕਿ ਜੇਕਰ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਧਾਨ ਸਭਾ ਦਾ ਸੈਸ਼ਨ ਨਹੀਂ ਕਰਨ ਦਿੱਤਾ ਜਾ ਰਿਹਾ ਤਾਂ ਵਿਧਾਨ ਸਭਾ ਚੋਣਾਂ ਦੀ ਲੋੜ ਕੀ ਹੈ? ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰ ਦੀ ਕਾਤਲ ਹੈ।
ਇਹ ਵੀ ਪੜ੍ਹੋ: ਕੇਂਦਰ ਵਲੋਂ ਮੰਤਰੀ ਅਮਨ ਅਰੋੜਾ ਦੇ ਵਿਦੇਸ਼ ਦੌਰੇ 'ਤੇ ਰੋਕ