ਚੰਡੀਗੜ੍ਹ: ਹੜਤਾਲੀ ਮੁਲਾਜ਼ਮਾਂ ਦੇ ਹੱਕ ਵਿੱਚ ਉਤਰੇ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ (CM Bhagwant Mann Strict on PCS Officers) ਹੜਤਾਲ ਖ਼ਤਮ ਕਰ ਕੇ ਡਿਊਟੀ ਉੱਤੇ ਪਰਤਣ ਦੇ ਆਦੇਸ਼ ਦਿੱਤੇ ਹਨ ਅਤੇ ਆਦੇਸ਼ ਨਾ ਮੰਨਣ ਵਾਲਿਆਂ ਨੂੰ ਸਸਪੈਂਡ ਕਰਨ ਦੀ ਚਿਤਾਵਨੀ ਵੀ ਦੇ ਦਿੱਤੀ ਹੈ ਜਿਸ ਕਰਕੇ ਸਿਆਸੀ ਮਾਹੌਲ ਪੈਦਾ ਹੋਇਆ ਨਜ਼ਰ ਆ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਆਗੂਆਂ ਵੱਲੋਂ ਆਪ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮਾਨ ਸਰਕਾਰ ਦਾ ਹੁਕਮ: PCS ਅਫ਼ਸਰਾਂ ਦੀ ਹੜ੍ਹਤਾਲ ਉੱਤੇ ਸੀਐਮ ਭਗਵੰਤ ਮਾਨ ਸਖ਼ਤ (CM Bhagwant Mann Strict on PCS Officers) ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਅਫ਼ਸਰਾਂ ਨੂੰ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡਿਊਟੀ ਉੱਤੇ ਨਾ ਆਉਣ ਉੱਤੇ (Mann Gives Strict order to PCS For Join Duty) ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ, PCS ਹੜਤਾਲ ਗੈਰ ਕਾਨੂੰਨੀ ਐਲਾਨੀ ਗਈ ਹੈ। ਇਸ ਤੋਂ ਬਾਅਦ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਹੈ।
DC ਦਫ਼ਤਰਾਂ ਵੱਲੋਂ ਪੀਸੀਐਸ ਅਫ਼ਸਰਾਂ ਨੂੰ ਹਿਮਾਇਤ: ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਵਿਰੋਧ ਵਿੱਚ ਪੀਸੀਐਸ ਅਤੇ ਆਈਏਐਸ ਅਧਿਕਾਰੀ ਹੜ੍ਹਤਾਲ ਉੱਤੇ ਚੱਲ ਰਹੇ ਹਨ। ਇਨ੍ਹਾਂ ਅਧਿਕਾਰੀਆਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ ਤੇ ਚੱਲ ਰਹੇ ਹਨ। ਹੜਤਾਲ ਦੇ ਅੱਜ ਤੀਜੇ ਦਿਨ ਇਨ੍ਹਾਂ ਕਰਮਚਾਰੀਆਂ ਵੱਲੋਂ ਆਪਣਾ ਕੰਮ ਕਾਜ ਠੱਪ ਰੱਖਿਆ ਗਿਆ।
ਐਸੋਸੀਏਸ਼ਨ ਦੇ ਆਗੂ ਕੁਲਦੀਪ ਸ਼ਰਮਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜੋ ਨੋਟਿਸ ਜਾਰੀ ਕੀਤਾ ਗਿਆ ਹੈ। ਉਸ ਸਬੰਧੀ ਪੀਸੀਐਸ ਅਤੇ ਆਈਏਐਸ ਅਧਿਕਾਰੀਆਂ ਦੀ ਚੰਡੀਗੜ੍ਹ ਵਿਖੇ ਬੈਠਕ ਚੱਲ ਰਹੀ, ਜੋ ਵੀ ਐਸੋਸੀਏਸ਼ਨ ਵੱਲੋਂ ਫੈਸਲਾ ਲਿਆ ਜਾਵੇਗਾ। ਉਸ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਖੜ੍ਹਣਗੇ। ਉਨ੍ਹਾਂ ਕਿਹਾ ਕਿ ਜੇਕਰ ਪੀਸੀਐਸ ਅਤੇ ਆਈਏਐਸ ਅਧਿਕਾਰੀ ਮੁੜ ਕੰਮ ਉੱਤੇ ਪਰਤ ਗਏ ਹਨ, ਤਾਂ ਉਹ ਉਨ੍ਹਾਂ ਨਾਲ ਕੰਮ ਉੱਤੇ ਪਰਤ ਆਉਣਗੇ। ਜੇਕਰ ਹੜਤਾਲ ਜਾਰੀ ਰਹਿੰਦੀ ਹੈ, ਤਾਂ ਡਿਪਟੀ ਕਮਿਸ਼ਨ ਕਰਮਚਾਰੀ ਵੀ ਹੜ੍ਹਤਾਲ ਉੱਤੇ ਹੀ ਰਹਿਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਐਕਸੀਅਨ ਦਫ਼ਤਰ ਵਿੱਚ ਜ਼ਿਆਦਾਤਰ ਦਫ਼ਤਰਾਂ ਨੂੰ ਤਾਲੇ ਲੱਗੇ ਹੋਏ ਸਨ।
ਪੰਜਾਬ ਸਰਕਾਰ ਅਨਾੜੀਆਂ ਦੀ ਸਰਕਾਰ: ਭਾਜਪਾ ਦੇ ਪੰਜਾਬ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਪੰਜਾਬ ਸਰਕਾਰ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਨਾੜੀਆਂ ਦੀ ਸਰਕਾਰ ਹੈ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਵਿੱਚ ਭਗਵੰਤ ਸਿੰਘ ਮਾਨ ਇੱਕ ਦਮ ਫੇਲ੍ਹ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੀਸੀਐਸ ਅਧਿਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਹੈ ਜਾਂ ਹੜਤਾਲ ਕੀਤੀ ਹੈ, ਤਾਂ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ, ਨਾ ਕਿ ਉਨ੍ਹਾਂ ਨੂੰ (BJP Reaction on Notification issued By Bhagwant Mann) ਤਾੜਨਾ ਦੇਣੀ ਚਾਹੀਦੀ।
ਹੁਸ਼ਿਆਰਪੁਰ 'ਚ ਪੁਤਲਾ ਫੂਕ ਮੁਜ਼ਾਹਰਾ: ਭਾਜਪਾ ਵਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਭਾਜਪਾ ਹੈਡ ਕੋਆਰਟਰਾਂ 'ਤੇ ਮਾਨ ਸਰਕਾਰ ਦੇ ਖਿਲਾਫ ਰੋਸ ਵਜੋਂ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾਂ ਪ੍ਰਧਾਨ ਨਿਤਿਨ ਸ਼ਰਮਾ ਨੇ ਕਿਹਾ ਕਿ ਆਏ ਦਿਨ ਗੈਂਗਸਟਰ ਅਤੇ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਆਲਮ ਇਹ ਹੈ ਕਿ ਸੂਬੇ ਦੇ ਆਮ ਲੋਕਾਂ ਦੀ ਗੱਲ ਤਾਂ ਦੂਰ ਹੁਣ ਤਾਂ ਪੁਲਿਸ ਕਰਮੀਆਂ ਦੇ ਕਤਲ ਕੀਤੇ ਜਾਣ ਲਗੇ (Protest in Hoshiarpur against Punjab Govt) ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ IAS ਅਤੇ PCS ਅਧਿਕਾਰੀ ਸਮੂਹਿਕ ਹੜਤਾਲ ਉੱਤੇ ਚੱਲੇ ਗਏ ਹਨ, ਜੋ ਸਰਕਾਰ ਦੀ ਢਿੱਲੀ ਕਾਰਗੁਜਾਰੀ ਉੱਤੇ ਸਵਾਲੀਆ ਚਿੰਨ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਫਸਰਾਂ ਨੂੰ ਵਿਜੀਲੈਂਸ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ।
ਬਠਿੰਡਾ 'ਚ ਹੜਤਾਲੀ ਮੁਲਾਜ਼ਮਾਂ ਦੇ ਹੱਕ 'ਚ ਭਾਜਪਾ ਵੱਲੋਂ ਪ੍ਰਦਰਸ਼ਨ: ਹੜਤਾਲੀ ਮੁਲਾਜ਼ਮਾਂ ਦੇ ਹੱਕ ਵਿੱਚ ਉਤਰੇ ਭਾਜਪਾ ਆਗੂਆਂ ਨੇ ਫਾਇਰ ਬ੍ਰਿਗੇਡ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰੂਪ ਚੰਦ ਸਿੰਗਲਾ ਅਤੇ ਭਾਜਪਾ ਪੰਜਾਬ ਦੇ ਉੱਪ ਪ੍ਰਧਾਨ ਦਿਆਲ ਦਾਸ ਸੋਢੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਫ਼ਸਰਾਂ ਨੂੰ ਦਿੱਤੀ ਚਿਤਾਵਨੀ ਦਾ ਸਖਤ ਨੋਟਿਸ ਲੈਂਦੇ ਹੋਏ ਇਸ ਨੂੰ ਗ਼ਲਤ ਫੈਸਲਾ ਕਰਾਰ ਦਿੱਤਾ ਅਤੇ ਕਿਹਾ ਕਿ ਮੁਲਾਜ਼ਮਾਂ ਤੇ ਪ੍ਰਸ਼ਾਸਨਿਕ ਅਧਿਕਾਰੀ (Protest in Bathinda against Punjab Govt) ਸਰਕਾਰ ਦਾ ਅੰਗ ਬਣ ਕੇ ਕੰਮ ਕਰਦੇ ਹਨ, ਉਨ੍ਹਾਂ ਦੇ ਹੱਕਾਂ ਪ੍ਰਤੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ, ਨਾ ਕੇ ਡਰਾਉਣਾ ਧਮਕਾਉਣਾ ਚਾਹੀਦਾ ਹੈ।
ਸੁਖਪਾਲ ਖਹਿਰਾ ਨੇ ਮਾਨ ਦੇ 'ਅੰਗਰੇਜ਼ੀ ਵਾਲੇ ਨੋਟੀਫਿਕੇਸ਼ਨ' ਨੂੰ ਘੇਰਿਆ: ਲੋਕ ਇਨਸਾਫ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੀਸੀਐਸ ਅਫ਼ਸਰਾਂ ਨੂੰ ਜਾਰੀ ਕੀਤੇ ਨੋਟਫਿਕੇਸ਼ਨ ਉੱਤੇ ਸਵਾਲ ਚੁੱਕਦਿਆ ਕਿਹਾ ਕਿ ਪੰਜਾਬੀ ਲਾਗੂ ਕਰਨ ਵਾਲੀ ਮਾਨ (Sukhpal Khaira Tweets on Notification in English) ਸਰਕਾਰ ਖੁਦ ਅੰਗਰੇਜ਼ੀ ਵਿੱਚ ਹੁਕਮਾਂ ਦੇ ਨੋਟੀਫਿਕੇਸ਼ਨ ਜਾਰੀ ਕਰ ਰਹੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਮਾਨ ਸਰਕਾਰ ਉੱਤੇ ਜੰਮ ਕੇ ਨਿਸ਼ਾਨੇ ਸਾਧੇ।
-
Its clear that all concern shown by @BhagwantMann to encourage Punjabi is a farce & political stunt as he himself is disobeying his own directions to use English even for a very simple order of Cm! He has lost moral authority to propagate punjabi! Practice what you preach-Khaira pic.twitter.com/xsk0QNkLrh
— Sukhpal Singh Khaira (@SukhpalKhaira) January 11, 2023 " class="align-text-top noRightClick twitterSection" data="
">Its clear that all concern shown by @BhagwantMann to encourage Punjabi is a farce & political stunt as he himself is disobeying his own directions to use English even for a very simple order of Cm! He has lost moral authority to propagate punjabi! Practice what you preach-Khaira pic.twitter.com/xsk0QNkLrh
— Sukhpal Singh Khaira (@SukhpalKhaira) January 11, 2023Its clear that all concern shown by @BhagwantMann to encourage Punjabi is a farce & political stunt as he himself is disobeying his own directions to use English even for a very simple order of Cm! He has lost moral authority to propagate punjabi! Practice what you preach-Khaira pic.twitter.com/xsk0QNkLrh
— Sukhpal Singh Khaira (@SukhpalKhaira) January 11, 2023
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ 'ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇ ਉਹ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਸਕਾ-ਸਬੰਧੀ, ਜਨਤਾ ਦੇ ਇੱਕ ਇੱਕ ਪੈਸੇ (Bhagwant Mann Tweet on PCS Strike) ਦਾ ਹਿਸਾਬ ਲਿਆ ਜਾਵੇਗਾ।'
-
ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023 " class="align-text-top noRightClick twitterSection" data="
">ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023
ਜਾਣੋ, ਕੀ ਹੈ ਪੂਰਾ ਮਾਮਲਾ: ਲੁਧਿਆਣਾ ਵਿੱਚ ਵਿਜਿਲੈਂਸ ਨੇ RTA ਨਰਿੰਦਰਪਾਲ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਸੀ। RTA ਉੱਤੇ ਟਰਾਂਸਪੋਟਰਾਂ ਤੋਂ ਨਿੱਜੀ ਲੋਕਾਂ ਰਾਹੀਂ ਚਾਲਾਨ ਨਾ ਕੱਟਣ ਦੇ ਚੱਲਦੇ ਮਹੀਨਾਵਾਰ ਵਸੂਲੀ ਕਰਨ ਦੇ ਦੋਸ਼ ਹਨ। ਵਿਜੀਲੈਂਸ ਨੇ ਦਸੰਬਰ ਮਹੀਨੇ ਇੱਕਠੀ ਕੀਤੀ ਗਈ ਰਾਸ਼ੀ ਸਣੇ RTA ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਸੀ।
ਗ੍ਰਿਫਤਾਰੀ ਤੋਂ ਬਾਅਦ PCS ਅਫ਼ਸਰ (RTA Narinderpal Singh Arrest in Corruption Case) ਨਾਰਾਜ਼ ਚੱਲ ਰਹੇ ਸਨ। ਉਨ੍ਹਾਂ ਦੇ ਦੋਸ਼ ਹਨ ਕਿ ਸਰਕਾਰ ਇਸ ਤਰ੍ਹਾਂ ਕਿਸੇ ਵੀ ਸ਼ਿਕਾਇਤ ਦੇ ਆਧਾਰ ਉੱਤੇ ਕਿਸੇ ਵੀ ਅਧਿਕਾਰੀ ਖਿਲਾਫ ਕਾਰਵਾਈ ਨਹੀਂ ਕਰ ਸਕਦੀ ਜਿਸ ਤੋਂ ਬਾਅਦ ਪੀਸੀਐਸ ਅਧਿਕਾਰੀਆਂ ਨੇ ਹੜਤਾਲ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: PCS ਅਫ਼ਸਰਾਂ ਦੀ ਹੜ੍ਹਤਾਲ 'ਤੇ ਸੀਐਮ ਭਗਵੰਤ ਮਾਨ ਸਖ਼ਤ, ਡਿਊਟੀ ਜੁਆਇਨ ਕਰਨ ਦੇ ਦਿੱਤੇ ਹੁਕਮ