ਅੰਮ੍ਰਿਤਸਰ:ਅਨਾਜ ਮੰਡੀ ਵਿਖੇ ਕਿਸਾਨਾਂ ਵੱਲੋਂ ਝੋਨਾ ਲਿਆਉਣਾ ਸ਼ੁਰੂ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ (Central Government) ਦੇ ਨਾਦਰਸ਼ਾਹੀ ਫੁਰਮਾਨ ਕਰਕੇ ਹੁਣ ਕਿਸਾਨਾਂ ਦੇ ਚਿਹਰਿਆਂ ਤੇ ਨਮੋਸ਼ੀ ਦੇਖਣ ਨੂੰ ਮਿਲ ਰਹੀ ਹੈ। ਉਥੇ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਦੋ ਮਾਰਾਂ ਝੱਲਣੀਆਂ ਪੈ ਰਹੀਆਂ ਹਨ ਇੱਕ ਕੇਂਦਰ ਸਰਕਾਰ ਦੀ ਮਾਰ ਉਤੋਂ ਕੁਦਰਤ ਦੀ ਮਾਰ ਵੀ ਕਿਸਾਨਾਂ ਤੇ ਭਾਰੀ ਪੈ ਰਹੀ ਹੈ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਕਿਸਾਨਾਂ ਤੋਂ ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ ਹੈ। ਜਿਸ ਕਰਕੇ ਉਨ੍ਹਾਂ ਨੂੰ ਮੰਡੀਆਂ ਵਿੱਚ ਹੁਣ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਹਰ ਸਾਲ ਉਹ ਮੰਡੀਆਂ ਵਿਚ ਆਪਣੀ ਫਸਲ ਲੈ ਕੇ ਪਹੁੰਚਦੇ ਹਨ ਪਰ ਮੰਡੀਆਂ ਵਿਚ ਪੁਖਤਾ ਪ੍ਰਬੰਧ ਨਹੀਂ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ।ਕੇਂਦਰ ਸਰਕਾਰ ਵੱਲੋਂ ਸਰਕਾਰੀ ਖਰੀਦ ਦਾ ਫੁਰਮਾਨ 11 ਅਕਤੂਬਰ ਦਾ ਸੁਣਾ ਦਿੱਤਾ ਹੈ ਪਰ ਦੂਜੇ ਪਾਸੇ ਕਿਸਾਨ ਮੰਡੀਆਂ ਵਿੱਚ ਆਪਣੇ ਝੋਨੇ ਦੀ ਫਸਲ ਲੈ ਕੇ ਪਹੁੰਚ ਗਏ ਹਨ ਅਤੇ ਕਿਸਾਨ ਕੇਂਦਰ ਸਰਕਾਰ ਦੇ ਇਸ ਫਰਮਾਨ ਤੋਂ ਬਾਅਦ ਕਾਫੀ ਖਫਾ ਹਨ ਪਰ ਵੇਖਣਾ ਤਾਂ ਇਹ ਹੋਵੇਗਾ ਕਿ ਕੇਂਦਰ ਸਰਕਾਰ 11 ਅਕਤੂਬਰ ਦੇ ਫ਼ੈਸਲੇ ਨੂੰ ਲੈ ਕੇ ਇਕ ਵਾਰ ਫਿਰ ਵਿਚਾਰ ਕਰੇਗੀ ਜਾਂ ਨਹੀਂ ਜਾਂ ਕਿਸਾਨ ਇਸੇ ਤਰ੍ਹਾਂ ਮੰਡੀਆਂ ਵਿੱਚ ਰੁਲਣਗੇ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਇਹ ਵੀ ਪੜੋ:ਝੋਨੇ ਦੀ ਸਰਕਾਰੀ ਖਰੀਦ ਦੇ ਚਿੰਤਾ ’ਚ ਪਾਏ ਕਿਸਾਨ, ਫਸਲ ਹੋਈ ਗਿੱਲੀ