ਅੰਮ੍ਰਿਤਸਰ: ਜ਼ਿਲ੍ਹੇ ’ਚ ਸੋਸ਼ਲ ਮੀਡੀਆ ’ਤੇ ਵੀਡੀਓ ਭੇਜਣ ਵਾਲੇ ਅਤੇ ਕੁਮੈਂਟ ਕਰਨ ਵਾਲੇ ਵਿਅਕਤੀ ਨੂੰ ਕੁਝ ਵਿਅਕਤੀਆਂ ਵੱਲੋਂ ਦਰਦਨਾਕ ਸਜ਼ਾ ਦਿੱਤੀ ਜਿਸ ਦੀ ਵੀਡੀਓ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ। ਮਾਮਲਾ ਜ਼ਿਲ੍ਹੇ ਦੇ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਦੇ ਇਲਾਕਾ ਪਤੀ ਬਾਬਾ ਜੀਵਨ ਸਿੰਘ ਦਾ ਹੈ ਜਿੱਥੇ ਰਹਿਣ ਵਾਲੇ ਦਿਲਬਾਗ ਸਿੰਘ ਨੇ ਖੁਦ ਨਾਲ ਕੁੱਟਮਾਰ ਕੀਤੇ ਜਾਣ ਦੇ ਮਾਮਲੇ ’ਚ ਪੰਜ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ।
ਮਾਮਲੇ ਸਬੰਧੀ ਦਿਲਬਾਗ ਸਿੰਘ ਨੇ ਦੱਸਿਆ ਕਿ ਇਨ੍ਹਾਂ ਪੰਜ ਦੋਸ਼ੀਆਂ ਵੱਲੋਂ ਉਨ੍ਹਾਂ ਨੂੰ ਨਜਾਇਜ਼ ਕੁੱਟਮਾਰ ਕੀਤੀ ਅਤੇ ਪਿਸ਼ਾਬ ਪਿਲਾ ਵੀਡੀਓ ਸ਼ੌਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਿਕ ਤੌਰ ’ਤੇ ਬਹੁਤ ਹੀ ਜਿਆਦਾ ਧੱਕਾ ਲਗਾ ਹੈ। ਇਸ ਸਬੰਧੀ ਉਨ੍ਹਾਂ ਥਾਣਾ ਸੁਲਤਾਨਵਿੰਡ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਸਬੰਧੀ ਪੁਲਿਸ ਵੱਲੋ ਪਰਚਾ ਦਰਜ ਕੀਤਾ ਗਿਆ ਹੈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਉਹ ਦੋਸ਼ੀਆ ਕੋਲੋਂ ਵੀਡੀਓ ਹਾਸਿਲ ਕਰਨ ਕਿਉਕਿ ਉਨ੍ਹਾਂ ਨਾਲ ਮਾਰ ਕੁਟਾਈ ਦੀ ਵੀਡੀਓ ਵਾਇਰਲ ਕੀਤੀ ਗਈ ਹੈ ਪਰ ਪਿਸ਼ਾਬ ਪਿਲਾਉਣ ਵਾਲੀ ਵੀਡੀਓ ਉਨ੍ਹਾਂ ਵੱਲੋ ਬਣਾਈ ਗਈ ਹੈ ਜੇਕਰ ਉਹ ਵੀਡੀਓ ਵਾਇਰਲ ਹੋਈ ਤਾਂ ਉਹ ਕਿਧਰ ਜੋਗੇ ਨਹੀਂ ਰਹਿਗਾ।
ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲਬਾਗ ਸਿੰਘ ਦੀ ਸ਼ਿਕਾਇਤ ਮਿਲੀ ਸੀ ਕਿ ਉਸ ਨਾਲ ਉਨ੍ਹਾਂ ਦੇ ਇਲਾਕੇ ਚ ਪੰਜ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਅਤੇ ਪਿਸ਼ਾਬ ਵੀ ਪਿਲਾਇਆ ਗਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।