ਅੰਮ੍ਰਿਤਸਰ: ਗਲਤੀ ਨਾਲ ਭਾਰਤੀ ਇਲਾਕੇ 'ਚ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਮਾਨਵਤਾ ਅਤੇ ਦੋਵਾਂ ਦੇਸ਼ਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਾਲੇ ਹੋਏ ਸਮਝੌਤੇ ਤਹਿਤ ਭਾਰਤ ਵੱਲੋਂ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਹਵਾਲੇ ਕੀਤਾ ਗਿਆ।
ਮੁਹੰਮਦ ਇਸ਼ਫਾਕ ਉਮਰ (50 ਸਾਲ) ਪੁੱਤਰ ਮੁਹੰਮਦ ਸਫੀਲ ਵਾਸੀ ਲਾਹੌਰ ਜੋ ਬੀਤੀ ਰਾਤ ਗਲਤੀ ਨਾਲ ਭਾਰਤੀ ਇਲਾਕੇ ਵਿੱਚ ਦਾਖ਼ਲ ਹੋ ਗਿਆ ਸੀ, ਨੂੰ ਰੀਟਰੀਟ ਸੈਰੇਮਨੀ ਵਾਲੀ ਥਾਂ ਤੋਂ ਕੁਝ ਦੂਰੀ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਇਸ ਦੀ ਤਲਾਸ਼ੀ ਲੈਣ 'ਤੇ ਇਸ ਪਾਸੋਂ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ।
ਇਹ ਵੀ ਪੜੋ: ਭਾਰਤ ਚੀਨ ਵਿਚਾਲੇ ਲੈਫਟੀਨੇਂਟ ਪੱਧਰ ਦੀ ਗੱਲਬਾਤ 'ਚ ਫ਼ੌਜ ਵਾਪਸ ਬੁਲਾਉਣ 'ਤੇ ਬਣੀ ਸਹਿਮਤੀ
ਬੀਐੱਸਐੱਫ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਤੋਂ ਬਾਅਦ ਇਸ ਵਿਅਕਤੀ ਨੂੰ ਮੰਗਲਵਾਰ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਬੀਐੱਸਐੱਫ ਦੇ ਅਧਿਕਾਰੀਆਂ ਵੱਲੋਂ ਪਾਕਿਸਤਾਨ ਰੇਂਜਰ ਦੇ ਅਧਿਕਾਰੀਆਂ ਸਪੁਰਦ ਕਰ ਦਿੱਤਾ ਗਿਆ।