ETV Bharat / state

ਨਾਗਰਿਕਤਾ ਸੋਧ ਬਿੱਲ ਪਾਸ ਹੋਣ ਨਾਲ ਪਾਕਿਸਤਾਨੀ ਸਿੱਖਾਂ ਵਿੱਚ ਖ਼ੁਸ਼ੀ ਦੀ ਲਹਿਰ - ਪਾਕਿਸਤਾਨੀ ਸਿੱਖਾਂ ਵਿੱਚ ਖ਼ੁਸ਼ੀ ਦੀ ਲਹਿਰ

ਪਿਛਲੇ 20-22 ਸਾਲਾਂ ਤੋਂ ਅੰਮ੍ਰਿਤਸਰ ਵਿੱਚ ਰਹਿ ਰਹੇ ਪਾਕਿਸਤਾਨੀ ਸਿੱਖਾਂ ਲਈ ਨਾਗਰਿਕਤਾ ਸੋਧ ਬਿੱਲ ਨਵੀਂ ਸਵੇਰ ਲੈ ਕੇ ਆਇਆ ਹੈ।

ਨਾਗਰਿਕਤਾ ਸੋਧ ਬਿੱਲ
ਪਾਕਿਸਤਾਨੀ ਸਿੱਖ
author img

By

Published : Dec 11, 2019, 3:50 PM IST

Updated : Dec 11, 2019, 6:51 PM IST

ਅੰਮ੍ਰਿਤਸਰ: ਪਿਛਲੇ 20-22 ਸਾਲਾਂ ਤੋਂ ਅੰਮ੍ਰਿਤਸਰ ਵਿੱਚ ਰਹਿ ਰਹੇ ਪਾਕਿਸਤਾਨੀ ਸਿੱਖਾਂ ਲਈ ਨਾਗਰਿਕਤਾ ਸੋਧ ਬਿੱਲ ਨਵੀਂ ਸਵੇਰ ਲੈ ਕੇ ਆਇਆ ਹੈ। ਬਿੱਲ ਪਾਸ ਹੋਣ ਕਰਕੇ ਪਾਕਿਸਤਾਨੀ ਸਿੱਖਾਂ ਦੇ ਪਰਿਵਾਰਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪਾਕਿਸਤਾਨੀ ਸਿੱਖ ਸਵਰਨ ਸਿੰਘ ਨੇ ਕਿਹਾ ਕਿ ਉਹ ਕਾਫ਼ੀ ਲੰਮੇਂ ਸਮੇਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੇ ਸਨ ਤੇ ਉਹ ਕਾਨੂੰਨੀ ਤੌਰ 'ਤੇ ਹਿੰਦੂਸਤਾਨ ਵਿੱਚ ਰਹਿ ਰਹੇ ਹਨ। ਪਾਕਿਸਤਾਨ ਵਿੱਚ ਉਨ੍ਹਾਂ ਨੂੰ ਕਿਹਾ ਜਾਂਦਾ ਸੀ ਕਿ ਤੁਸੀਂ ਹਿੰਦੂ ਹੋ ਤੇ ਹਿੰਦੁਸਤਾਨ ਜਾਓ ਜਿਸ ਦੇ ਚਲਦਿਆਂ ਉਨ੍ਹਾਂ ਲਈ ਇਹ ਬਹੁਤ ਵੱਡੀ ਖ਼ੁਸ਼ੀ ਹੈ।

ਵੀਡੀਓ

ਇਸ ਤੋਂ ਇਲਾਵਾ ਪਾਕਿਸਤਾਨੀ ਸਿੱਖ ਤਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਬਿੱਲ ਦੇ ਪਾਸ ਹੋਣ ਨਾਲ ਭਾਰਤੀ ਨਾਗਰਿਕਤਾ ਲੈਣ ਲਈ ਡੀਸੀ ਦਫ਼ਤਰ ਦੇ ਧੱਕੇ ਨਹੀਂ ਖਾਣੇ ਪੈਣਗੇ ਤਾਂ ਉਨ੍ਹਾਂ ਦੀ ਜ਼ਿੰਦਗੀ ਵਿੱਚ ਇਹ ਬਿੱਲ ਨਵੀਂ ਸਵੇਰ ਲੈ ਕੇ ਆਵੇਗਾ।

ਦੱਸ ਦਈਏ, ਪਿਛਲੇ ਦਿਨੀਂ ਨਾਗਰਿਕਤਾ ਸੋਧ ਬਿੱਲ ਲੋਕ ਸਭਾ ਵਿੱਚ ਪਾਸ ਹੋਣ ਤੋਂ ਬਾਅਦ ਬੁੱਧਵਾਰ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਹੁਣ ਵੇਖਣਾ ਇਹ ਹੈ ਕਿ ਕੀ ਰਾਜ ਸਭਾ ਵਿੱਚ ਇਹ ਬਿੱਲ ਪਾਸ ਹੁੰਦਾ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਨਾਗਰਿਕਤਾ ਸੋਧ ਬਿੱਲ ਪਾਸ ਹੋਣ ਨਾਲ ਪਾਕਿਸਤਾਨ ਤੋਂ ਆ ਕੇ ਭਾਰਤ ਵਿੱਚ ਰਹਿ ਰਹੇ ਸਿੱਖਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਤੇ ਹੁਣ ਇਹਨਾਂ ਸਿਖ ਪਰਿਵਾਰਾਂ ਨੂੰ ਆਸ ਦੀ ਨਵੀਂ ਕਿਰਨ ਨਜ਼ਰ ਆਈ ਹੈ।

Body:ਪਿਛਲੇ 20 -22 ਸਾਲਾਂ ਤੋਂ ਪਾਕਿਸਤਾਨ ਤੋਂ ਆਏ ਕਰੀਬ 15 ਪਰਿਵਾਰ ਜੋ ਕਿ ਅੰਮ੍ਰਿਤਸਰ ਵਿਚ ਰਹਿ ਰਹੇ ਹਨ ਦੇ ਜੀਵਨ ਵਿੱਚ ਨਾਗਰਿਕਾਂ ਸੋਧ ਬਿੱਲ ਇਕ ਨਵੀ ਸਵੇਰ ਲੈ ਕੇ ਆਇਆ ਹੈ। ਬਿੱਲ ਪਾਸ ਹੋਣ ਨਾਲ ਜਿਥੇ ਇਹਨਾਂ ਪਰਿਵਾਰਾ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਹੈ ਉਥੇ ਪਿਛਲੇ ਲੰਬੇ ਸਮੇਂ ਤੋਂ ਭਾਰਤ ਦੀ ਨਾਗਰਿਕਤਾ ਲੈਣ ਲਈ ਇਹ ਦਫਤਰਾਂ ਦੇ ਚੱਕਰ ਕੱਟ ਕੱਟ ਕੇ ਧੱਕ ਗਏ ਸਨ ਪਰ ਹੁਣ ਇਸ ਬਿੱਲ ਦੇ ਆਉਣ ਨਾਲ ਜਿਥੇ ਇਹਨਾ ਪਰਿਵਾਰਾਂ ਨੂੰ ਭਾਰਤ ਦੀ ਪੱਕੀ ਨਾਗਰਿਕਤਾ ਮਿਲੇ ਹੀ ਉਥੇ ਹਰ ਤਰ੍ਹਾਂ ਦੀ ਸਹੂਲਤ ਵੀ ਮਿਲੇਗੀ। ਇਹਨਾਂ ਪਰਿਵਾਰਾਂ ਦਾ ਕਹਿਣਾ ਹੈ ਕਿ ਭਾਰਤ ਦੀ ਨਾਗਰਿਕਤਾ ਮਿਲਣਾ ਓਹਨਾ ਨੂ ਨਵਾਂ ਜਨਮ ਮਿਲਣ ਦੇ ਬਰਾਬਰ ਹੈ । ਇਹ ਉਹਨਾਂ ਦੇ ਜੀਵਨ ਵਿੱਚ ਨਵੀਂ ਸਵੇਰ ਲੈ ਕੇ ਆਇਆ ਹੈ।

Conclusion:Bite....…ਸਵਰਨ ਸਿੰਘ ਪਾਕਿਸਤਾਨੀ ਸਿੱਖ

Bite..... ਤੇਜਿੰਦਰ ਸਿੰਘ ਪਾਕਿਸਤਾਨੀ ਸਿੱਖ
Last Updated : Dec 11, 2019, 6:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.