ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੰਚਾਇਤ ਮੰਤਰੀ ਕੁਲਦੀਪ ਸਿੰਘ (Panchayat Minister Kuldeep Singh Dhaliwal) ਧਾਲੀਵਾਲ ਵੱਲੋਂ 21 ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ। ਪੰਚਾਇਤੀ ਵਿਭਾਗ (Panchayat Department) ਦੇ ਵਿੱਚ ਧਾਲੀਵਾਲ ਨੇ ਨੌਕਰੀਆਂ ਦਿੰਦਿਆਂ ਨਿਯੁਕਤੀ ਪੱਤਰ ਵੰਡੇ।
ਕਾਨੂੰਨ ਵਿਵਸਥਾ ਕਾਇਮ: ਧਾਲੀਵਾਲ ਨੇ ਪੰਜਾਬ ਵਿੱਚ ਆਏ ਦਿਨ ਜੋ ਕਤਲ ਹੋ ਰਹੇ ਹਨ ਉਸ ਸਬੰਧੀ ਬੋਲਦਿਆਂ ਪੰਜਾਬ ਵਾਸੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਸਰਕਾਰ ਤੇ ਪੁਲਸ ਪ੍ਰਸ਼ਾਸਨ ਅਜਿਹੇ ਗਲਤ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰ ਰਿਹਾ ਹੈ।
NRI ਦੇ ਨਾਲ ਸਰਕਾਰ: ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਜੋ ਅੰਮ੍ਰਿਤਸਰ ਵਿਚ ਐਨ ਆਰ ਆਈ ਪਰਿਵਾਰ (NRI family in Amritsar) ਵੱਲੋਂ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਸੀ ਜਿਸ ਵਿੱਚ ਕੁਝ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਆ ਕੇ ਹਮਲਾ ਕੀਤਾ ਗਿਆ ਉਸ ਮਾਮਲੇ ਵਿੱਚ ਪੁਲਿਸ ਨਿਰਪੱਖਤਾ ਨਾਲ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਐਨਆਰਆਈ ਪਰਿਵਾਰ ਦੇ ਨਾਲ ਧੱਕਾ ਨਹੀਂ ਹੋਵੇਗਾ।
ਪੀੜਤ ਪਰਿਵਾਰ ਨਾਲ ਮੁਲਾਕਾਤ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਖੁਦ ਪੀੜਤ ਪਰਿਵਾਰ ਨਾਲ ਮਿਲਣਗੇ ਅਤੇ ਉਨ੍ਹਾਂ ਨੂੰ ਭਰੋਸਾ ਦੇਣਗੇ ਕਿ ਉਨ੍ਹਾਂ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਐਨਆਰਆਈ ਪਰਿਵਾਰ ਦੇ ਨਾਲ ਧੱਕੇਸ਼ਾਹੀ (Bullying with NRI family) ਕਰੇਗਾ ਅਤੇ ਉਸ ਦੇ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਹਫਤੇ ਅੰਦਰ ਦੋ ਵੱਡੀਆਂ ਵਾਰਦਾਤਾਂ: ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇੱਕ ਹਫ਼ਤੇ ਦੇ ਵਿੱਚ ਹੀ ਦੋ ਵੱਡੀਆਂ ਕਤਲ (Two major murder incidents within the week) ਦੀਆਂ ਘਟਨਾਵਾਂ ਹੋਣ ਕਾਰਣ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਉੱਪਰ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੋ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਜ਼ਿਆਦਾਤਰ ਗੁਜਰਾਤ ਦੀਆਂ ਚੋਣਾਂ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਰੁੱਝੇ ਹੋਏ ਹਨ ।