ETV Bharat / state

ਪੰਜਾਬ ਦੇ ਦਿਹਾਤੀ ਖੇਤਰ ’ਚ ਬਣਾਏ ਜਾਣਗੇ IT ਸਕਿੱਲ ਸੈਂਟਰ- ਪੰਚਾਇਤ ਮੰਤਰੀ - ਟਾਂਗਰਾ ਵਾਸੀ ਮਨਦੀਪ ਕੌਰ

ਪੰਚਾਇਤ ਮੰਤਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਟਾਂਗਰਾ ਵਾਸੀ ਮਨਦੀਪ ਕੌਰ ਨੇ ਇੱਕ ਦਲੇਰਾਨਾ ਕਦਮ ਚੁੱਕਿਆ ਹੈ ਅਤੇ ਇਸ ਕਸਬੇ ਵਿੱਚ ਹੀ ਆਈ. ਟੀ ਸੈੱਲ ਵਿਕਸਤ ਕਰਕੇ ਪਿੰਡ ਦੇ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਵਿੱਚੋਂ ਨੌਜਵਾਨ ਬਾਹਰਲੇ ਦੇਸ਼ਾਂ ਨੂੰ ਜਾ ਰਹੇ ਹਨ ਅਤੇ ਸਾਡੀ ਕੋਸ਼ਿਸ਼ ਹੈ ਕਿ ਉਨ੍ਹਾਂ ਲਈ ਇਥੇ ਹੀ ਰੁਜਗਾਰ ਦੇ ਸਾਧਨ ਮੁਹੱਈਆ ਕਰਵਾਈਏ।

ਪੰਜਾਬ ਦੇ ਦਿਹਾਤੀ ਖੇਤਰ ’ਚ ਬਣਾਏ ਜਾਣਗੇ IT ਸਕਿੱਲ ਸੈਂਟਰ

author img

By

Published : May 26, 2022, 10:31 PM IST

ਅੰਮ੍ਰਿਤਸਰ: ਪੰਜਾਬ ਸਰਕਾਰ ਰਾਜ ਦੇ ਦਿਹਾਤੀ ਖੇਤਰਾਂ ਵਿੱਚ ਆਈ.ਟੀ. ਸਕਿੱਲ ਸੈਂਟਰ ਸਥਾਪਤ ਕਰੇਗੀ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਨੂੰ ਜਾਣ ਤੋਂ ਰੋਕਿਆ ਜਾ ਸਕੇ ਅਤੇ ਇੱਥੇ ਹੀ ਰਹਿ ਕੇ ਵਿਦੇਸ਼ੀ ਫਰਮਾਂ ਦਾ ਕੰਮਕਾਜ ਕਰ ਸਕਣ। ਇਸ ਲਈ ਜ਼ਰੂਰੀ ਹੈ ਕਿ ਪਿੰਡਾਂ ਵਿੱਚ ਆਈ.ਟੀ. ਸੈਕਟਰਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਦੇ ਨਾਲ ਨਾਲ ਹੀ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕੀਤਾ ਜਾਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਟਾਂਗਰਾ ਵਿਖੇ ਸਥਿਤ ਆਈ. ਟੀ. ਕੰਪਨੀ ਸਿੰਬਾ ਕਾਰਟ ਦਾ ਦੌਰਾ ਕਰਨ ਉਪਰੰਤ ਕੀਤਾ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਟਾਂਗਰਾ ਵਾਸੀ ਮਨਦੀਪ ਕੌਰ ਨੇ ਇੱਕ ਦਲੇਰਾਨਾ ਕਦਮ ਚੁੱਕਿਆ ਹੈ ਅਤੇ ਇਸ ਕਸਬੇ ਵਿੱਚ ਹੀ ਆਈ. ਟੀ ਸੈੱਲ ਵਿਕਸਤ ਕਰਕੇ ਪਿੰਡ ਦੇ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਵਿੱਚੋਂ ਨੌਜਵਾਨ ਬਾਹਰਲੇ ਦੇਸ਼ਾਂ ਨੂੰ ਜਾ ਰਹੇ ਹਨ ਅਤੇ ਸਾਡੀ ਕੋਸ਼ਿਸ਼ ਹੈ ਕਿ ਉਨ੍ਹਾਂ ਲਈ ਇਥੇ ਹੀ ਰੁਜਗਾਰ ਦੇ ਸਾਧਨ ਮੁਹੱਈਆ ਕਰਵਾਈਏ।

ਪੰਜਾਬ ਦੇ ਦਿਹਾਤੀ ਖੇਤਰ ’ਚ ਬਣਾਏ ਜਾਣਗੇ IT ਸਕਿੱਲ ਸੈਂਟਰ

ਮੰਤਰੀ ਨੇ ਕਿਹਾ ਕਿ ਮਨਦੀਪ ਕੌਰ ਨੇ ਦਿਹਾਤੀ ਖੇਤਰ ਵਿੱਚ ਜਿਹੜਾ ਮਾਡਲ ਲਾਗੂ ਕੀਤਾ ਹੈ, ਉਸ ਮਾਡਲ ਨੂੰ ਪੂਰੇ ਪੰਜਾਬ ਵਿੱਚ ਲਾਗੂ ਕਰਾਂਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਤਕਨਾਲੋਜੀ ਦਾ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਧਾਲੀਵਾਲ ਨੇ ਆਪਣੇ ਵਿਭਾਗ ਦੀ ਗੱਲ ਕਰਦਿਆਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ ਐਸ:ਡੀ:ਓ, ਬੀ:ਡੀ:ਪੀ:ਓ, ਜੇ:ਈਜ਼ ਨੂੰ ਇਸ ਕੇਂਦਰ ਦਾ ਦੌਰਾ ਕਰਵਾਇਆ ਜਾਵੇਗਾ ਤਾਂ ਜੋ ਉਹ ਪੇਂਡੂ ਖੇਤਰ ਵਿੱਚ ਇਸ ਤਰ੍ਹਾਂ ਦੇ ਸਕਿੱਲ ਸੈਂਟਰ ਸਥਾਪਤ ਕਰ ਸਕਣ।

ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਮਨੁੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਹੀ ਹਰੀ ਤੇ ਚਿੱਟੀ ਕ੍ਰਾਂਤੀ ਲੈ ਕੇ ਆਏ ਸੀ ਅਤੇ ਹੁਣ ਵੀ ਪੰਜਾਬ ਦੇ ਨੌਜਵਾਨ ਆਈ:ਟੀ ਖੇਤਰ ਵਿੱਚ ਇੱਕ ਨਵਾਂ ਇਨਕਲਾਬ ਲੈ ਕੇ ਆਉਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪੰਜਾਬ ਸਰਕਾਰ ਸਿੰਬਾ ਕਾਰਟਜ਼ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਏਗੀ।

ਇਹ ਵੀ ਪੜ੍ਹੋ: ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ, ਘਟਨਾ ਦੀ ਵੀਡੀਓ ਆਇਆ ਸਾਹਮਣੇ

ETV Bharat Logo

Copyright © 2025 Ushodaya Enterprises Pvt. Ltd., All Rights Reserved.